ਬਠਿੰਡਾ: ਲੰਬੇ ਸਮੇਂ ਤੋਂ ਕਿਸਾਨ ਪਟਿਆਲਾ ਦੇ ਵਿੱਚ ਬਿਜਲੀ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਉੱਤੇ ਬੈਠੇ ਸਨ, ਜਿਸ ਦੌਰਾਨ ਬੀਤੀ ਰਾਤ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜੋ ਕਿ ਭੁੱਖ ਹੜਤਾਲ ਉੱਤੇ ਬੈਠੇ ਸਨ। ਉਨ੍ਹਾਂ ਨੂੰ ਪਟਿਆਲਾ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਸੂਬੇ ਭਰ ਵਿੱਚ ਭੜਕੇ ਹੋਏ ਕਿਸਾਨਾਂ ਵੱਲੋਂ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ।
ਨੈਸ਼ਨਲ ਹਾਈਵੇਅ ਕਿਸਾਨਾਂ ਨੇ ਕੀਤਾ ਜਾਮ: ਬਠਿੰਡਾ ਤੋਂ ਅੰਮ੍ਰਿਤਸਰ ਜਾਣ ਵਾਲੇ ਨੈਸ਼ਨਲ ਹਾਈਵੇ ਨੂੰ ਕਿਸਾਨਾਂ ਨੇ ਬੰਦ ਕਰ ਦਿੱਤਾ। ਕਿਸਾਨਾਂ ਵੱਲੋਂ ਚੱਕਾ ਜਾਮ ਕੀਤੇ ਜਾਣ ਤੋਂ ਬਾਅਦ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਕਿਸਾਨ ਦੱਸਦੇ ਹਨ ਕਿ ਬੀਤੀ ਰਾਤ ਬਿਜਲੀ ਦੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ 4 ਹੋਰ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਧਰਨੇ ਨੂੰ ਖਤਮ ਕਰਨ ਲਈ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ ਹੈ। ਜਦਕਿ ਉਹਨਾਂ ਦਾ ਧਰਨਾ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਸੀ।
- ਚੋਰੀ ਦੇ ਮਾਮਲੇ ਨੂੰ ਪੁਲਿਸ ਨੇ ਪੰਜ ਘੰਟਿਆਂ 'ਚ ਕੀਤਾ ਹੱਲ, ਮਹਿਲਾ ਚੋਰ ਨੂੰ ਕੀਤਾ ਕਾਬੂ, ਗਹਿਣੇ ਅਤੇ ਚਾਰ ਲੱਖ ਕੈਸ਼ ਵੀ ਕੀਤਾ ਬਰਾਮਦ
- Delhi Crime: ਪੜ੍ਹਨ-ਲਿਖਣ ਦੀ ਉਮਰ ਵਿੱਚ ਨਾਬਾਲਗਾਂ ਨੇ ਖੂਨ ਨਾਲ ਰੰਗੇ ਹੱਥ, ਚੁੱਕੇ ਹਥਿਆਰ, ਪੁਲਿਸ ਲਈ ਬਣੇ ਚੁਣੌਤੀ
- ਕਥਿਤ ਅਸ਼ਲੀਲ ਵੀਡੀਓ ਮਾਮਲੇ 'ਚ ਕੇਸ਼ਵ ਨੇ ਲਿਆ ਯੂ ਟਰਨ, ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਆਇਆ ਚੈਨ, ਨਹੀਂ ਹੋਵੇਗੀ ਕੋਈ ਕਾਰਵਾਈ !
ਕਈ ਕਿਲੋਮੀਟਰਾਂ ਤੱਕ ਲੱਗੀਆਂ ਵਾਹਨਾਂ ਦੀਆਂ ਕਤਾਰਾਂ: ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਇਸੇ ਤਰੀਕੇ ਨਾਲ ਸੜਕਾਂ ਜਾਮ ਰਹਿਣਗੀਆਂ। ਧਰਨੇ ਤੋਂ ਬਾਅਦ ਹਾਲਾਂਕਿ ਅਜੇ ਤੱਕ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਮਾਮਲੇ ਦੇ ਨਿਪਟਾਰੇ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ ਅਤੇ ਧਰਨੇ ਦੇ ਕਾਰਨ ਕਈ ਕਿਲੋਮੀਟਰਾਂ ਤੱਕ ਲੱਗੀਆਂ ਵਾਹਨਾਂ ਦੀਆਂ ਕਤਾਰਾਂ ਲਈ ਆਖਿਰ ਕੋਣ ਜਿੰਮੇਵਾਰ ਹੈ। ਇਸ ਗੱਲ ਦਾ ਜਵਾਬ ਦਿੰਦਿਆਂ ਮਹਿਲਾ ਕਿਸਾਨ ਆਗੂ ਨੇ ਦੱਸਿਆ ਕਿ ਜਦੋਂ ਤੱਕ ਸਾਡੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਨਹੀਂ ਹੋਵੇਗੀ ਇਹ ਚੱਕਾ ਜਾਮ ਇਸੇ ਤਰੀਕੇ ਨਾਲ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਜਾਮ ਕਾਰਣ ਜਿਹੜੇ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਉਸ ਦੇ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਸਰਕਾਰਾਂ ਹਨ। ਜਿਨ੍ਹਾਂ ਦੇ ਵੱਲੋਂ ਅੱਜ ਤੱਕ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਨਹੀਂ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਤੋਂ ਮਾਫ਼ੀ ਮੰਗਦੇ ਹਾਂ ਕਿ ਉਨ੍ਹਾ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਪਰ ਉਨ੍ਹਾਂ ਦੀ ਮਜਬੂਰੀ ਹੈ।