ETV Bharat / state

1 ਅਪ੍ਰੈਲ ਤੋਂ ਕਣਕ ਖ਼ਰੀਦਣ ਦੇ ਦਾਅਵੇ ਹੋਏ ਠੁੱਸ, ਮੰਡੀਆ ’ਚ ਰੁਲ ਰਿਹੈ ਅੰਨ੍ਹਦਾਤਾ !

author img

By

Published : Apr 8, 2022, 7:53 AM IST

ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ (Procurement of rabi crop from April 1) ਨੂੰ ਲੈ ਕੇ ਪੁਖਤਾ ਪ੍ਰਬੰਧ ਦੇ ਦਾਅਵੇ ਕੀਤੇ ਗਏ ਸਨ, ਪਰ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ (Farmers) ਨੇ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਫ਼ਸਲ ਖਰੀਦਣ ਲਈ ਕੋਈ ਵੀ ਏਜੰਸੀ ਦੇ ਅਧਿਕਾਰੀ ਨਹੀਂ ਪਹੁੰਚਿਆ, ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਰ-ਵਾਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ, ਕਿ 200 ਰੁਪਏ ਬੋਨਸ ਦਿੱਤਾ ਜਾਵੇ।

1 ਅਪ੍ਰੈਲ ਤੋਂ ਕਣਕ ਖ਼ਰੀਦਣ ਦੇ ਸਰਕਾਰ ਦਾਅਵੇ ਹੋਏ ਠੁੱਸ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ (Procurement of rabi crop from April 1) ਨੂੰ ਲੈ ਕੇ ਪੁਖਤਾ ਪ੍ਰਬੰਧ ਦੇ ਦਾਅਵੇ ਕੀਤੇ ਗਏ ਸਨ, ਪਰ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ (Farmers) ਨੇ ਕਿਹਾ ਕਿ 24 ਘੰਟੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਫ਼ਸਲ ਖਰੀਦਣ ਲਈ ਕੋਈ ਵੀ ਏਜੰਸੀ ਦੇ ਅਧਿਕਾਰੀ ਨਹੀਂ ਪਹੁੰਚਿਆ, ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਰ-ਵਾਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ, ਕਿ 200 ਰੁਪਏ ਬੋਨਸ ਦਿੱਤਾ ਜਾਵੇ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕਣਕ ਦਾ ਝਾੜ ਗਰਮੀ ਵੱਧ ਪੈਣ ਕਾਰਨ ਘਟ ਗਿਆ ਹੈ ਅਤੇ ਦੂਸਰੇ ਪਾਸੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ (Diesel and petrol prices) ਲਗਾਤਾਰ ਵੱਧ ਰਹੀਆਂ ਹਨ, ਉਨ੍ਹਾਂ ਕਿਹਾ ਕਿ ਝਾੜ ਘਟਣ ਦੇ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਹੈ, ਉੱਥੇ ਹੀ ਫਸਲ ਨੂੰ ਪਾਲਣ ਲਈ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪਿਆ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਬੋਨਸ ਜਾਰੀ ਕਰੇ।

ਇਹ ਵੀ ਪੜ੍ਹੋ: ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਮੁੱਖ ਮੰਤਰੀ ਮਾਨ ਵਲੋਂ ਹੁਕਮ ਜਾਰੀ, ਕਿਹਾ...

ਉਧਰ ਦੂਸਰੇ ਪਾਸੇ ਆੜ੍ਹਤੀਆਂ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ (President of Arhats Association Bathinda) ਬੱਬੂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ (Farmers) ਨੂੰ ਪਹਿਲ ਦੇ ਆਧਾਰ ‘ਤੇ ਬੋਨਸ ਦਿੱਤਾ ਜਾਵੇ, ਕਿਉਂਕਿ ਹੁਣ ਮੰਡੀਆਂ ਵਿੱਚ ਪ੍ਰਾਈਵੇਟ ਪਲੇਅਰਜ਼ ਵੱਲੋਂ ਵੀ ਕਣਕ ਖ਼ਰੀਦਣ ਲਈ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਪਲੇਅਰਜ਼ ਵੱਲੋਂ ਕਣਕ ਖਰੀਦੀ ਜਾਂਦੀ ਹੈ ਤਾਂ ਬਾਅਦ ਵਿੱਚ ਬੋਨਸ ਜਾਰੀ ਹੋਣ ‘ਤੇ ਆੜ੍ਹਤੀਆਂ ਅਤੇ ਕਿਸਾਨਾਂ ਵਿਚਕਾਰ ਬੋਨਸ ਨੂੰ ਲੈ ਕੇ ਝਗੜੇ ਸ਼ੁਰੂ ਹੋਣਗੇ, ਕਿਉਂਕਿ ਪ੍ਰਾਈਵੇਟ ਪਲੇਅਰਜ਼ ਵੱਲੋਂ ਬੋਨਸ ਸਬੰਧੀ ਕੋਈ ਵੀ ਅਦਾਇਗੀ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.