ਬਠਿੰਡਾ: ਪਿਛਲੇ ਦਿਨੀਂ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਦੇ ਦੋ ਨਾਮਵਰ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਘਰਾਂ ਉਤੇ ਛਾਪੇਮਾਰੀ (Central agencies Raids on the houses of singers Ranjit Bawa and Kanwar Grewal) ਕੀਤੀ। ਜਿਸ ਛਾਪੇਮਾਰੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ (Farmers' opposition to raids by central agencies)ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਕਿਸਾਨ ਅੰਦੋਲਨ ਵਿਚ ਕਿਸਾਨ ਜਥੇਬੰਦੀਆ ਦਾ ਸਾਥ ਦਿੱਤਾ ਗਿਆ ਸੀ।
ਕੀ ਸਰਕਾਰ ਕਰ ਰਹੀ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ: ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ। ਜੋਕਰ ਸਰਕਾਰ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਕੋਈ ਕਾਰਵਾਈ ਕਰਦੀ ਹੈ ਤਾਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਮੰਗਾਂ ਮਨਵਾਉਣ ਲਈ ਕਿਸਾਨਾਂ ਵੱਲੋਂ ਮੁੜ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਛਾਪੇਮਾਰੀ ਕਰਕੇ ਇਨ੍ਹ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਜਲਦ ਹੀ ਕੋਈ ਐਕਸ਼ਨ ਲਿਆ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਮੁੜ ਦਿੱਲੀ ਦਾ ਰੁਖ਼ ਵੀ ਕੀਤਾ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਦੱਖਣੀ ਭਾਰਤ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨੂੰ ਚਿਤਾਵਨੀ: ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ (Rajinder Singh Deep Singh Wala) ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਚੁੱਕਣ ਵਾਲੇ ਐਨਆਰਆਈ ਅਤੇ ਕਲਾਕਾਰਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਨਹੀਂ ਤਾਂ ਕਿਸਾਨਾਂ ਨੂੰ ਮੁੜ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੇ ਘਰਾਂ ਵਿੱਚ ਕੀਤੀ ਜਾ ਰਹੀ ਛਾਪੇਮਾਰੀ ਦਾ ਕਿਸਾਨ ਡਟ ਕੇ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ:- ਜੀਰਾ ਸ਼ਰਾਬ ਫੈਕਟਰੀ ਮਾਮਲਾ: ਧਰਨੇ 'ਤੇ ਬੈਠੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ