ਬਠਿੰਡਾ: ਜ਼ਿਲ੍ਹੇ ਦੇ ਪਿੰਡ ਬਹਿਮਣ ਕੋਰ ਸਿੰਘ ਵਾਲਾ ਦੇ ਖੇਤਾਂ ਵਿੱਚ ਪਾਈ ਜਾ ਰਹੀ ਗੈਸ ਪਾਈਪਲਾਈਨ ਦੇ ਮੁਆਵਜ਼ੇ ਨੂੰ ਲੈਕੇ ਕਿਸਾਨਾਂ ਵੱਲੋਂ ਇਸ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਵੇਰ ਤੋਂ ਹੀ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ । ਜਿਸ ਤੋਂ ਬਾਅਦ ਗੁਸੇ ਵਿੱਚ ਆਏ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਪਿੰਡ ਬਹਿਮਣ ਕੌਰ ਸਿੰਘ ਵਾਲਾ ਵਿਖੇ ਪਹੁੰਚ ਕੇ ਗੈਸ ਪਾਇਪ ਲਾਈਨ ਵਿਛਾਉਣ ਲਈ ਚਲਾਈਆਂ ਜਾ ਰਹੀਆਂ ਮਸ਼ੀਨਾਂ ਨੂੰ ਬੰਦ ਕਰਵਾ ਦਿੱਤਾ ਗਿਆ।
ਕਾਰਪੋਰੇਟ ਘਰਾਣਿਆਂ ਨੂੰ ਫਾਇਦਾ: ਦੂਸਰੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪਿੰਡ ਨੂੰ ਹੀ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜਿੰਦਰ ਸਿੰਘ ਬੰਗੀ ਨੇ ਦੱਸਿਆ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਪ੍ਰਸ਼ਾਸਨ ਰਾਹੀਂ ਕਿਸਾਨਾਂ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚੋਂ ਇਹ ਗੈਸ ਪਾਇਪ ਲੰਘਣੀ ਹੈ ਅਤੇ ਉਹਨਾਂ ਨੂੰ ਬਣਦਾ ਮੁਆਵਜਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਰੋਸ ਵਜੋਂ ਜ਼ਮੀਨ ਮਾਲਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
- ਕਾਂਗਰਸੀ ਦੇ ਕੌਮੀ ਪ੍ਰਧਾਨ ਮਲਿਕਆਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਸੰਮਨ ਭੇਜ ਪੇਸ਼ੀ ਲਈ ਕੀਤਾ ਤਲਬ, ਜਾਣੋ ਕੀ ਹੈ ਮਾਮਲਾ?
- ਦੂਖਨਿਵਾਰਨ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਐੱਸਜੀਪੀਸੀ ਪ੍ਰਧਾਨ ਨੇ ਨਿੰਦਿਆ, ਕਿਹਾ- ਸਿੱਖ-ਕੌਮ ਨੂੰ ਸਾਜ਼ਿਸ਼ ਤਹਿਤ ਬਣਾਇਆ ਜਾ ਰਿਹਾ ਨਿਸ਼ਾਨਾ
- Electricity rates increased: ਪੰਜਾਬ ਵਿੱਚ ਮਹਿੰਗੀ ਹੋਈ ਬਿਜਲੀ, ਮੁੱਖ ਮੰਤਰੀ ਨੇ ਟਵੀਟ ਰਾਹੀਂ ਦਿੱਤਾ ਸਪੱਸ਼ਟੀਕਰਨ
ਪਿੰਡ ਪੁਲਿਸ ਛਾਉਣੀ ਵਿੱਚ ਤਬਦੀਲ: ਕਿਸਾਨ ਆਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੈਸ ਪਾਇਪਲਾਇਨ ਵਿਛਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋੋਂ ਤੱਕ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਬਣਦਾ ਮੁਆਵਜਾ ਨਹੀਂ ਦਬਾਇਆ ਜਾਂਦਾ ਹੈ ਉਦੋਂ ਤੱਕ ਉਹ ਕਿਸੇ ਵੀ ਹਾਲਤ ਵਿੱਚ ਪ੍ਰਸ਼ਾਸਨ ਨੂੰ ਗੈਸ ਪਾਇਪਲਾਇਨ ਨਹੀਂ ਵਿਛਾਉਣ ਦੇਣਗੇ। ਫਿਲਹਾਲ ਬਹਿਮਣ ਕੌਰ ਸਿੰਘ ਵਾਲਾ ਵਿਖੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੂਸਰੇ ਪਾਸੇ ਵੱਡੀ ਗਿਣਤੀ ਵਿੱਚ ਕਿਸਾਨ ਬਹਿਮਣ ਸਿੰਘ ਵਾਲਾ ਵਿਖੇ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।
ਸੀਐੱਮ ਖ਼ਿਲਾਫ਼ ਕਿਸਾਨਾਂ ਦਾ ਰੋਸ: ਕਿਸਾਨ ਆਗੂ ਨੇ ਸੀਐੱਮ ਮਾਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖੁੱਦ ਖੇਤਾਂ ਵਿੱਚੋਂ ਸੰਘਰਸ਼ ਕਰਦੇ ਹੋਏ ਨਿਕਲੇ ਨੇ ਅਤੇ ਕਿਸਾਨਾਂ ਦੀ ਹਰ ਤਕਲੀਫ਼ ਤੋਂ ਵਾਕਿਫ ਨੇ। ਉਨ੍ਹਾਂ ਕਿਹਾ ਸਾਰੀਆਂ ਤਕਲੀਫ਼ਾਂ ਜਾਨਣ ਦੇ ਬਾਵਜੂਦ ਕਿਸਾਨਾਂ ਨੂੰ ਨਿਗੁਣਾ ਮੁਆਵਜ਼ਾ ਦੇਕੇ ਪ੍ਰਸ਼ਾਸਨਿਕ ਧੱਕੇ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਸਮਰਥਨ ਕਰਨਾ ਕਿਸਾਨਾਂ ਲਈ ਅਸਹਿ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀਐੱਮ ਮਾਨ ਇੰਝ ਹੀ ਕਿਸਾਨਾਂ ਨਾਲ ਧੱਕੇਸ਼ਹੀ ਕਰਦੇ ਰਹੇ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨਤੀਜਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਗੈਸ ਪਾਈਪ ਲਾਈਨ ਦੇ ਵਿਰੋਧੀ ਨਹੀਂ ਹਨ ਪਰ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਜਦੋਂ ਤੱਕ ਨਹੀਂ ਮਿਲਦਾ ਉਹ ਪਾਈਪ ਲਾਈਨ ਨਹੀਂ ਪੈਣ ਦੇਣਗੇ।