ਬਠਿੰਡਾ: ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹੁਣ ਕੇਂਦਰ ਸਰਕਾਰ ਲਈ ਗਲ਼ੇ ਦੀ ਹੱਡੀ ਬਣਦਾ ਨਜ਼ਰ ਆ ਰਿਹਾ ਕਿਉਂਕਿ ਇਸ ਮੁੱਦੇ ਵਿੱਚ ਹੁਣ ਪੰਜਾਬ ਦੀ ਰੀੜ੍ਹ ਕਹੇ ਜਾਣ ਵਾਲੇ ਕਿਸਾਨ ਸੰਗਠਨ ਵੀ ਕੁੱਦ ਪਏ ਹਨ। ਦੱਸ ਦਈਏ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਸੂਬੇ ਭਰ ਅੰਦਰ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਸੋਂਪੇ। ਕਿਸਾਨ ਜਥੇਬੰਦੀ ਦੀ ਸ਼ਮੂਲੀਅਤ ਤੋਂ ਬਾਅਦ ਹੁਣ ਮਾਮਲਾ ਲਗਾਤਾਰ ਤੂਲ ਫੜਦਾ ਨਜ਼ਰ ਆ ਰਿਹਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਬੁਰੀ ਤਰ੍ਹਾਂ ਘਿਰਦੀ ਨਜ਼ਰ ਆ ਰਹੀ ਹੈ।
ਸੜਕਾਂ 'ਤੇ ਉਤਰਨਗੇ ਕਿਸਾਨ: ਜੇਕਰ ਇਸ ਮੁੱਦੇ ਨੂੰ ਲੈ ਕੇ ਕਿਸਾਨਾਂ ਵੱਲੋਂ ਸੜਕਾਂ ਉੱਤੇ ਉਤਰਿਆ ਗਿਆ ਤਾਂ ਸਰਕਾਰ ਨੂੰ ਇਸ ਸਥਿਤੀ ਨਾਲ ਨਿਪਟਣ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀਆਂ ਕਰ ਚੁੱਕੇ ਕੈਦੀ ਚਾਹੇ ਉਹ ਕਿਸੇ ਵੀ ਜਾਤ ਧਰਮ ਦਾ ਹੋਵੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਇਹ ਸੰਘਰਸ਼ ਵਿੱਢਿਆ ਗਿਆ ਹੈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਗਏ ਹਨ।
ਸਰਕਾਰ ਟੇਕੇਗੀ ਗੋਡੇ: ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਬਿੱਲ ਰੱਦ ਕਰਵਾਏ ਗਏ ਸਨ ਉਸੇ ਤਰ੍ਹਾਂ ਹੀ ਹੁਣ ਉਨ੍ਹਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਹੈ ਪਰ ਜੇ ਆਉਣ ਵਾਲੇ ਦਿਨਾਂ ਵਿੱਚ ਲੋੜ ਪਈ ਤਾਂ ਸੰਘਰਸ਼ ਵਿੱਚ ਸੰਯੁਕਤ ਕਿਸਾਨ ਮੋਰਚਾ ਪੂਰੀ ਸਰਗਰਮੀ ਨਾਲ ਸ਼ਿਰਕ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਹਰ ਹਾਲਤ ਵਿਚ ਉਹਨਾਂ ਕੈਦੀਆਂ ਨੂੰ ਰਿਹਾ ਕਰਨਾ ਪਵੇਗਾ ਜਿਹੜੇ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ।
ਗੈਰ ਸੰਵਿਧਾਨਕ: ਉਨ੍ਹਾਂ ਕਿਹਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਕਰੇ ਕਿਉਂਕਿ ਜਦੋਂ ਕੋਈ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਿਆ ਹੈ ਤਾਂ ਉਸ ਨੂੰ ਜੇਲ੍ਹ ਵਿੱਚ ਰੱਖਣਾ ਗੈਰ ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਬਿੱਲ ਰੱਦ ਕਰਵਾਏ ਗਏ ਸਨ ਉਸੇ ਤਰ੍ਹਾਂ ਹੀ ਹੁਣ ਉਨ੍ਹਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਨੂੰ ਹਰ ਹਾਲਤ ਵਿੱਚ ਉਹਨਾਂ ਕੈਦੀਆਂ ਨੂੰ ਰਿਹਾ ਕਰਨਾ ਪਵੇਗਾ।
ਇਹ ਵੀ ਪੜ੍ਹੋ: Stray Animals in Moga: ਅਵਾਰਾ ਪਸ਼ੂਆਂ ਨੇ ਲੋਕਾਂ ਦਾ ਸੜਕਾਂ 'ਤੇ ਚੱਲਣਾ ਕੀਤਾ ਮੁਹਾਲ, ਨਗਰ ਨਿਗਮ ਖ਼ਿਲਾਫ਼ ਰੋਸ