Mahapanchayat of farmers: ਕਿਸਾਨ ਜਥੇਬੰਦੀਆਂ ਦਾ ਐਲਾਨ, 20 ਮਾਰਚ ਨੂੰ ਦਿੱਲੀ 'ਚ ਦੇਸ਼ ਦੇ ਕਿਸਾਨ ਕਰਨਗੇ ਮਹਾਂਪੰਚਾਇਤ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
ਕਿਸਾਨ ਆਗੂਆਂ ਵਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਹੁਣ ਕਿਸਾਨ ਜਥੇਬੰਦੀਆਂ ਨੇ 20 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਹੈ।
![Mahapanchayat of farmers: ਕਿਸਾਨ ਜਥੇਬੰਦੀਆਂ ਦਾ ਐਲਾਨ, 20 ਮਾਰਚ ਨੂੰ ਦਿੱਲੀ 'ਚ ਦੇਸ਼ ਦੇ ਕਿਸਾਨ ਕਰਨਗੇ ਮਹਾਂਪੰਚਾਇਤ Farmers of the country will hold a Mahapanchayat in Delhi on March 20](https://etvbharatimages.akamaized.net/etvbharat/prod-images/768-512-18005279-519-18005279-1678966560267.jpg?imwidth=3840)
ਬਠਿੰਡਾ : ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਿੱਚ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਨੂੰ ਲੈ ਕੇ ਤਿਆਰੀ ਕੀਤੀ ਜਾ ਰਹੀਆਂ ਹਨ। ਅੱਜ ਤਲਵੰਡੀ ਸਾਬੋ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ- ਟਿਕੈਤ ਦੀ ਇੱਕ ਅਹਿਮ ਮੀਟਿੰਗ ਦਮਦਮਾ ਸਾਹਿਬ ਵਿਖੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਦੀ ਅਗਵਾਈ ਵਿੱਚ ਕਰਕੇ ਕਿਸਾਨਾਂ ਨੂੰ 20 ਮਾਰਚ ਨੂੰ ਦਿੱਤੀ ਕਿਸਾਨ ਮਹਾਂਪੰਚਾਇਤ ਵਿੱਚ ਪੁੱਜਣ ਲਈ ਲਾਮਬੰਦ ਕੀਤਾ ਗਿਆ।
ਇਹ ਹਨ ਮੰਗਾਂ : ਕਿਸਾਨ ਆਗੂਆਂ ਨੇ ਦੱਸਿਆ ਕਿ ਕਿ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਨਾਲ ਫਸਲਾਂ ਤੇ ਐਮ.ਐਸ.ਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ, ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੇਦੋਸ਼ੇ ਕਿਸਾਨਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾਉਣ, ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਸਮੁੱਚਾ ਕਿਸਾਨੀ ਕਰਜ਼ਾ ਖਤਮ ਕਰਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ ਲਗਵਾਉਣ, ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ, ਫ਼ਸਲੀ ਬੀਮਾਂ ਯੋਜਨਾ ਲਾਗੂ ਕਰਵਾਉਣ ਆਦਿ ਮੰਗਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਸਹਿਮਤੀ ਬਣੀ ਸੀ। ਕੇਂਦਰ ਸਰਕਾਰ ਕੋਈ ਮੰਗ ਪੂਰੀ ਨਾ ਕਰਨ ਦੇ ਰੋਸ ਵਜੋਂ 20 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਪੰਚਾਇਤ ਕੀਤੀ ਜਾਵੇਗੀ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜ ਰਹੇ ਹਨ।
ਇਹ ਵੀ ਪੜ੍ਹੋ : One Year of Mann Govt: ਮਾਨ ਸਰਕਾਰ ਦੇ ਇੱਕ ਸਾਲ ਪੂਰਾ ਹੋਣ 'ਤੇ ਬੋਲੇ ਵਿਰੋਧੀ, ਕਿਹਾ- ਮਾਨ ਸਰਕਾਰ ਦਾ ਇਹ ਸਾਲ ਡਰ 'ਚ ਹੀ ਗੁਜ਼ਰਿਆ
ਯਾਦ ਰਹੇ ਕਿ ਕਿਸਾਨਾਂ ਵਲੋਂ ਲਗਾਤਾਰ ਕੇਂਦਰ ਦਾ ਵਿਰੋਧ ਜਾਰੀ ਹੈ। ਕਿਸਾਨ ਜੀ-20 ਸੰਮੇਲਨ ਦਾ ਵੀ ਵਿਰੋਧ ਕਰ ਰਹੇ ਹਨ। ਲੰਘੇ ਕੱਲ੍ਹ ਅੰਮ੍ਰਿਤਸਰ ਪੁੱਜੇ ਇਸੇ ਤਰ੍ਹਾਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੋ G20 ਸਮਾਗਮ ਹੋ ਰਿਹਾ ਹੈ। ਉਸ ਨਾਲ ਵੱਡੇ ਲੋਕ ਨਿਵੇਸ਼ ਕਰਨਗੇ ਅਤੇ ਛੋਟੇ ਕਾਰੋਬਾਰ ਖਤਮ ਕਰਨਗੇ। ਜਿਸ ਦਾ ਅਸੀਂ ਰੈਲੀ ਕਰਕੇ ਵਿਰੋਧ ਕਰ ਰਹੇ ਹਾਂ। ਦਰਅਸਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਜੀ 20 ਸੰਮੇਲਨ ਦਾ ਹੁਣ ਪੰਜਾਬ ਦੇ ਕਿਸਾਨਾਂ ਵੱਲੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਮੇਲਨ ਦਾ ਵਿਰੋਧ ਕਰਨ ਲਈ ਪੰਜਾਬ ਭਰ 'ਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਰਵਾਨਾ ਹੋ ਰਹੇ ਹਨ। ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿਚ ਇਕੱਠੇ ਹੋਏ ਕਿਸਾਨਾਂ ਵੱਲੋਂ ਅੱਜ ਜਿਥੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਸੀ ਅਤੇ ਵੱਖ-ਵੱਖ ਵਾਹਨਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਜੀ-20 ਸੰਮੇਲਨ ਦਾ ਵਿਰੋਧ ਕਰਨ ਲਈ ਰਵਾਨਾ ਹੋਏ ਹਨ।