ਬਠਿੰਡਾ: ਭਾਰਤ ਮਾਲਾ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਜਾਮ ਨਗਰ ਲੁਧਿਆਣਾ ਨੂੰ ਜੋੜਨ ਲਈ ਐਕਵਾਇਰ ਕੀਤੀ ਕਿਸਾਨਾਂ ਦੀ ਜ਼ਮੀਨ ਦਾ ਸਹੀ ਮੁਆਵਜ਼ਾ ਨਾ ਮਿਲਣ ਕਾਰਨ ਸੋਮਵਾਰ ਨੂੰ ਬਠਿੰਡਾ ਦੇ ਪਿੰਡ ਦੁਨੇਵਾਲਾ ਕਿਸਾਨਾਂ ਵੱਲੋਂ ਕਬਜ਼ਾ ਕਰਨ ਪਹੁੰਚੇ। ਜ਼ਿਲ੍ਹਾ ਪ੍ਰਸ਼ਾਸ਼ਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਜੇਸੀਬੀ ਮਸ਼ੀਨਾਂ ਅੱਗੇ ਲੇਟ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਬਣਦੇ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਖਿੱਚ-ਧੂਹ ਵੀ ਕੀਤੀ ਗਈ ਤੇ ਹਿਰਾਸਤ ਵਿੱਚ ਲਿਆ ਗਿਆ।
ਕੀ ਹੈ ਮਾਮਲਾ: ਬਠਿੰਡਾ ਦੇ ਸੰਗਤ ਬਲਾਕ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਕੁਲਵੰਤ ਸ਼ਰਮਾ ਨੇ ਦੱਸਿਆ ਕਿ ਭਾਰਤ ਮਾਲਾ ਪ੍ਰੋਜੈਕਟ ਦਾ ਰੇੜਕਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਮੁਆਵਜ਼ੇ ਨੂੰ ਲੈ ਕੇ ਲਗਾਤਾਰ ਪ੍ਰਸ਼ਾਸਨ ਨੇ ਟਾਲ ਮਟੋਲ ਦੀ ਨੀਤੀ ਬਣਾਈ ਰੱਖੀ ਹੋਈ ਹੈ। ਕਿਸਾਨਾਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਏਕੜ ਦੇ ਮਾਲਕ ਕਿਸਾਨ ਨੂੰ ਮਾਤਰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ ਜਿਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਬਣਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
- Jalandhar By-Election 2023 Updates: ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ, ਸਵੇਰੇ 9 ਵਜੇ ਤੱਕ 5.21 ਫੀਸਦੀ ਵੋਟਿੰਗ
- woman commit Suicide: ਲੜਕਾ ਨਾ ਹੋਣ ਕਰਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
- Jalandhar By-Poll : ਜਲੰਧਰ ਜਿਮਨੀ ਚੋਣ ਲਈ ਵੋਟਿੰਗ, ਲੋਕਾਂ ਨੇ ਕਿਹਾ- ਕਈ ਕੰਮ ਹਾਲੇ ਅਧੂਰੇ
ਜੇ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਾਜੈਕਟ ਨੇਪਰੇ ਨਹੀਂ ਚੜ੍ਹੇਗਾ: ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਨਾਲ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ ਹੈ। ਪੁਲਿਸ ਵੱਲੋਂ ਧੱਕਾ-ਮੁੱਕੀ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵੱਖ-ਵੱਖ ਥਾਣਿਆਂ ਵਿਚ ਲਿਆ ਕੇ ਬੰਦ ਕਰ ਦਿੱਤਾ ਗਿਆ। ਫਿਰ ਥਾਣੇ ਦੇ ਬਾਹਰ ਹੋਰ ਕਿਸਾਨਾਂ ਦੇ ਪਹੁੰਚਣ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਕ ਵਾਰ ਬੈਠਕ ਲਈ ਉਨ੍ਹਾਂ ਨੂੰ ਸੱਦਿਆ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਕਰ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ, ਤਾਂ ਉਹ ਇਹ ਪ੍ਰੋਜੈਕਟ ਕਿਸੇ ਹਾਲਤ ਵਿੱਚ ਵੀ ਨੇਪਰੇ ਨਹੀਂ ਚੜ੍ਹਨ ਦੇਣਗੇ।
ਪ੍ਰਦਰਸ਼ਨਾਕਰੀਆਂ ਨੂੰ ਹਿਰਾਸਤ 'ਚ ਲਿਆ, ਵਿਰੋਧ ਕਰਨ ਉੱਤੇ ਛੱਡਿਆ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੂੰ ਜਦੋਂ ਕਿਸਾਨਾਂ ਦੇ ਹਿਰਾਸਤ ਵਿੱਚ ਲਏ ਜਾਣ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿਚ ਬੱਲੂਆਣਾ ਚੌਕੀ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਅਤੇ ਹਿਰਾਸਤ ਵਿਚ ਲਏ ਗਏ 18 ਕਿਸਾਨ ਆਗੂ ਜਿਨ੍ਹਾਂ ਵਿੱਚ ਤਿੰਨ ਔਰਤ ਕਿਸਾਨ ਸ਼ਾਮਲ ਸਨ। ਫਿਰ ਕਿਸਾਨਾਂ ਦੇ ਵਧ ਰਹੇ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ।