ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਮੁੱਦੇ 'ਤੇ ਸਿਆਸਤ ਭਖਦੀ ਜਾ ਰਹੀ ਹੈ। ਜਿਸ ਨੂੰ ਲੈ ਥਰਮਲ ਪਲਾਂਟ ਨੂੰ ਤੋੜ 1764 ਏਕੜ ਜ਼ਮੀਨ 'ਤੇ ਵਿਕਾਸ ਕਰਨ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਸਾਹਮਣੇ 1 ਜੂਨ ਨੂੰ ਕਿਸਾਨ ਆਗੂ ਦੀ ਰੋਸ ਜ਼ਾਹਿਰ ਕਰਦਿਆਂ ਮੌਤ ਵੀ ਹੋ ਗਈ ਸੀ। ਜਿਸ ਨੂੰ ਲੈ ਕੇ ਥਰਮਲ ਪਲਾਂਟ ਯੂਨੀਅਨ ਵੱਲੋਂ ਕਿਸਾਨ ਆਗੂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਭੇਟ ਕੀਤੀ ਗਈ, ਤੇ 2 ਮਿੰਟ ਦਾ ਮੌਨ ਵੀ ਕੀਤਾ ਗਿਆ ।
ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਥਰਮਲ ਪਲਾਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਵਿਦਿਆਰਥੀ ਮਜ਼ਦੂਰ ਸਭਾ ਮਜ਼ਦੂਰ ਦੇ ਜਨਰਲ ਸਕੱਤਰ ਜ਼ਿਲ੍ਹਾ ਪ੍ਰਕਾਸ਼ ਸਿੰਘ ਪਾਸ਼ਾ ਨੇ ਕਿਹਾ ਕਿ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬਚਾਉਣ ਦੇ ਲਈ ਕੁਰਬਾਨੀ ਦੇਣ ਵਾਲੇ ਜੋਗਿੰਦਰ ਸਿੰਘ ਭੋਲਾ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਕੁਰਬਾਨੀ ਨੂੰ ਲੈ ਕੇ ਅੱਜ ਸ਼ਰਧਾਂਜਲੀ ਵੀ ਭੇਟ ਕੀਤੀ ਗਈ ਹੈ।
ਇਸ ਮੌਕੇ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜੇਕਰ ਜਥੇਬੰਦੀਆਂ ਨੇ ਇਜਾਜ਼ਤ ਦਿੱਤੀ ਤਾਂ ਉਹ ਵੀ ਜੋਗਿੰਦਰ ਸਿੰਘ ਭੋਲਾ ਕਿਸਾਨ ਆਗੂ ਦੇ ਵਾਂਗ ਮਰਨ ਵਰਤ 'ਤੇ ਬੈਠਣਗੇ ਅਤੇ ਇਸ ਥਰਮਲ ਪਲਾਂਟ ਨੂੰ ਬਚਾਉਣ ਦੇ ਲਈ ਕੁਰਬਾਨੀ ਦੇਣੀ ਪਈ ਤਾਂ ਕੁਰਬਾਨੀ ਵੀ ਦੇਣਗੇ, ਪਰ ਕਿਸੇ ਵੀ ਹਾਲਤ ਵਿੱਚ ਬਠਿੰਡਾ ਥਰਮਲ ਪਲਾਂਟ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ।