ਬਠਿੰਡਾ: ਕਿਸਾਨਾਂ ਵੱਲੋਂ ਮੁੜ ਦਿੱਲੀ ਦਾ ਰੁਖ਼ ਕਰਨ ਦੇ ਕੀਤੇ ਐਲਾਨ ਕੀ ਕੀਤੇ ਗਏ, ਇਸ ਤੋਂ ਬਾਅਦ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਘਰ ਆ ਕੇ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਕਿਸਾਨਾਂ ਵਲੋਂ ਇਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਜਾਣ ਦੇ ਐਲਾਨ ਤੋਂ ਬਾਅਦ ਹੀ ਸਰਕਾਰ ਇਸ ਤਰ੍ਹਾਂ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ।
ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ : ਇਨ੍ਹਾਂ ਛਾਪਿਆਂ ਦੇ ਵਿਰੋਧ ਵਿੱਚ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਅੱਗੇ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਠੇ ਹੋ ਕੇ ਸਰਕਾਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਿਕ ਪ੍ਰਦਰਸ਼ਨ ਦੌਰਾਨ ਇਹਨਾਂ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਫੂਕੇ ਗਏ ਹਨ।
20 ਫਰਵਰੀ ਨੂੰ ਕਰਨਾ ਸੀ ਕੂਚ : ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਸਮੇਂ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਨੂੰ ਜਲਦ ਮੰਨਣ ਦਾ ਐਲਾਨ ਕੀਤਾ ਗਿਆ ਸੀ ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਹੁਣ ਮੰਨਣ ਤੋਂ ਟਾਲਮੋਟਲ ਕੀਤਾ ਜਾ ਰਿਹਾ ਹੈ। ਇਸਦੇ ਕਾਰਣ ਹੀ ਕਿਸਾਨ ਮੋਰਚੇ ਵੱਲੋਂ ਹੁਣ ਦਿੱਲੀ ਵਿਖੇ ਵੱਡੀ ਪੱਧਰ ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ 20 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਸੀਬੀਆਈ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰਾਂ ਦੇ ਰੇਡ ਕੀਤੀ ਗਈ, ਜਿਸਦੇ ਰੋਸ ਵਜੋਂ ਸੂਬੇ ਕਿਸਾਨ ਮੋਰਚੇ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ
ਇਹ ਵੀ ਪੜ੍ਹੋ : Vigilance raid at former MLA house: ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਵਿਜੀਲੈਂਸ ਦਾ ਛਾਪਾ, ਘਰ ਤੇ ਦਫ਼ਤਰ 'ਚ ਹੋਈ ਪੁੱਛ ਪੜਤਾਲ
ਦੇਸ਼ ਭਰ ਦੀਆਂ ਜਥੇਬੰਦੀਆਂ ਕਰਨਗੀਆਂ ਸਰਕਾਰ ਦਾ ਵਿਰੋਧ : ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰਨ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਇਸੇ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਨਵੀਂ ਰੂਪ ਰੇਖਾ ਤਿਆਰ ਕਰਕੇ ਮੁੜ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਿਆ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਏਜੰਸੀਆਂ ਰਾਹੀਂ ਕਿਸਾਨ ਆਗੂਆਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਦੇਸ਼ ਭਰ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਉਲੀਕਣ ਗਈਆਂ।