ਬਠਿੰਡਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਾਫ਼ੀ ਲੰਬੇ ਸਮੇਂ ਤੋਂ ਦਿੱਲੀ ਦੀ ਸੀਮਾਵਾਂ 'ਤੇ ਡਟੇ ਹੋਏ ਹਨ। ਕਰੀਬ ਤਿੰਨ ਮਹੀਨਾਂ ਤੋਂ ਵੱਧ ਸਮਾਂ ਲੰਘ ਚੁੱਕਿਆ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਇਆ, ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਾਰ ਨਹੀਂ ਲਈ ਭਾਵ ਕਿ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਗਿਆ।
ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ‘ਚ ਕਿਸਾਨ ਜਥੇਬੰਦੀਆਂ ਵਲੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਾਰਚ ਨੂੰ ਪੰਜਾਬ ਦੇ ਹਰ ਘਰ ‘ਚ ਕਾਲੇ ਝੰਡੇ ਲਗਾਉਣ ਦੇ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਪੱਧਰ ਤੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ‘ਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਬਠਿੰਡਾ ‘ਚ ਮੀਟਿੰਗ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤਹਿਤ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਵਲੋਂ ਵੱਡੇ ਪੱਧਰ ’ਤੇ ਲੰਗਰ ਲਈ ਰਸਦ ਅਤੇ ਬਾਲਣ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਮੋਰਚੇ ਨੂੰ ਹੋਰ ਸਫ਼ਲਤਾਪੂਰਵਕ ਚਲਾਇਆ ਜਾ ਸਕੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ 6 ਮਾਰਚ ਨੂੰ ਦਿੱਲੀ ‘ਚ ਕਈ ਥਾਂਵਾਂ ’ਤੇ ਸੜਕ ਵੀ ਜਾਮ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪ੍ਰੈੱਸ ਕਾਨਫ਼ਰੰਸ ਦੀ ਥਾਂ ਨਵਜੋਤ ਸਿੱਧੂ ਕੁਝ ਕਰਕੇ ਦਿਖਾਉਣ: ਭਗਵੰਤ ਮਾਨ