ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਦਕਿ ਸਰਕਾਰ ਵਲੋਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਆਦੇਸ਼ ਹਨ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾਵੇ, ਜੇ ਫਿਰ ਵੀ ਨਹੀਂ ਸੁਣਦੇ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਚੱਲਦਿਆਂ ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੀ ਇੱਕ ਵਾਇਰਲ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਕਿਸਾਨਾਂ ਨੂੰ ਰੋਕਣ ਗਏ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਵਲੋਂ ਘੇਰ ਲਿਆ ਗਿਆ, ਜਿਸ ਤੋਂ ਬਾਅਦ ਉਸ ਅਧਿਕਾਰੀ ਤੋਂ ਹੀ ਜ਼ਬਰਦਸਤੀ ਪਰਾਲੀ ਨੂੰ ਅੱਗ ਲਵਾਈ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਰੁਖ ਅਪਣਾਉਂਦੇ ਕਾਰਵਾਈ ਦੇ ਹੁਕਮ ਦੇ ਦਿੱਤੇ ਸਨ।
ਕਿਸਾਨਾਂ ਨੇ ਘਟਨਾ 'ਤੇ ਮੰਗੀ ਮੁਆਫ਼ੀ: ਇਸ ਮਾਮਲੇ 'ਚ ਅਧਿਕਾਰੀਆਂ ਨੂੰ ਘੇਰਨ ਵਾਲੇ ਕਿਸਾਨਾਂ ਵਲੋਂ ਮੁਆਫ਼ੀ ਮੰਗ ਲਈ ਹੈ। ਜਦਕਿ ਮੁੱਖ ਮੰਤਰੀ ਮਾਨ ਦੇ ਹੁਕਮਾਂ ਤੋਂ ਬਾਅਦ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਜਾ ਚੁੱਕਿਆ ਹੈ। ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਪਹਿਲਾਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ 'ਚ ਅਸੀਂ ਡੀਸੀ ਸਾਹਿਬ ਨੂੰ ਕਿਹਾ ਸੀ ਕਿ ਪਰਾਲੀ ਨੂੰ ਲੈਕੇ ਅਜਿਹਾ ਵਿਵਾਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਸਹੂਲਤਾਂ ਦੇਣ ਦੀ ਗੱਲ ਕਰਦੀ ਹੈ ਪਰ ਕਿਸਾਨਾਂ ਨੂੰ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਕਿਸਾਨ ਅੱਗਾਂ ਲਾਉਣ ਲਈ ਮਜ਼ਬੂਰ ਹਨ।
ਪ੍ਰਸ਼ਾਸਨ ਨਾਲ ਕਈ ਵਾਰ ਕਰ ਚੁੱਕੇ ਮੀਟਿੰਗਾਂ: ਕਿਸਾਨਾਂ ਦਾ ਕਹਿਣਾ ਕਿ ਜਾਂ ਤਾਂ ਸਾਨੂੰ ਬਦਲਵੀਆਂ ਫਸਲਾਂ ਦਾ ਮੁੱਲ ਦਿੱਤਾ ਜਾਵੇ ਤਾਂ ਜੋ ਉਹ ਝੋਨਾ ਹੀ ਨਾ ਲਾਉਣ ਜਾਂ ਫਿਰ ਹਰ ਇੱਕ ਪਿੰਡ ਨੂੰ ਦੋ-ਦੋ ਮਸ਼ੀਨਾਂ ਦਿੱਤੀਆਂ ਜਾਣ, ਜੋ ਨਾੜ ਦਾ ਪ੍ਰਬੰਧ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਖੁਦ ਕਹਿੰਦੇ ਸੀ ਕਿ ਉਹ ਕਿਸਾਨ ਦੇ ਪੁੱਤ ਹਨ ਤੇ ਉਨ੍ਹਾਂ ਨੂੰ ਪਤਾ ਕਿ ਪਰਾਲੀ ਨੂੰ ਅੱਗਾਂ ਕਿਵੇਂ ਲੱਗਦੀਆਂ ਹਨ ਪਰ ਹੁਣ ਉਹ ਹੀ ਭਗਵੰਤ ਮਾਨ ਇਸ ਗੱਲ ਨੂੰ ਭੁੱਲ ਗਏ। ਕਿਸਾਨ ਆਗੂਆਂ ਦਾ ਕਹਿਣਾ ਕਿ ਅਸੀਂ ਸਭ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਸੀ ਕਿ ਸਹੂਲਤਾਂ ਨਹੀਂ ਮਿਲਦੀਆਂ ਤਾਂ ਉਹ ਪਰਾਲੀ ਨੂੰ ਅੱਗ ਹੀ ਲਾਉਣਗੇ।
ਪੁਲਿਸ ਵਲੋਂ ਦੋ ਦਰਜਨ ਕਿਸਾਨਾਂ 'ਤੇ ਪਰਚਾ: ਉਧਰ ਇਸ ਘਟਨਾ ਸਬੰਧੀ ਡੀਐੱਸਪੀ ਰਛਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਵਲੋਂ ਕਾਰਵਾਈ ਕੀਤੀ ਗਈ ਹੈ। ਜਿਸ 'ਚ ਪੁਲਿਸ ਨੇ ਦੋ ਦਰਜਨ ਦੇ ਕਰੀਬ ਕਿਸਾਨਾਂ 'ਤੇ ਮਾਮਲਾ ਦਰਜ ਕਰ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਇਸ 'ਚ ਪੁਲਿਸ ਨੇ ਕੁਝ ਅਣਪਛਾਤੇ ਅਤੇ ਕੁਝ ਕਿਸਾਨਾਂ 'ਤੇ ਬਾਏ ਨੇਮ ਪਰਚਾ ਦਰਜ ਕੀਤਾ ਹੈ। ਡੀਐੱਸਪੀ ਨੇ ਦੱਸਿਆ ਕਿ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਪਿੰਡਾਂ 'ਚ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਿਸਾਨਾਂ 'ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉੇਣ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
-
ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ… pic.twitter.com/JHzshx4fhs
— Bhagwant Mann (@BhagwantMann) November 4, 2023 " class="align-text-top noRightClick twitterSection" data="
">ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ… pic.twitter.com/JHzshx4fhs
— Bhagwant Mann (@BhagwantMann) November 4, 2023ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ… pic.twitter.com/JHzshx4fhs
— Bhagwant Mann (@BhagwantMann) November 4, 2023
ਮੁੱਖ ਮੰਤਰੀ ਮਾਨ ਨੇ ਦਿਖਾਈ ਸੀ ਸਖ਼ਤੀ: ਇਸ ਘਟਨਾ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ...ਪਰਚਾ ਦਰਜ ਹੋਣ ਲੱਗਾ ਹੈ।
ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੀ ਘਟਨਾ: ਇਹ ਘਟਨਾ ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ।
ਪਰਾਲੀ ਸਾੜਨ ਲਈ ਬਣਾਇਆ ਦਬਾਅ: ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਲੈਕੇ ਖੁਦ ਪਰਾਲੀ ਨੂੰ ਅੱਗ ਲਗਾ ਲਈ।
- Minor Nihang Tufaan Viral Video: ਸੋਸ਼ਲ ਮੀਡੀਆ 'ਤੇ ਨਬਾਲਿਗ ਨਿਹੰਗ ਸਿੰਘ ਦੀ ਹਥਿਆਰ ਨਾਲ ਵੀਡੀਓ ਵਾਇਰਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
- Gangster Arrested: ਗੁਰਦਾਸਪੁਰ ਦੇ ਬਟਾਲਾ 'ਚ ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ, ਇੱਕ ਗੈਂਗਸਟਰ ਦੀ ਲੱਤ 'ਚ ਵੱਜੀ ਗੋਲੀ, 6 ਗੈਂਗਸਟਰ ਗ੍ਰਿਫ਼ਤਾਰ
- Pregnant Woman Death: ਨਿੱਜੀ ਹਸਪਤਾਲ ਵਿੱਚ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ 'ਚ ਮੌਤ, ਪਤੀ ਨੇ ਡਾਕਟਰਾਂ ਉੱਤੇ ਲਾਇਆ ਲਾਪਰਵਾਹੀ ਦਾ ਇਲਜ਼ਾਮ
ਬਠਿੰਡਾ ਦਾ AQI ਸਭ ਤੋਂ ਖ਼ਰਾਬ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 1551 ਮਾਮਲੇ ਸਾਹਮਣੇ ਆਉਣ ਨਾਲ ਸੱਤ ਸ਼ਹਿਰਾਂ ਦੀ ਹਵਾ ਸਿਹਤ ਦੇ ਨਜ਼ਰੀਏ ਤੋਂ ਖ਼ਰਾਬ ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਸੂਬੇ ਦੇ 7 ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 200 ਤੋਂ 300 ਦੇ ਵਿਚਕਾਰ ਰਿਹਾ, ਜਦੋਂ ਕਿ ਬਠਿੰਡਾ ਦਾ ਏਕਿਊਆਈ ਬਹੁਤ ਮਾੜੀ ਹਾਲਤ 'ਚ 338 'ਤੇ ਪਹੁੰਚ ਗਿਆ।