ETV Bharat / state

ਬ੍ਰਿਜ ਭੂਸ਼ਣ ਖ਼ਿਲਾਫ਼ ਕਿਸਾਨਾਂ ਦਾ ਅਰਥੀ ਫੂਕ ਮੁਜ਼ਾਹਰਾ, ਗ੍ਰਿਫ਼ਤਾਰੀ ਦੀ ਕੀਤੀ ਮੰਗ

ਬਠਿੰਡਾ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਪੀਐੱਮ ਮੋਦੀ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਮਹਿਲਾ ਪਹਿਲਵਾਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਣ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ।

Farmers protest against Brij Bhushan in Bathinda
ਬ੍ਰਿਜ ਭੂਸ਼ਣ ਖ਼ਿਲਾਫ਼ ਕਿਸਾਨਾਂ ਦਾ ਅਰਥੀ ਫੂਕ ਮੁਜ਼ਾਹਰਾ, ਗ੍ਰਿਫ਼ਤਾਰੀ ਦੀ ਕੀਤੀ ਮੰਗ
author img

By

Published : Jun 6, 2023, 6:15 PM IST

ਕਿਸਾਨਾਂ ਦਾ ਬ੍ਰਿਜ ਭੂਸ਼ਣ ਖ਼ਿਲਾਫ਼ ਫੁੱਟਿਆ ਗੁੱਸਾ

ਬਠਿੰਡਾ: ਅੱਜ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਅਰਥੀ ਫੂਕੀ ਗਈ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਬੇਟੀ ਪੜ੍ਹਾਓ ਬੇਟੀ ਬਚਾਓ ਦਾ ਨਾਅਰਾ ਦੇਣ ਵਾਲੀ ਬੀ.ਜੇ.ਪੀ ਲਗਾਤਾਰ ਦੇਸ਼ ਦੀਆਂ ਧੀਆਂ ਭੈਣਾਂ ਅਤੇ ਔਰਤਾਂ ਦੇ ਮਾਨ ਸਤਿਕਾਰ 'ਤੇ ਹਮਲੇ ਕਰ ਰਹੀ ਹੈ।

ਬਿਮਾਰ ਮਾਨਸਿਕਤਾ ਦੀ ਨਿਸ਼ਾਨੀ: ਪਿਛਲੇ ਦਿਨੀਂ ਦੇਸ਼ ਦੀਆਂ ਧੀਆਂ ਜਿਨ੍ਹਾਂ ਨੇ ਪਹਿਲਵਾਨੀ ਦੇ ਖੇਤਰ ਵਿੱਚ ਪੂਰੀ ਦੁਨੀਆਂ ਅੰਦਰ ਭਾਰਤ ਦਾ ਨਾਮ ਰੌਸ਼ਨ ਕੀਤਾ ਅੱਜ ਭਾਰਤੀ ਜਨਤਾ ਪਾਰਟੀ ਦੇ ਐਮ.ਪੀ ਅਤੇ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪਹਿਲੀ ਘਟਨਾ ਨਹੀਂ ਹੈ। ਔਰਤ ਪ੍ਰਤੀ ਬੀਜੇਪੀ ਦੀ ਮਾੜੀ ਸੋਚ ਉਸ ਦੀ ਬਿਮਾਰ ਮਾਨਸਿਕਤਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਬ੍ਰਿਜ ਭੂਸ਼ਣ ਸ਼ਰਨ ਵਰਗਿਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਸਾਰੀ ਕੇਂਦਰ ਸਰਕਾਰ ਉਸ ਨੂੰ ਬਚਾਉਣ 'ਤੇ ਲੱਗੀ ਹੋਈ ਹੈ।

ਸੁਰੱਖਿਆ ਮੁਹੱਈਆ: ਉਨ੍ਹਾਂ ਕਿਹਾ ਸਿਤਮ ਦੀ ਗੱਲ ਹੈ ਕਿ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਐੱਫ.ਆਈ.ਆਰ ਵੀ ਦੇਸ਼ ਦੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਰਜ ਕੀਤੀ ਗਈ ਅਤੇ ਅਜੇ ਤੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਗਿਆ ਸਗੋਂ ਪਾਰਲੀਮੈਂਟ ਦੇ ਉਦਘਟਨੀ ਸਮਾਰੋਹ ਵਾਲੇ ਦਿਨ ਪਾਰਲੀਮੈਂਟ ਵੱਲ ਜਾਂਦੇ ਭਲਵਾਨਾਂ ਨੂੰ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਆਗੂਆਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਮਹਿਲਾ ਪਹਿਲਵਾਨ ਧੀਆਂ ਨੂੰ ਇਨਸਾਫ਼ ਦਿੱਤਾ ਜਾਵੇ ਤੇ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

ਦੱਸ ਦਈਏ ਪਿਛਲੇ ਲੰਮੇ ਸਮੇਂ ਤੋਂ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਇਸ ਸਾਰੇ ਸੰਘਰਸ਼ ਵਿਚਕਾਰ ਅੱਜ ਦਿੱਲੀ ਪੁਲਿਸ ਸੰਸਦ ਮੈਂਬਰ ਅਤੇ ਕੁਸ਼ਤੀ ਮਹਾ ਸਿੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਘਰ ਪਹੁੰਚੀ। ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਘਰ ਦਿੱਲੀ ਪੁਲਿਸ ਨੇ ਪਰਿਵਾਰਕ ਮੈਂਬਰਾਂ, ਸੁਰੱਖਿਆ ਕਰਮੀਆਂ ਅਤੇ ਸਟਾਫ਼ ਦੇ ਬਿਆਨ ਦਰਜ ਕੀਤੇ। ਦੱਸ ਦਈਏ ਕਿ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਬਿਸ਼ਨੋਹਰਪੁਰ ਸਥਿਤ ਸੰਸਦ ਮੈਂਬਰ ਨਿਵਾਸ 'ਤੇ ਪਹੁੰਚੀ ਸੀ। ਅਤੇ ਅੱਜ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਗੋਂਡਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਦਿੱਲੀ ਪੁਲਿਸ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.