ਬਠਿੰਡਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਬਰੂਹਾਂ ਉੱਤੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਫਸਲ ਸਾਂਭ ਕੇ ਮੁੜ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਅੱਜ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋਏ।
ਦਿੱਲੀ ਵੱਲ ਮੁੜ ਤੋਂ ਕੂਚ ਕਰ ਰਹੇ ਕਿਸਾਨ
ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਫਸਲ ਸਾਂਭਣ ਲਈ ਵਾਪਸ ਪੰਜਾਬ ਪਰਤੇ ਸਨ ਅਤੇ ਹੁਣ ਮੁੜ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਵਾਪਸ ਅੰਦੋਲਨ ਵਿੱਚ ਜਾ ਰਹੇ ਹਨ। ਉਹ ਵੱਡੀ ਗਿਣਤੀ ਵਿੱਚ ਦਿੱਲੀ ਜਾ ਰਹੇ ਹਨ।
ਕੋਰੋਨਾ ਟੈਸਟ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਕਿਸਾਨ ਅੰਦੋਲਨ ਨੂੰ ਪ੍ਰਭਾਵਿਤ ਕਰਨ ਲਈ ਅਜਿਹੀਆਂ ਸ਼ਰਤਾਂ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀ ਕਾਨੂੰਨ ਆ ਜਾਂਦੇ ਹਨ ਤਾਂ ਵੀ ਉਨ੍ਹਾਂ ਨੇ ਮਰਨਾ ਹੈ ਨਹੀਂ ਤਾਂ ਕੋਰੋਨਾ ਨਾਲ।
ਮੰਗਾਂ ਮੰਨਵਾ ਕੇ ਪਰਤਾਂਗੇ
ਕਿਸਾਨਾਂ ਨੇ ਕਿਹਾ ਕਿ ਉਹ ਹਰ ਹਾਲਤ ਵਿੱਚ ਆਪਣੀਆਂ ਮੰਗਾਂ ਮੰਨਵਾ ਕੇ ਪੰਜਾਬ ਪਰਤਣਗੇ। ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸੇ ਤਰ੍ਹਾਂ ਦਿੱਲੀ ਦੇ ਬਾਰਡਰਾਂ ਤੇ ਆਪਣਾ ਅੰਦੋਲਨ ਜਾਰੀ ਰੱਖਣਗੇ।