ਬਠਿੰਡਾ: ਸੂਬੇ ਭਰ 'ਚ ਹੋਈ ਬਰਸਾਤ ਨੇ ਲੋਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਵੀ ਕਾਫ਼ੀ ਖ਼ਰਾਬ ਹੋਇਆ ਹਨ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਉਗਰਾਹਾਂ ਜਥੇਬੰਦੀ ਵਲੋਂ ਸੂਬੇ 'ਚ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ।
ਬਠਿੰਡਾ ਦੇ ਭਾਰਤੀ ਕਿਸਾਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਬਠਿੰਡਾ 'ਚ ਆਫ਼ਤ ਕਾਰਨ ਕਿਸਾਨਾਂ ਦੀਆਂ 15 ਤੋਂ 20 ਫ਼ੀਸਦੀ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਜਿਸ ਦਾ ਅਹਿਮ ਕਾਰਨ ਪ੍ਰਸ਼ਾਸਨ ਹੈ ਕਿਉਂਕਿ ਅਜਿਹੀ ਸਥਿਤੀ ਤੋਂ ਨਜਿੱਠਣ ਲਈ ਫੰਡ ਮਿਲਦਾ ਹੈ ਪਰ ਪ੍ਰਸ਼ਾਸਨ ਹੱਥ 'ਤੇ ਹੱਥ ਧਰ ਕੇ ਬੈਠਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਜਥੇਬੰਧੀ ਵਲੋਂ ਪੰਜਾਬ ਦੇ ਹਰ ਜ਼ਿਲ੍ਹੇ 'ਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਜਿਸ ਵਿਚ ਛੇਤੀ ਤੋਂ ਛੇਤੀ ਪੰਜਾਬ ਦੇ ਕਿਸਾਨਾਂ ਨੂੰ ਸਮੇਂ ਸਿਰ ਗੁਦਾਵਰੀ ਕੀਤੀ ਜਾਵੇ।