ETV Bharat / state

ਕਿਸਾਨਾਂ ਨੇ ਮਿੰਨੀ ਸਕੱਤਰੇਤ ਦੀਆਂ ਟੱਪੀਆਂ ਕੰਧਾਂ, ਮੀਟਿੰਗ ਹਾਲ ਚ ਘੇਰੇ ਅਧਿਕਾਰੀ - ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ

ਨੈਸ਼ਨਲ ਹਾਈਵੇ ਲਈ ਅਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦਾ ਘਿਰਾਓ(Surround the Mini Secretariat) ਕੀਤਾ ਗਿਆ।ਇਸ ਦੌਰਾਨ ਕਿਸਾਨਾਂ ਸਕੱਤਰੇਤ ਦੀਆਂ ਕੰਧਾਂ ਟੱਪ ਕੇ ਅੰਦਰ ਦਾਖਲ ਹੋ ਗਏ ਤੇ ਅੰਦਰ ਮੀਟਿੰਗ ਲਈ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ।

ਕਿਸਾਨਾਂ ਨੇ ਮਿੰਨੀ ਸਕੱਤਰੇਤ ਦੀਆਂ ਟੱਪੀਆਂ ਕੰਧਾਂ, ਮੀਟਿੰਗ ਹਾਲ ਚ ਘੇਰੇ ਅਧਿਕਾਰੀ

author img

By

Published : Jun 18, 2021, 6:05 PM IST

ਬਠਿੰਡਾ: ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਾਮਨਗਰ ਕੱਢੇ ਜਾ ਰਹੇ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਵਿਰੋਧ ਵਿਚ ਅੱਜ ਕਿਸਾਨਾਂ ਵੱਲੋਂ ਬਠਿੰਡਾ ਦੇ ਮਿੰਨੀ ਸਕੱਤਰੇਤ ਬਾਹਰ ਧਰਨਾ ਪ੍ਰਦਰਸ਼ਨ ਰੱਖਿਆ ਗਿਆ ਸੀ ਨੈਸ਼ਨਲ ਹਾਈਵੇ ਬਣਾਉਣ ਲਈ ਅਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਖਿਲਾਫ਼ ਅੱਜ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੀਆਂ ਕੰਧਾਂ ਟੱਪ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ ।

ਕਿਸਾਨਾਂ ਨੇ ਮਿੰਨੀ ਸਕੱਤਰੇਤ ਦੀਆਂ ਟੱਪੀਆਂ ਕੰਧਾਂ, ਮੀਟਿੰਗ ਹਾਲ ਚ ਘੇਰੇ ਅਧਿਕਾਰੀ

ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਵੀ ਹੁੰਦੀ ਦਿਖਾਈ ਦਿੱਤੀ।ਇਸ ਧੱਕਾ-ਮੁੱਕੀ ਦੌਰਾਨ ਵੱਡੀ ਗਿਣਤੀ ਦੇ ਵਿੱਚ ਕਿਸਾਨ ਸਕੱਤਰੇਤ ਦੀਆਂ ਕੰਧਾਂ ਟੱਪ ਕੇ ਉਸ ਹਾਲ ਵਿੱਚ ਪਹੁੰਚ ਗਏ ਜਿੱਥੇ ਜ਼ਮੀਨਾਂ ਐਕੁਆਇਰ ਕਰਨ ਨੂੰ ਲੈਕੇ ਅਧਿਕਾਰੀਆਂ ਦੀ ਮੀਟਿੰਗ ਹੋਣੀ ਸੀ।

ਇਸ ਦੌਰਾਨ ਕਿਸਾਨਾਂ ਦੇ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।ਗੁੱਸੇ ਚ ਆਏ ਕਿਸਾਨਾਂ ਦਾ ਕਹਿਣੈ ਹੈ ਕਿ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਖਰੀਦਿਆ ਜਾ ਰਿਹਾ ਹੈ ਜਿਸਦਾ ਉਨ੍ਹਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ।ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਬਿਨ੍ਹਾਂ ਪੁੱਛੇ ਉਨ੍ਹਾਂ ਦੀਆਂ ਜ਼ਮੀਨਾਂ ਐਕੁਆਇਰ ਕਰਨ ਨੂੰ ਲੈਕੇ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਜਿਸਦਾ ਉਨ੍ਹਾਂ ਵੱਲੋਂ ਅੱਜ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਜੋ ਮੀਟਿੰਗ ਉਨ੍ਹਾਂ ਦੀ ਗੈਰ ਹਾਜ਼ਰੀ ਤੋਂ ਬਿਨ੍ਹਾਂ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ।ਕਿਸਾਨਾਂ ਦਾ ਕਹਿਣੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖ਼ਰੀਦੀਆਂ ਜਾ ਰਹੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ ਤੇ ਆ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ:Agricultural Law: ਸਿਆਸੀ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ: ਕਿਸਾਨ ਆਗੂ

ETV Bharat Logo

Copyright © 2025 Ushodaya Enterprises Pvt. Ltd., All Rights Reserved.