ETV Bharat / state

ਕਿਸਾਨ 25 ਨੂੰ ਕੇਂਦਰ ਸਰਕਾਰ ਤੇ ਕਾਰਪੋਰੇਟਾਂ ਦੇ ਪੁਤਲੇ ਫੂਕ ਕੇ ਮਨਾਉਣਗੇ ਦੁਸਹਿਰਾ - Farmers to celebrate Dussehra on 25th

ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬਾ ਪੱਧਰੀ ਮੀਟਿੰਗ ਕਰਦੇ ਹੋਏ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 25 ਅਕਤੂਬਰ ਨੂੰ ਕੇਂਦਰ ਸਰਕਾਰ, ਕਾਰਪੋਰੇਟਾਂ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ।

ਕਿਸਾਨ 25 ਨੂੰ ਕੇਂਦਰ ਸਰਕਾਰ, ਕਾਰਪੋਰੇਟਾਂ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਮਨਾਉਣਗੇ ਦੁਸਹਿਰਾ

author img

By

Published : Oct 16, 2020, 10:52 PM IST

ਬਰਨਾਲਾ: ਖੇਤੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸ਼ੁੱਕਰਵਾਰ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਹੋਈ। ਮੀਟਿੰਗ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਸਦੇ ਨਾਲ ਕਿਸਾਨ ਜਥੇਬੰਦੀਆਂ ਵੱਲੋਂ 25 ਅਕਤੂਬਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ, ਕਾਰਪੋਰੇਟਾਂ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ।

ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਧਰਨਾ ਦੇਣ ਦਾ ਮਕਸਦ ਕਾਂਗਰਸ ਸਰਕਾਰ ਨੂੰ ਉਸ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਣਾ ਹੈ, ਜੋ ਉਸਨੇ ਚੋਣਾਂ ਦੌਰਾਨ ਪੰਜਾਬ ਵਾਸੀਆਂ ਨਾਲ ਕੀਤੇ ਸਨ।

ਆਗੂਆਂ ਨੇ ਕਿਹਾ ਕਿ ਧਰਨੇ ਦੌਰਾਨ ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਪ੍ਰਾਈਵੇਟ ਮੰਡੀ ਦੇ ਬਿੱਲ ਨੂੰ ਵੀ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾਵੇਗਾ। ਇਸ ਧਰਨੇ ਦੌਰਾਨ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ ਅਤੇ ਕਿਸਾਨ ਸ਼ਾਮਿਲ ਹੋਣਗੇ। 17 ਅਕਤੂਬਰ ਨੂੰ ਜਥੇਬੰਦੀ ਵੱਲੋਂ ਜ਼ਿਲ੍ਹਾ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤੇ ਜਾਣਗੇ।

ਇਸਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ 17 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਆਪਣੇ ਮੋਰਚਿਆਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਨਾਲ ਹੀ 25 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.