ਬਠਿੰਡਾ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕਾਂਗਰਸ ਨੂੰ ਅਲਵਿਦਾ ਆਖ ਨਵੀਂ ਪਾਰਟੀ ਬਣਾਉਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਤਿੱਖੀਆਂ ਟਿੱਪਣੀਆਂ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਭਾਵੇਂ ਜੋ ਮਰਜ਼ੀ ਕਰ ਲਵੇ, ਪਰ ਕਿਸਾਨਾਂ ਵੱਲੋਂ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਹਮਾਇਤ ਨਹੀਂ ਕੀਤੀ ਜਾਵੇਗੀ, ਕਿਉਂਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਅੱਜ ਕਿਸਾਨ ਸੜਕਾਂ ’ਤੇ ਧਰਨੇ ਪ੍ਰਦਰਸ਼ਨ ਕਰ ਰਿਹੇ ਹਨ।
ਇਹ ਵੀ ਪੜੋ: ਕਿਸਾਨਾਂ ਦੇ ਹੱਕ 'ਚ ਮੁੱਖ ਮੰਤਰੀ ਚੰਨੀ ਦਾ ਵੱਡਾ ਸਟੈਂਡ
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਅਮਿਤ ਸ਼ਾਹ ਵਿਚਕਾਰ ਹੋਈ ਬੈਠਕ ਸਬੰਧੀ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਤਾਂ ਬਿੱਲੀ ਥੈਲਿਓਂ ਬਾਹਰ ਆਈ ਹੈ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਸ਼ੁਰੂ ਤੋਂ ਹੀ ਭਾਜਪਾ ਨਾਲ ਰਲੇ ਹੋਏ ਸਨ ਤਾਂ ਹੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਵੀ ਬਣਦੇ ਕਦਮ ਨਹੀਂ ਚੁੱਕ ਰਹੇ ਸਨ।
ਕਿਸਾਨਾਂ ਨੇ ਕਿਹਾ ਕਿ ਨਵੀਂ ਸਿਆਸੀ ਪਾਰਟੀ ਬਣਾ ਭਾਜਪਾ ਦੀ ਮਦਦ ਨਾਲ ਪੰਜਾਬ ਵਿੱਚ ਫਿਰ ਤੋਂ ਰਾਜ ਕਰਨ ਦੇ ਸੁਪਨੇ ਵੇਖ ਰਹੇ। ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕ ਕਿਸੇ ਵੀ ਤਰ੍ਹਾਂ ਨਾਲ ਮੂੰਹ ਨਹੀਂ ਲਾਉਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਖੇਤੀ ਕਾਨੂੰਨਾਂ (Agricultural laws) ਸਬੰਧੀ ਕੋਈ ਵੀ ਫ਼ੈਸਲਾ ਕਰਵਾਉਂਦੇ ਹਨ ਤਾਂ ਕਿਸਾਨਾਂ ਨੂੰ ਨਾ ਮਨਜ਼ੂਰ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਨਾਲ ਕਿਸਾਨ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀਆਂ ਗੱਲਾਂ ਵਿੱਚ ਨਹੀਂ ਆਉਣਗੇ, ਜੇਕਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤਿੰਨ ਕਾਲੇ ਕਾਨੂੰਨਾਂ (Agricultural laws) ਨੂੰ ਰੱਦ ਵੀ ਕਰਵਾ ਦੇਣਗੇ ਤਾਂ ਵੀ ਪੰਜਾਬ ਦੇ ਲੋਕ ਪਿਛਲੇ ਸਾਢੇ ਵਿੱਚ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆਂ ਸਬੰਧੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸਵਾਲ ਜ਼ਰੂਰ ਕਰਨਗੇ।
ਇਹ ਵੀ ਪੜੋ: ਦੂਜੇ ਸੂਬਿਆਂ ਤੋਂ ਪੰਜਾਬ ’ਚ ਝੋਨੇ ਦੀ ਆਮਦ ਜਾਰੀ, ਸਰਕਾਰ ਨੇ ਫੜ੍ਹੇ ਟਰੱਕ