ਬਠਿੰਡਾ: ਜ਼ਿਲ੍ਹੇ ਦੇ ਪਿੰਡ ਬੀੜ ਤਾਲਾਬ ਦੇ ਰਹਿਣ ਵਾਲੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਵਿਜੇ ਸਿੰਘ 'ਤੇ ਇੱਕ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਬਠਿੰਡਾ ਪੁਲਿਸ (Bathinda Police) ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਤਸਕਰਾਂ ਨੇ ਕੀਤਾ ਹਮਲਾ: ਵਿਜੇ ਸਿੰਘ ਨੇ ਦੱਸਿਆ ਕਿ ਉਹ ਨਸ਼ਾ ਰੋਟੀ ਕਮੇਟੀ ਦਾ ਮੈਂਬਰ ਹੈ। ਰੋਜ਼ ਦੀ ਤਰ੍ਹਾਂ ਉਹ ਬਠਿੰਡਾ ਤੋਂ ਕੰਮ ਨਿਪਟਾ ਕੇ ਆਪਣੇ ਪਿੰਡ ਜਾ ਰਿਹਾ ਸੀ ਅਤੇ ਜਦੋਂ ਉਹ ਕਿਸਾਨ ਚੌਂਕ ਨੇੜੇ ਪਹੁੰਚਿਆ ਤਾਂ ਅਣਪਛਾਤਿਆਂ ਨੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਿਰ ਪਾੜ ਦਿੱਤਾ, ਇਸ ਤੋਂ ਮਗਰੋਂ ਉਹ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। ਵਿਜੇ ਸਿੰਘ ਨੇ ਇਲਜ਼ਾਮ ਲਾਇਆ ਕਿ ਇਹ ਹਮਲਾ ਨਸ਼ਾ ਤਸਕਰਾਂ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੂੰ ਉਹ ਜਾਣਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਉਸ ਨੇ ਨਸ਼ਾ ਤਸਕਰਾਂ ਦੇ ਨਾਮ ਥਾਣਾ ਸਦਰ ਵਿੱਚ ਦਿੱਤੇ ਸਨ ਅਤੇ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਸੀ ਕਿਉਂਕਿ ਉਨ੍ਹਾਂ ਵੱਲੋਂ ਨਸ਼ਾ ਰੋਕ ਕਮੇਟੀ ਨਾਲ ਝਗੜਾ ਕਰਨ ਲਈ ਬਾਹਰੋਂ ਬੰਦੇ ਬੁਲਾਏ ਗਏ ਸਨ, ਪਤਾ ਲੱਗਣ ਉੱਤੇ ਨਸ਼ਾ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਮੌਕੇ ਉੱਤੇ ਬੁਲਾ ਕੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।
ਨਸ਼ੇ ਦਾ 50 ਪ੍ਰਤੀਸ਼ਤ ਕਾਰੋਬਾਰ ਬੰਦ: ਇਸੇ ਕਾਰਨ ਉਹਨਾਂ ਉਪਰ ਜਾਨਲੇਵਾ ਹਮਲਾ ਹੋਇਆ ਹੈ ਕਿਉਂਕਿ ਨਸ਼ਾ ਰੋਕੂ ਕਮੇਟੀ ਜਿਸ ਦਿਨ ਦੀ ਬਣੀ ਹੈ ਉਸ ਦਿਨ ਤੋਂ ਹੀ ਪਿੰਡ ਵਿੱਚ ਨਸ਼ੇ ਦਾ 50 ਪ੍ਰਤੀਸ਼ਤ ਕਾਰੋਬਾਰ ਬੰਦ ਹੋ ਗਿਆ ਹੈ। ਨਸ਼ੇ ਤਸਕਰਾਂ ਵੱਲੋਂ ਹੁਣ ਸ਼ਰੇਆਮ ਨਸ਼ਾ ਰੋਕੂ ਕਮੇਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਇਹ ਘਟਨਾ ਉਸ ਦਾ ਹੀ ਨਤੀਜਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।
- Khanna police action: ਮੱਧ ਪ੍ਰਦੇਸ਼ 'ਚ ਗੈਰ-ਕਾਨੂੰਨੀ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ, 2 ਗ੍ਰਿਫ਼ਤਾਰ, 13 ਪਿਸਤੌਲ ਬਰਾਮਦ
- Allegation on Ropar Police: ਰੋਪੜ ਦੇ ਪਿੰਡ ਸੈਫ਼ਲਪੁਰ 'ਚ ਬਿਨਾਂ ਵਰਦੀ ਘਰ ਅੰਦਰ ਦਾਖਿਲ ਹੋਈ ਪੁਲਿਸ, ਹੋਇਆ ਹੰਗਾਮਾ
- Robert Vadra on G20: ਜੀ20 ਸੰਮੇਲਨ 'ਤੇ ਰਾਬਰਟ ਵਾਡਰਾ ਦੀ ਟਿੱਪਣੀ , ਕਿਹਾ-ਪੀਐੱਮ ਮੋਦੀ ਨੇ ਕਾਂਗਰਸ ਅਤੇ ਗਾਂਧੀ ਪਰਿਵਾਰ ਤੋਂ ਸਿੱਖਿਆ
ਮੈਂਬਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ: ਜ਼ਖ਼ਮੀ ਵਿਜੇ ਕੁਮਾਰ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਕਮੇਟੀ ਦੇ ਮੈਂਬਰ ਦਾ ਕਹਿਣਾ ਹੈ ਜਿਸ ਦਿਨ ਦੀ ਨਸ਼ਾ ਰੋਕੂ ਕਮੇਟੀ ਬੀੜ ਤਲਾਬ ਬਸਤੀ ਵਿੱਚ ਬਣੀ ਹੈ ਉਸ ਦਿਨ ਤੋਂ ਹੀ ਨਸ਼ਾ ਤਸਕਰਾਂ ਵੱਲੋਂ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਸੀ ਅਤੇ ਲਗਾਤਾਰ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਪੁਲਿਸ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਨਸ਼ਾ ਤਸਕਰਾਂ ਦੇ ਹੋਂਸਲੇ ਬੁਲੰਦ ਹਨ। ਉਹ ਸ਼ਰੇਆਮ ਨਸ਼ਾ ਕਮੇਟੀਆਂ ਉੱਤੇ ਹਮਲੇ ਕਰ ਰਹੇ ਹਨ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਵਿਜੇ ਕੁਮਾਰ ਉੱਤੇ ਹਮਲਾ ਕਰ ਕੇ ਗੰਭੀਰ ਜਖ਼ਮੀ ਕਰਨ ਵਾਲੇ ਇੱਕ ਦਰਜਨ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਵਿਜੇ ਕੁਮਾਰ ਦਾ ਇਲਾਜ ਕਰਨ ਵਾਲੇ ਡਾਕਟਰ ਖੁਸ਼ਦੀਪ ਦਾ ਕਹਿਣਾ ਹੈ ਕਿ ਦੀ ਹਾਲਤ ਗੰਭੀਰ ਹੈ, ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹੁਣ ਵਿਜੇ ਸਿੰਘ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।