ਬਠਿੰਡਾ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਸਤਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਠਿੰਡਾ ਵਿੱਚ ਕੈਬਨਟ ਮੰਤਰੀ ਹਰਜੋਤ ਬੈਂਸ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ।
ਮਾਮਲਾ ਦਰਜ ਕਰਨ ਦੀ ਮੰਗ : ਇਸਤਰੀ ਸ਼੍ਰੋਮਣੀ ਅਕਾਲੀ ਦਲ ਦੀਆਂ ਵਰਕਰਾਂ ਨੇ ਜਿੱਥੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਪ੍ਰਦਰਸ਼ਨਕਾਰੀ ਬੀਬੀਆਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ। ਉਲਟਾ ਹੁਣ ਪੰਜਾਬ ਸਰਕਾਰ ਦੇ ਮੰਤਰੀਆਂ ਉੱਤੇ ਹੀ ਗੰਭੀਰ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ। ਪਿਛਲੇ ਦਿਨੀਂ ਖੁਦਕੁਸ਼ੀ ਨੋਟ ਲਿਖ ਕੇ ਆਤਮ ਹੱਤਿਆ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਮੌਤ ਲਈ ਸਿੱਧੇ ਤੌਰ ਉੱਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ।
- Giani Harpreet Singh on punjab govt: ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਦਾ ਮਾਮਲਾ, ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ
- Akonkar Moolamantar Asthan: ਸੁਲਤਾਨਪੁਰ ਲੋਧੀ 'ਚ ਅੰਤਿਮ ਛੋਹਾਂ ਵੱਲ ਪਹੁੰਚਿਆ ਮੂਲ ਮੰਤਰ ਅਸਥਾਨ, ਏਕਓਂਕਾਰ ਮੂਲਮੰਤਰ ਭਵਨ ਹੋਵੇਗਾ ਇੱਕ ਵੱਖਰਾ ਅਜੂਬਾ
- Murder of Policeman in Barnala : ਪੁਲਿਸ ਮੁਲਾਜ਼ਮ ਦੇ ਕਤਲ ਦੇ ਦੋਸ਼ ਹੇਠ ਕਬੱਡੀ ਖਿਡਾਰੀਆਂ ਵਿਰੁੱਧ ਕਤਲ ਕੇਸ ਦਰਜ, ਮੁੱਖ ਮੰਤਰੀ ਦਾ ਵੱਡਾ ਐਲਾਨ
ਇਸ ਮੌਕੇ ਉਹਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਵੀ ਫੂਕਿਆ ਗਿਆ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ ਹਿੱਸੇ ਲਾਰੇ ਤੇ ਚਲਦਿਆਂ ਅਸਿਸਟੈਂਟ ਪ੍ਰੋਫੈਸਰ ਲੜਕੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਅਤੇ ਹੁਣ ਭਗਵੰਤ ਮਾਨ ਵੱਲੋਂ ਆਪਣੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਚਾਉਣ ਲਈ ਲੜਕੀ ਦੇ ਪਰਿਵਾਰ ਤੇ ਦਬਾਅ ਬਣਾ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਕਿ ਖੁਦਕੁਸ਼ੀ ਨੋਟ ਵਿੱਚ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਸਿੱਧੇ ਰੂਪ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਿੰਮੇਵਾਰ ਦੱਸਿਆ ਹੈ। ਉਹਨਾਂ ਕਿਹਾ ਕਿ ਜਿੰਨਾਂ ਸਮਾਂ ਕੈਬਨਟ ਮੰਤਰੀ ਹਰਜੋਤ ਬੈਂਸ ਖਿਲਾਫ ਮਾਮਲਾ ਦਰਜ ਨਹੀਂ ਹੁੰਦਾ, ਉਦੋਂ ਤੱਕ ਇਸਤਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸੇ ਤਰ੍ਹਾਂ ਪ੍ਰਦਰਸ਼ਨ ਕੀਤਾ ਜਾਂਦਾ ਜਾਵੇਗਾ।