ਬਠਿੰਡਾ : ਕਾਂਗਰਸੀ ਹਲਕਾ ਇੰਚਾਰਜ ਵੱਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਤੇ ਨਸ਼ਾ ਵਿਕਵਾਉਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਸੰਕੇਤਕ ਧਰਨਾ ਦੇਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਹਲਕਾ ਇੰਚਾਰਜ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਲਗਾਏ ਗਏ ਨਸ਼ਾ ਵਿਕਾਉਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਿਉਂਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੇ ਚਹੇਤੇ ਕਿਸੇ ਟਾਈਮ ਰਹੇ ਗੰਨਮੈਨਾਂ ਨੂੰ ਹੀ ਠਾਣਿਆਂ ਵਿੱਚ ਥਾਣਾ ਮੁਖੀ ਲਗਵਾ ਰਹੇ ਹਨ ਅਤੇ ਉਨ੍ਹਾਂ ਰਾਹੀਂ ਪੰਜਾਬ ਵਿੱਚ ਨਸ਼ਾ ਵਿਕਵਾਇਆ ਜਾ ਰਿਹਾ ਹੈ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਚਹੇਤੇ ਥਾਣਾ ਮੁਖੀਆਂ ਵੱਲੋਂ ਕੀਤੇ ਜਾਂਦੇ ਕਾਲੇ ਕਾਰਨਾਮਿਆਂ ਨੂੰ ਉਜਾਗਰ ਕੀਤਾ ਜਾਂਦਾ ਰਿਹਾ ਹੈ ਪਰ ਪੁਲੀਸ ਅਧਿਕਾਰੀਆਂ ਵੱਲੋਂ ਦਬਾਅ ਹੇਠ ਇਨ੍ਹਾਂ ਥਾਣਾ ਮੁਖੀਆਂ ਦੇ ਤਬਾਦਲੇ ਨਹੀਂ ਕੀਤੇ ਜਾਂਦੇ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜਨ ਬਾਦਲ ਅਤੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਜਾਇਜ਼ ਨਾਜਾਇਜ਼ ਵੱਖ-ਵੱਖ ਕੰਮਾ ਤੋਂ ਮੋਟੀ ਵਸੂਲੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਹਨ ਲੋਕਾਂ ਨੂੰ ਇਨਸਾਫ਼ ਦੇਣ ਵਾਲੀ ਪੁਲੀਸ ਸਵਾਲਾਂ ਦੇ ਘੇਰੇ ਚ ਹੈ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਜਾਂਚ ਦੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ।
ਇਹ ਵੀ ਪੜ੍ਹੋ:ਜਾਨ ਬਚਾਉਣ ਲਈ ਜਹਾਜ਼ ਦੇ ਪਹੀਆਂ ਨਾਲ ਲਟਕੇ ਲੋਕ, ਵੇਖੋ ਵੀਡੀਓ