ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਆਈ ਆਰਥਿਕ ਮੰਦੀ ਤੋਂ ਬਾਹਰ ਨਿਕਲਣ ਲਈ ਭਾਰਤ ਨੂੰ ਅਮਰੀਕੀ ਰਾਸ਼ਟਰਪਤੀ ਵੱਲੋਂ ਉਲੀਕੀ ਯੋਜਨਾ ਵੱਲ ਧਿਆਨ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਰਿਕਵਰੀ ਪਲਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਸ ਨੇ ਪਹਿਲਾਂ ਹੀ ਅਮਰੀਕਾ ਦੇ ਖੇਤੀਬਾੜੀ ਵਿਭਾਗ ਨੂੰ ਉਨ੍ਹਾਂ ਦੇ ਖੁਰਾਕ ਖੇਤਰ `ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਕਿਸਾਨਾਂ ਤੇ ਖੇਤੀਬਾੜੀ ਖੇਤਰ ਵੱਲ ਦਿੱਤਾ ਜਾਵੇ ਧਿਆਨ
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਸਾਰੇ ਦੇਸ਼ ਕੋਰੋਨਾ ਕਾਰਨ ਪੈਦਾ ਹੋਏ ਆਰਥਿਕ ਸੰਕਟ ‘ਚੋਂ ਬਾਹਰ ਆਉਣ ਲਈ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਜਿਸ ਕਾਰਨ ਭਾਰਤ ਦੇ ਖੇਤੀਬਾੜੀ ਮੰਤਰਾਲੇ ਨੂੰ ਕਿਸਾਨਾਂ ਅਤੇ ਖੇਤੀਬਾੜੀ ਖੇਤਰ ‘ਤੇ ਧਿਆਨ ਕੇਂਦਰਿਤ ਕਰਕੇ ਵਿਸ਼ਵ ਪੱਧਰੀ ਤੇ ਚੱਲ ਰਹੀਆਂ ਰਣਨੀਤੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸੇਵਾ ਅਤੇ ਨਿਰਮਾਣ ਖੇਤਰ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਹ ਸਿਰਫ਼ ਖੇਤੀਬਾੜੀ ਖੇਤਰ ਹੀ ਸੀ ਜੋ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਲਈ ਲਾਹੇਵੰਦ ਸਾਬਿਤ ਹੋਇਆ।