ਬਠਿੰਡਾ: ਤੜਕਸਾਰ ਸ਼ਹਿਰ ਵਿੱਚ ਸਟੇਟੇ ਬੈਂਕ ਦੇ ਵਿੱਚ ਅੱਗ ਲਗਣ ਦੀ ਘਟਨਾ ਵਾਪਰੀ ਸਾਹਮਣੇ ਆਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਬੈਂਕ ਵਿੱਚ ਪਏ ਜ਼ਰੂਰੀ ਰਿਕਾਰਡ ਸੜ ਕੇ ਸੁਆਹ ਹੋ ਗਏ।
ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਅਮਰੀਕ ਸਿੰਘ ਰੋਡ ਦੇ ਉੱਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਜ਼ੋਨਲ ਬ੍ਰਾਂਚ ਦੀ ਦੂਜੀ ਮੰਜ਼ਿਲ ਵਿੱਚ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿੱਚ ਬੈਂਕ ਵਿੱਚ ਮੌਜੂਦ ਵੱਖ-ਵੱਖ ਜ਼ਿਲ੍ਹਿਆਂ ਦੇ ਬੈਂਕਾਂ ਵਿੱਚ ਰੱਖੇ ਰਿਕਾਰਡ ਸੜ ਕੇ ਸੁਆਹ ਹੋ ਗਏ।
ਬੈਂਕ ਵਿੱਚ ਮੌਜੂਦ ਸੁਰੱਖਿਆ ਕਰਮਚਾਰੀ ਵੱਲੋਂ ਅੱਗ ਲੱਗਣ ਦੀ ਜਾਣਕਾਰੀ ਦਮਕਲ ਵਿਭਾਗ ਨੂੰ ਦੇ ਦਿੱਤੀ ਗਈ ਸੀ।ਦਮਕਲ ਵਿਭਾਗ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਲਿਆ।
ਦਮਕਲ ਵਿਭਾਗ ਦੇ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬੈਂਕ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਤਿੰਨ ਗੱਡੀਆਂ ਮੌਕੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ।
ਇਸ ਘਟਨਾ ਬਾਰੇ ਬੈਂਕ ਕਰਮਚਾਰੀ ਨੇ ਦੱਸਿਆਂ ਕਿ ਰਿਕਾਰਡ ਨੂੰ ਬਚਾਉਣ ਦੇ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅੱਗ ਦੇ ਨਾਲ ਹੋਏ ਨੁਕਸਾਨ ਦਾ ਹਾਲੇ ਤੱਕ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।