ਬਠਿੰਡਾ:ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਬਠਿੰਡਾ ਦੇ ਮਿੰਨੀ ਸੈਕਟਰੀਏਟ ਬਾਹਰ ਪੰਜ ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਪਹਿਲਾਂ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਜਾ ਕੇ ਪਾਸੇ ਕੀਤੇ ਗਏ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਜਲਦ ਨਾ ਲਾਗੂ ਕੀਤੀਆਂ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕਰਨਗੇ।
ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਨਰਮੇ ਦਾ ਮੁਆਵਜ਼ਾ (Cotton compensation) ਦੋ ਲੱਖ ਤੱਕ ਦੇ ਕਰਜ਼ੇ ਮੁਆਫ਼ ਅਤੇ ਮੋਟਰ ਕੁਨੈਕਸ਼ਨ (Motor connection)ਦੀਆਂ ਜੋ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜ ਰੋਜ਼ਾ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਇਹ ਮੰਨੀਆਂ ਹੋਈਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਤਾਂ ਆਉਂਦੇ ਦਿਨਾਂ ਚ ਸੰਘਰਸ਼ ਹੋਰ ਤੇਜ਼ ਹੋਵੇਗਾ।
ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਦਾ ਕਹਿਣਾ ਹੈ ਕਿ ਦਿੱਲੀ ਦੀ ਸਰਕਾਰ ਨੇ ਸਾਡੀਆਂ ਸ਼ਰਤਾਂ ਮੰਨ ਲਈਆ ਹਨ ਪਰ ਪੰਜਾਬ ਸਰਕਾਰ ਸਾਡੀ ਮੰਗਾਂ ਨਹੀਂ ਮੰਨ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮਦਦ ਦੇਣਾ ਵੀ ਮੰਨੀ ਬੈਠੀ ਹੈ ਪਰ ਸਰਕਾਰ ਕੋਈ ਵੀ ਮੰਗ ਪੂਰੀ ਨਹੀਂ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਪਿੰਡਾਂ ਵਿਚੋਂ ਕਿਸਾਨ ਟਰਾਲੀਆਂ ਭਰ ਭਰ ਆ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਸ਼ਰਤਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ:ਕਪੂਰਥਲਾ ਬੇਅਦਬੀ ਮਾਮਲਾ : ਫੋਨ ਕਾਲ ਨੇ ਬਦਲਿਆ ਆਈ.ਜੀ ਦਾ ਬਿਆਨ, ਕਿਹਾ...