ਬਠਿੰਡਾ: ਪਿਛਲੇ ਤਿੰਨ ਸਾਲਾਂ ਤੋਂ ਬਠਿੰਡਾ ਦੇ ਏਅਰਪੋਰਟ ਤੋਂ ਬੰਦ ਪਈਆਂ ਉਡਾਨਾਂ ਅੱਜ ਫਿਰ ਇੱਕ ਵਾਰ ਸ਼ੁਰੂ ਹੋ ਗਈਆਂ। ਦਿੱਲੀ ਤੋਂ ਬਠਿੰਡਾ ਪਹੁੰਚੀ ਫਲਾਈਟ (Flight from Delhi to Bathinda) ਦਾ ਸੁਆਗਤ ਕਰਨ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ਉੱਤੇ ਬਠਿੰਡਾ ਦੇ ਏਅਰਪੋਰਟ ਪਹੁੰਚੇ। ਇਸ ਫਲਾਈਟ ਉੱਤੇ ਬਠਿੰਡਾ ਤੋਂ ਦਿੱਲੀ ਦਾ ਸਫਰ ਕਰਨ ਵਾਲੇ ਗੁਰਪ੍ਰੀਤ ਸਿੰਘ ਗਰੋਵਰ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਤੋਂ ਬੰਦ ਪਈਆਂ ਬਠਿੰਡਾ ਏਅਰਪੋਰਟ ਤੋਂ ਫਲਾਈਟਾਂ ਮੁੜ ਸ਼ੁਰੂ ਹੋਣ ਨਾਲ ਮਾਲਵੇ ਨੂੰ ਵੱਡਾ ਫਾਇਦਾ ਮਿਲੇਗਾ।
ਕਾਰੋਬਾਰੀਆਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ: ਇਸ ਵਾਰ ਖਾਸ ਗੱਲ ਇਹ ਰਹੇਗੀ ਕਿ ਬਠਿੰਡਾ ਤੋਂ ਉਡਾਨ ਭਰਨ ਵਾਲੀ ਫਲਾਈਟ ਦਿੱਲੀ ਦੇ ਟਰਮੀਨਲ ਤਿੰਨ ਉੱਤੇ ਜਾਵੇਗੀ, ਜਿਸ ਨਾਲ ਵਿਦੇਸ਼ ਜਾਣ-ਆਉਣ ਵਾਲਿਆਂ ਨੂੰ ਵੱਡਾ ਫਾਇਦਾ ਹੋਵੇਗਾ। ਫਲਾਈਟ ਸ਼ੁਰੂ ਹੋਣ ਨਾਲ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਾਰੋਬਾਰੀਆਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ। ਦਿੱਲੀ ਤੋਂ ਬਠਿੰਡਾ ਪਹੁੰਚੇ ਮੁਸਾਫਿਰ (Passengers arrived in Bathinda) ਦਾ ਕਹਿਣਾ ਹੈ ਕਿ ਰੇਲ ਉੱਤੇ ਅੱਠ ਘੰਟੇ ਦਾ ਸਫਰ ਕਰਕੇ ਉਹ ਬਠਿੰਡਾ ਪਹੁੰਚਦੇ ਸਨ ਪਰ ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਸਮੇਂ ਦੀ ਵੱਡੀ ਬੱਚਤ ਹੋਵੇਗੀ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਸਫਰ ਦੌਰਾਨ ਇਸ ਫਲਾਈਟ ਨਾਲ ਮਿਲੇਗੀ।
ਕੈਬਨਿਟ ਮੰਤਰੀ ਨੇ ਕੀਤਾ ਸੁਆਗਤ: ਬਠਿੰਡਾ ਤੋਂ ਦਿੱਲੀ ਪਹੁੰਚੀ ਫਲਾਈਟ ਦੇ ਮੁਸਾਫਿਰਾਂ ਦਾ ਸਵਾਗਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਮਾਲਵੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਰਕਾਰ ਵੱਲੋਂ ਇਸ ਫਲਾਈਟ ਨੂੰ ਰੋਜ਼ਾਨਾ ਕਰਨ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਫਲਾਈਟ ਦੇ ਰੋਜ਼ਾਨਾ ਸ਼ੁਰੂ ਹੋਣ ਨਾਲ ਕਾਰੋਬਾਰੀਆਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਮੇਂ ਦੀ ਵੀ ਬਚਤ ਹੋਵੇਗੀ
- Death anniversary of Sri Guru Nanak Dev Ji: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਹਾੜਾ, ਸੱਚਖੰਡ ਵਿਖੇ ਸੰਗਤਾਂ ਨੇ ਟੇਕਿਆ ਮੱਥਾ, ਸੀਐੱਮ ਮਾਨ ਨੇ ਦਿੱਤੀ ਸ਼ਰਧਾਂਜਲੀ
- Jalandhar Family Members Burnt Alive : 3 ਬੱਚਿਆਂ ਸਣੇ ਪਰਿਵਾਰ ਦੇ 6 ਮੈਂਬਰ ਜ਼ਿੰਦਾ ਸੜੇ, ਫਰਿੱਜ ਦਾ ਕੰਪ੍ਰੈਸ਼ਰ ਫੱਟਣ ਨਾਲ ਹੋਇਆ ਧਮਾਕਾ, ਧਮਾਕੇ ਸਮੇਂ ਮੈਚ ਦੇਖ ਰਿਹਾ ਸੀ ਪਰਿਵਾਰ
- Punjab Congress Protest On SYL: ਐਸਵਾਈਐਲ ਮੁੱਦੇ 'ਤੇ ਪੰਜਾਬ ਕਾਂਗਰਸ ਦਾ ਹੱਲਾ ਬੋਲ, ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਕੋਸ਼ਿਸ਼ ਨੂੰ ਬੂਰ ਪਿਆ: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ (Member Parliament Harsimrat Kaur Badal) ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਬਠਿੰਡਾ ਦੇ ਏਅਰਪੋਰਟ ਤੋਂ ਉਡਾਨਾਂ ਬੰਦ ਸਨ, ਜਿਸ ਦੀ ਸਭ ਤੋਂ ਵੱਡੀ ਦਿੱਕਤ ਉਹਨਾਂ ਨੂੰ ਖੁਦ ਆ ਰਹੀ ਸੀ ਅਤੇ ਉਹਨਾਂ ਵੱਲੋਂ ਵਾਰ-ਵਾਰ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਬਠਿੰਡਾ ਦੇ ਏਅਰਪੋਰਟ ਤੋਂ ਉਡਾਨਾਂ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅੱਜ ਇਸ ਕੋਸ਼ਿਸ਼ ਨੂੰ ਬੂਰ ਪਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਇਹ ਫਲਾਈਟਾਂ ਸ਼ੁਰੂ ਹੋਣ ਨਾਲ ਬਠਿੰਡਾ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ