ETV Bharat / state

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਖ਼ਿਲਾਫ਼ ਦੂਸਰੇ ਦੇਸ਼ਾਂ ਨੇ ਵੀ ਕੀਤੀ ਕੇਂਦਰ ਸਰਕਾਰ ਦੀ ਨਿੰਦਾ: ਵਿਜੈ ਇੰਦਰ ਸਿੰਗਲਾ

ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਖ਼ਿਲਾਫ਼ ਦੂਸਰੇ ਦੇਸ਼ਾਂ ਨੇ ਵੀ ਕੀਤੀ ਕੇਂਦਰ ਸਰਕਾਰ ਦੀ ਨਿੰਦਾ, ਨਾਲ ਹੀ ਉਹਨਾਂ ਕਿਹਾ ਕਿ ਭਾਜਪਾ ਸਾਡੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ , ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਖ਼ਿਲਾਫ਼ ਦੇਸ਼ ਦੇ ਲੋਕਾਂ ਨੂੰ ਕਾਂਗਰਸ ਕਰ ਰਹੀ ਹੈ ਜਾਗਰੂਕ।

Former education minister Vijay Inder Singla, reacted to Rahul Gandhi's membership
Vijay Inder Singla : ਸਰਗਰਮ ਨਜ਼ਰ ਆਏ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਨੂੰ ਲੈਕੇ ਦਿੱਤੀ ਪ੍ਰਤੀਕ੍ਰਿਆ
author img

By

Published : Mar 31, 2023, 7:24 PM IST

ਬਠਿੰਡਾ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਭਾਰਤ ਵਿੱਚ ਕਾਂਗਰਸ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਲੋਕ ਸਭਾ ਵਿੱਚ ਲੋਕਤੰਤਰ ਦਾ ਘਾਣ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਕਾਫੀ ਸਰਗਰਮ ਨਜ਼ਰ ਆਏ। ਅੱਜ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਉਹਨਾਂ ਭਾਜਪਾ ਸਰਕਾਰ ਅਤੇ ਆਮ ਸਰਕਾਰ 'ਤੇ ਜਮਕੇ ਨਿਸ਼ਾਨੇ ਸਾਧੇ। ਇਸ ਮੌਕੇ ਉਹਨਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਖ਼ਿਲਾਫ਼ ਬੋਲਦੇ ਹੋਏ ਕਿਹਾ ਕਿ ਦੂਸਰੇ ਦੇਸ਼ਾਂ ਨੇ ਵੀ ਕੀਤੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਖ਼ਿਲਾਫ਼ ਦੇਸ਼ ਦੇ ਲੋਕਾਂ ਨੂੰ ਕਾਂਗਰਸ ਜਾਗਰੂਕ ਕਰ ਰਹੀ ਹੈ।

ਭਾਰਤ ਜੋੜੋ ਯਾਤਰਾ ਤੋਂ ਬੌਖਲਾਈ ਭਾਜਪਾ : ਦੱਸ ਦੀਏ ਕਿ ਪੰਜਾਬ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਕਾਰਵਾਈ ਸਬੰਧੀ ਦੱਸਿਆ ਜਾ ਰਿਹਾ ਹੈ। ਅੱਜ ਸਰਕਟ ਹਾਊਸ ਵਿਖੇ ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਪ੍ਰੈਸ ਕਾਨਫਰੰਸ ਕਰਕੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਸੀ ਕਿ ਉਹ ਦੇਸ਼ ਦਾ ਨੁਕਸਾਨ ਕਰਨ ਵਾਲੇ ਧਨਾਢ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕਰਦੀ। ਜੋ ਦੇਸ਼ ਦਾ ਆਰਥਿਕ ਨੁਕਸਾਨ ਕਰ ਕੇ ਫਰਾਰ ਹਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵਿਰੋਧੀ ਧਿਰਾਂ ਦੀ ਅਵਾਜ਼ ਬੰਦ ਕਰ ਰਹੀ ਹੈ ਕਿਉਕੀ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਕਾਰੋਬਾਰੀ ਅੰਬਾਨੀ-ਅਦਾਨੀ ਵੱਲੋਂ ਕੀਤੀ ਘਪਲੇਬਾਜ਼ੀ ਸਬੰਧੀ ਆਵਾਜ਼ ਉਠਾਈ ਗਈ ਸੀ।

ਜਿਸ ਕਰਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਗਈ, ਜਿਸ ਦੀ ਕਾਂਗਰਸ ਪਾਰਟੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਅਮਰੀਕਾ-ਜਰਮਨ ਸਮੇਤ ਹੋਰਨਾਂ ਦੇਸ਼ਾਂ ਨੇ ਵੀ ਨਿੰਦਾ ਕੀਤੀ ਹੈ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਮਹੀਨੇ ਦਾ ਪਲਾਨ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਹੁਲ ਗਾਂਧੀ ਵੱਲੋਂ ਦੇਸ਼ ਵਿਚ ਕੱਢੀ ਗਈ ਪਦ ਯਾਤਰਾ ਨੂੰ ਲੋਕਾਂ ਦੇ ਮਿਲੇ ਭਰਪੂਰ ਸਹਿਯੋਗ ਤੋਂ ਬੁਖ਼ਲਾਹਟ ਵਿੱਚ ਆ ਕੇ ਕਾਂਗਰਸ ਨੂੰ ਖਤਮ ਕਰਨ ਦੀਆਂ ਸ਼ਾਜਿਸ਼ਾਂ ਕਰ ਰਹੀ ਹੈ ਜੋ ਮਨਸੂਬੇ ਕਾਮਯਾਬ ਨਹੀਂ ਹੋਣਗੇ।

ਇਹ ਵੀ ਪੜ੍ਹੋ : Amritpal Singh Live Updates: ਅੰਮ੍ਰਿਤਪਾਲ ਦੀ ਭਾਲ ਜਾਰੀ, ਸਾਹਨੇਵਾਲ ਤੋਂ ਅੰਮ੍ਰਿਤਪਾਲ ਦੀ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ !

ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਜਲਦ ਕੀਤਾ ਜਾਵੇ ਹਲ: ਉਥੇ ਹੀ ਇਸ ਮੌਕੇ ਪੰਜਾਬ ਦੇ ਇਸ ਸਮੇਂ ਦੇ ਸਭ ਤੋਂ ਵੱਧ ਸਰਗਰਮ ਮੁੱਦਾ ਬਣੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਇਸ ਮੁਦੇ ਨੂੰ ਪੰਜਾਬ ਸਰਕਾਰ ਜਲਦੀ ਹਲ ਕਰੇ,ਨਹੀਂ ਵਿਗੜ ਸਕਦਾ ਹੈ ਪੰਜਾਬ ਦਾ ਮਾਹੌਲ। ਕਾਂਗਰਸ ਦੇ ਸੀਨੀਅਰ ਆਗੂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਚੱਲ ਰਹੀ ਕਾਰਵਾਈ ਅਤੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਹਰ ਕੋਈ ਚਿੰਤਾ ਜ਼ਾਹਿਰ ਕਰ ਰਿਹਾ ਹੈ। ਪੰਜਾਬ ਸਰਕਾਰ ਨੂੰ ਇਹ ਮਸਲਾ ਜਲਦੀ ਹੱਲ ਕਰ ਲੈਣਾ ਚਾਹੀਦਾ ਹੈ, ਕਿਤੇ ਇਹ ਨਾ ਹੋਵੇ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.