ETV Bharat / state

Former Finance Minister Manpreet Singh Badal : ਸੰਮਨ ਭੇਜੇ ਜਾਣ ਦੇ ਬਾਵਜੂਦ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ - Former Finance Minister Manpreet Singh Badal

ਸੰਮਨ ਭੇਜੇ ਜਾਣ ਦੇ ਬਾਵਜੂਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਵਕੀਲ ਵੱਲੋਂ ਇਸ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ ਗਈ ਹੈ।

Former Finance Minister Manpreet Singh Badal did not appear before vigilance despite being sent summons
Former Finance Minister Manpreet Singh Badal : ਸੰਮਨ ਭੇਜੇ ਜਾਣ ਦੇ ਬਾਵਜੂਦ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
author img

By ETV Bharat Punjabi Team

Published : Oct 24, 2023, 3:57 PM IST

ਵਕੀਲ ਸੁਖਦੀਪ ਸਿੰਘ ਭਿੰਡਰ ਜਾਣਕਾਰੀ ਦਿੰਦੇ ਹੋਏ।

ਬਠਿੰਡਾ : ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਸਾਰਾ ਦਿਨ ਗਰਮ ਰਿਹਾ ਪਰ ਇੰਨਾ ਚਰਚਾਵਾਂ ਨੂੰ ਉਸ ਸਮੇਂ ਠੱਲ੍ਹ ਪਈ ਜਦੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਵਿਜੀਲੈਂਸ ਅਧਿਕਾਰੀਆਂ ਕੋਲ ਪਹੁੰਚੇ। ਮਨਪ੍ਰੀਤ ਬਾਦਲ ਕਿਉਂ ਪੇਸ਼ ਨਹੀਂ ਹੋਏ, ਇਸ ਬਾਰੇ ਵੀ ਵਕੀਲ ਨੇ ਆਪਣਾ ਪੱਖ ਰੱਖਿਆ ਹੈ।

10 ਦਿਨ ਦੀ ਮੰਗੀ ਮੋਹਲਤ : ਜਿਕਰਯੋਗ ਹੈ ਕਿ ਵਿਵਾਦਤ ਪਲਾਟ ਖਰੀਦ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਪਰਚਾ ਦਰਜ ਕੀਤੇ ਜਾਣ ਤੋਂ ਬਾਅਦ ਅਦਾਲਤ ਵੱਲੋਂ ਅੱਜ ਵਿਜੀਲੈਂਸ ਵੱਲੋਂ ਸੰਮਨ ਭੇਜ ਕੇ ਮੁੜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਅੱਜ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਵਿਜਲੈਂਸ ਅਧਿਕਾਰੀਆਂ ਨੂੰ ਮੈਡੀਕਲ ਭੇਜਿਆ ਗਿਆ ਅਤੇ 10 ਦਿਨ ਦੀ ਮੋਹਲਤ ਮੰਗੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਮਨਪ੍ਰੀਤ ਸਿੰਘ ਬਾਦਲ ਦਾ ਪਾਸਪੋਰਟ ਵਿਜੀਲੈਂਸ ਅਧਿਕਾਰੀਆਂ ਨੂੰ ਜਮਾ ਕਰਵਾ ਦਿੱਤਾ ਹੈ। ਇਸ ਤੋਂ ਇਲਾਵਾ ਪੇਸ਼ ਹੋਣ ਲਈ ਮਨਪ੍ਰੀਤ ਬਾਦਲ ਵੱਲੋਂ ਦਸ ਦਿਨ ਦੀ ਮਹੌਲਤ ਮੰਗੀ ਗਈ ਹੈ ਕਿਉਂਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੱਠ ਵਿੱਚ ਦਰਦ ਹੈ ਅਤੇ ਉਨਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਵਿਜੀਲੈਂਸ ਅਧਿਕਾਰੀਆਂ ਵੱਲੋਂ ਉਨਾਂ ਨੂੰ ਪੇਸ਼ ਹੋਣ ਲਈ ਦਬਾਅ ਪਾਇਆ ਗਿਆ ਤਾਂ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਂਬੂਲੈਂਸ ਰਾਹੀਂ ਵਿਜੀਲੈਂਸ ਦਫਤਰ ਲੈ ਕੇ ਪਹੁੰਚਣਗੇ। ਉਹਨਾਂ ਕਿਹਾ ਕਿ ਫਿਲਹਾਲ ਵਿਜੀਲੈਂਸ ਅਧਿਕਾਰੀਆਂ ਨੂੰ ਸਾਬਕਾ ਵਿੱਤ ਮੰਤਰੀ ਦਾ ਮੈਡੀਕਲ ਦਿੱਤਾ ਗਿਆ ਹੈ, ਜਿਸ ਵਿੱਚ ਡਾਕਟਰਾਂ ਵੱਲੋਂ ਉਨਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਹੈ। ਭਿੰਡਰ ਨੇ ਕਿਹਾ ਕਿ ਉਹ 10 ਦਿਨਾਂ ਬਾਅਦ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.