ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਟਾਈਲਾਂ ਲਾਉਣ ਵਿੱਚ ਵਰਤੇ ਜਾ ਰਹੇ ਮਟੀਰੀਅਲ ਵਿੱਚ ਮਿੱਟੀ ਦੀ ਮਿਲਾਵਟ ਕਰਨ ਅਤੇ ਮਿੱਟੀ ਜਿੱਥੋਂ ਸਪਲਾਈ ਹੁੰਦੀ ਹੈ ਉਸ ਜਗ੍ਹਾ ਦਾ ਵੀਡੀਓ ਬਣਾ ਕੇ ਪਰਦਾਫ਼ਾਸ਼ ਕਰਨ ਤੋਂ ਬਾਅਦ ਹੁਣ ਆਪਣਿਆਂ ਨੇ ਵੀ ਮੁੱਖ ਮੰਤਰੀ ਤੋਂ ''ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ'' ਮੰਗ ਕਰ ਦਿੱਤੀ ਹੈ।
ਜੇਸੀਬੀ ਚਾਲਕ ਨੇ ਕੀਤਾ ਅਕਾਲੀ ਦਲ ਦੇ ਸਾਬਕਾ ਵਿਧਾਇਕ 'ਤੇ ਹਮਲਾ
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਟਾਈਲਾਂ ਲਾਉਣ ਵਿੱਚ ਵਰਤੇ ਜਾ ਰਹੇ ਮਟੀਰੀਅਲ ਵਿੱਚ ਮਿੱਟੀ ਦੀ ਮਿਲਾਵਟ ਕਰਨ ਅਤੇ ਮਿੱਟੀ ਜਿੱਥੋਂ ਸਪਲਾਈ ਹੁੰਦੀ ਹੈ ਉਸ ਜਗ੍ਹਾ ਦਾ ਪਰਦਾਫਾਸ਼ ਕੀਤਾ ਗਿਆ। ਜਿਸ ਤੋਂ ਬੁਖਲਾਹਟ ਵਿੱਚ ਆਏ ਮੌਕੇ ਤੇ ਜੇਸੀਬੀ ਨਾਲ ਮਿੱਟੀ ਢੋਹ ਰਹੇ ਚਾਲਕ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਦਾ ਵੀਡੀਓ ਵਾਇਰਲ ਕੀਤਾ ਹੈ।
ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਉਸਦੇ ਰਿਸ਼ਤੇਦਾਰ ਜੋਜੋ ਜੌਹਲ 'ਤੇ ਲਗਾਏ ਇਲਜ਼ਾਮ
ਜਿਸ ਤੋਂ ਬਾਅਦ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਏ ਕਿ ਉਨ੍ਹਾਂ ਉਪਰ ਕਥਿਤ ਹਮਲਾ ਦੇ ਇਲਜ਼ਾਮ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਉਸਦੇ ਰਿਸ਼ਤੇਦਾਰ ਜੋਜੋ ਜੌਹਲ ਤੇ ਲਗਾਏ ਹਨ। ਸਿੰਗਲਾ ਨੇ ਕਿਹਾ ਕਿ ਜੀਜਾ ਸਾਲੇ ਵੱਲੋਂ ਜਿੱਥੋਂ ਇਹ ਸਾਰਾ ਘਪਲਾ ਕਰਕੇ ਖ਼ਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਵੀ ਰਚੀਆਂ ਜਾ ਰਹੀਆਂ ਹਨ। ਸਾਬਕਾ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਖਜ਼ਾਨਾ ਮੰਤਰੀ ਅਤੇ ਉਸਦੇ ਰਿਸ਼ਤੇਦਾਰ ਵੱਲੋਂ ਕੀਤੇ ਜਾ ਰਹੇ ਘਪਲਿਆਂ ਦੀ ਉੱਚ ਪੱਧਰੀ ਜਾਂਚ ਹੋਵੇ।
ਮੁੱਖ ਮੰਤਰੀ ਦੇ ਨਿਵਾਸ ਅੱਗੇ ਅਰਧ ਨਗਨ ਹੋ ਕੇ ਧਰਨਾ ਦੇਣ ਦੀ ਚਿਤਾਵਨੀ
ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਧਿਆਨ ਵਿੱਚ ਲਿਆ ਕੇ ਵੀ ਪਾਰਟੀ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ ਕਿਉਂਕਿ ਖਜ਼ਾਨਾ ਮੰਤਰੀ ਅਤੇ ਉਸ ਦੇ ਸਾਲਾ ਸਾਹਿਬ ਕਰੋੜਾਂ ਰੁਪਏ ਦੇ ਘਪਲੇ ਕਰਕੇ ਵਿਕਾਸ ਦੇ ਨਾਂ ਤੇ ਸ਼ਹਿਰ ਨੂੰ ਬਰਬਾਦ ਕਰਨ ਤੇ ਤੁਲੇ ਹੋਏ ਹਨ ਪ੍ਰੰਤੂ ਉਹ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਉੱਪਰ ਹਮਲਾ ਕਰਨ ਵਾਲੇ ਜੇਸੀਬੀ ਚਾਲਕ ਅਤੇ ਕਰਵਾਉਣ ਵਾਲੇ ਚਿਹਰੇ ਦਾ ਪਰਦਾਫਾਸ਼ ਕਰਕੇ ਪਰਚਾ ਦਰਜ ਕੀਤਾ ਜਾਵੇ ਨਹੀਂ ਤਾਂ ਉਹ ਮੁੱਖ ਮੰਤਰੀ ਦੇ ਨਿਵਾਸ ਅੱਗੇ ਅਰਧ ਨਗਨ ਹੋ ਕੇ ਧਰਨਾ ਦੇਣ ਲਈ ਮਜਬੂਰ ਹੋਣਗੇ।
ਰਾਜਾ ਵੜਿੰਗ ਨੇ ਵੀਡੀਓ ਆਪਣੇ ਨਿੱਜੀ ਫ਼ੇਸਬੁੱਕ ਪੇਜ 'ਤੇ ਅਪਲੋਡ ਕਰ ਕੇ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਕਰਨ ਦੀ ਕੀਤੀ ਮੰਗ
ਇਸ ਸਾਰੇ ਮਾਮਲੇ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਪੂਰੇ ਮਾਮਲੇ ਨੂੰ ਵਾਚਦਿਆਂ ਇਸ ਵਾਇਰਲ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ 'ਤੇ ਅਪਲੋਡ ਕਰ ਕੇ ਮੁੱਖ ਮੰਤਰੀ ਤੋਂ ਸਿੱਧੀ ਦਖ਼ਲ ਮੰਗਿਆ ਹੈ। ਉਨ੍ਹਾਂ ਫ਼ੇਸਬੁੱਕ ਪੇਜ ਤੇ ਮੁੱਖ ਮੰਤਰੀ ਨੂੰ ਸੰਬੇੋਧਨ ਹੁੰਦਿਆਂ ਲਿਖਿਆ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਭਾਵ ਪੂਰੇ ਮਾਮਲੇ ਦਾ ਪਰਦਾਫ਼ਾਸ਼ ਕਰ ਪੂਰਾ ਸੱਚ ਲੋਕਾਂ ਦੇ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਸ਼ਹਿਰ ਬਰਨਾਲਾ