ਬਠਿੰਡਾ: ਇੱਥੋਂ ਦੇ ਬਸੰਤ ਬਿਹਾਰ ਵਾਸੀ ਸਾਬਕਾ ਪੁਲਿਸ ਇੰਸਪੈਕਟਰ ਹਰਦੀਪ ਸਿੰਘ ਨੇ ਬੀਤੇ ਸ਼ੁੱਕਰਵਾਰ ਦੇਰ ਸ਼ਾਮ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਾਦਸੇ ਦੀ ਸੂਚਨਾ ਲੋਕਾਂ ਨੇ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਸਿਵਲ ਲਾਈਨ ਪੁਲਿਸ ਦੀ ਟੀਮ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕੀਤੀ।
ਜਾਣਕਾਰੀ ਮੁਤਾਬਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵੀ ਮੌਕੇ 'ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਲਿਆਇਆ ਗਿਆ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕ ਹਰਦੇਵ ਸਿੰਘ ਬੇਦੀ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਉਹ ਹੋਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿ ਰਹੇ ਹਨ। ਜਿਸ ਦੇ ਚੱਲਦਿਆਂ ਸਾਬਕਾ ਇੰਸਪੈਕਟਰ ਹਰਦੀਪ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਪੁਲਿਸ ਨੇ ਬਣਦੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।