ਬਠਿੰਡਾ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੈ, ਉੱਥੇ ਹੀ ਬੀਤੇ ਦਿਨੀਂ ਬਠਿੰਡਾ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਸਮੇਂ ਨਗਰ ਨਿਗਮ ਦੇ ਮੇਅਰ ਰਹੇ ਬਲਵੰਤ ਰਾਏ ਨਾਥ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਬਲਵੰਤ ਰਾਏ ਨਾਥ ਦੇ ਅਕਾਲੀ ਦਲ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਠਿੰਡਾ ਦੀ ਸਿਆਸਤ ਵਿੱਚ ਵੱਡੀ ਹਿਲਜੁਲ ਸ਼ੁਰੂ ਹੋ ਗਈ ਹੈ ਅਤੇ ਸਾਬਕਾ ਮੇਅਰ ਖ਼ਿਲਾਫ਼ ਸੋਸ਼ਲ ਮੀਡੀਆ ਭੰਡੀ ਪ੍ਰਚਾਰ ਸ਼ੁਰੂ ਹੋ ਗਿਆ ਹੈ।
ਇਸ ਦੌਰਾਨ ਸਾਬਕਾ ਮੇਅਰ ਬਲਵੰਤ ਰਾਏ ਨਾਥ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਘੁੱਟਣ ਮਹਿਸੂਸ ਕਰਨ ਲੱਗ ਗਏ ਸਨ, ਕਿਉਂਕਿ ਪਾਰਟੀ ਵਿੱਚ ਸ਼ਾਮਲ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਲਗਾਤਾਰ ਉਨ੍ਹਾਂ ਖ਼ਿਲਾਫ਼ ਅਜਿਹਾ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜਿਸ ਨਾਲ ਉਨ੍ਹਾਂ ਦੀ ਛਵੀ ਖ਼ਰਾਬ ਹੋ ਰਹੀ ਸੀ।
ਭੁੱਚੋ ਮੰਡੀ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਪਾਰਟੀ ਵੱਲੋਂ ਹੀ ਉਨ੍ਹਾਂ ਨੂੰ ਭੁੱਚੋ ਮੰਡੀ ਹਲਕੇ ਵਿੱਚ ਕੰਮ ਕਰਨ ਲਈ ਕਿਹਾ ਗਿਆ ਸੀ ਅਤੇ ਫਿਰ ਮਜਬੂਰ ਕੀਤਾ ਗਿਆ। ਮਿਉਂਸਪਲ ਕੌਂਸਲਾਂ ਦੀਆਂ ਚੋਣਾਂ ਲੜਨ ਸਬੰਧੀ ਭਾਵੇਂ ਪਾਰਟੀ ਹਾਈ ਕਮਾਂਡ ਨੂੰ ਵਾਰ-ਵਾਰ ਉਨ੍ਹਾਂ ਵੱਲੋਂ ਬੇਨਤੀ ਕੀਤੀ ਕਿ ਉਹ ਸਰੀਰਕ ਤੌਰ 'ਤੇ ਠੀਕ ਨਹੀਂ ਪਰ ਪਾਰਟੀ ਨੇ ਮਜਬੂਰ ਕੀਤਾ ਗਿਆ ਅਤੇ ਚੋਣ ਲੜਵਾਏਗੀ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਹੁਕਮ ਸਿਰ ਮੱਥੇ ਮੰਨਦੇ ਹੋਏ, ਉਨ੍ਹਾਂ ਨੇ ਹਰ ਗੱਲ ਮੰਨੀ ਪਰ ਪਾਰਟੀ ਵਿਚਲੇ ਹੀ ਕੁੱਝ ਲੋਕਾਂ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਜ਼ਲੀਲ ਕੀਤਾ ਜਾਂਦਾ ਰਿਹਾ, ਸੋਸ਼ਲ ਮੀਡੀਆ 'ਤੇ ਹੋ ਰਹੇ ਪ੍ਰਚਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਕਾਰਨ ਹੀ ਉਹ ਅੱਜ ਪਾਰਟੀ ਛੱਡਣ ਲਈ ਮਜਬੂਰ ਹੋਏ ਹਨ। ਕਿਉਂਕਿ ਫੇਕ ਆਈਡੀਆ ਬਣਾ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਆਪਣੇ ਸਿਆਸੀ ਖ਼ੁਦਕੁਸ਼ੀ ਤੋਂ ਬਚਾਉਣ ਲਈ ਕਾਂਗਰਸ ਵਿੱਚ ਘਰ ਵਾਪਸੀ ਕੀਤੀ।
ਇਹ ਵੀ ਪੜੋ:- 'ਸਿੱਧੂ ਨੂੰ ਪੰਜਾਬ 'ਚ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਹੋਈ ਸੀ ਲਾਬਿੰਗ'