ਬਠਿੰਡਾ: ਜਨਮ ਅਸ਼ਟਮੀ ਤਿਉਹਾਰ ਜਿੱਥੇ ਪੂਰੀ ਦੁਨੀਆ ਵਿੱਚ ਮਨਾਇਆ ਜਾਦਾ ਹੈ, ਉੱਥੇ ਹੀ ਇਸ ਤਿਉਹਾਰ ਮੌਕੇ ਬਠਿੰਡਾ ਦੇ ਡਾਕਘਰ ਬਾਜ਼ਾਰ ਵਿੱਚ ਵੀ ਇਸ ਦੀਆਂ ਰੌਣਕਾਂ ਵੇਖਣ ਨੂੰ ਮਿਲੀਆ। ਜਿੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪ੍ਰਾਚੀਨ ਮੰਦਿਰ ਵਿੱਚ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਜਨਮ ਅਸ਼ਟਮੀ ਮੌਕੇ ਇਸ ਮੰਦਿਰ ਵਿੱਚ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿੱਥੇ ਸ਼ਰਧਾਲੂਆਂ ਦੀ ਲੰਬੀਆ-ਲੰਬੀਆ ਕਤਾਰਾ ਲੱਗੀਆ ਹਨ। ਇੱਕ ਪਾਸੇ ਜਿੱਥੇ ਆਮ ਲੋਕਾਂ ਜਨਮ ਅਸ਼ਟਮੀ ਮੌਕੇ ਮੰਦਿਰ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਸਿਆਸੀ ਲੋਕਾਂ ਵੱਲੋਂ ਵੀ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਸਿਰ ਝੁਕਾਏ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਗਈ। ਉਨ੍ਹਾਂ ਨੇ ਕਿਹਾ, ਕਿ ਹਰਿਆਣਾ ਤੇ ਕੇਂਦਰ ਸਰਕਾਰ ਦੇ ਕਹਿਣਾ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਹੈ।
ਸਾਸਦ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆ ਕਿਹਾ, ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਨਾਲ ਗੱਲ ਕਰਕੇ ਇਸ ਮਸਲੇ ਨੂੰ ਹੱਲ ਕਰੇ, ਤਾਂ ਜੋ ਬਿਨ੍ਹਾਂ ਕਿਸੇ ਕਸੂਰ ਤੋਂ ਲਾਠੀਆਂ ਖਾ ਰਹੇ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ, ਕਿਹਾ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ। ਉਨ੍ਹਾਂ ਕਿਹਾ, ਕਿ ਜਿਸ ਸਰਕਾਰ ਦੇ ਮੰਤਰੀ ਤੇ ਵਿਧਾਇਕ ਪਾਰਟੀ ਹਾਈਕਮਾਂਡ ਤੋਂ ਆਪਣੇ ਹੀ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਨ, ਉਹ ਸਰਕਾਰ ਸੂਬਾ ਦਾ ਵਿਕਾਸ ਨਹੀਂ ਕਰ ਸਕਦੀ।