ETV Bharat / state

ਬਠਿੰਡਾ ’ਚ ਸਮਾਜ ਸੇਵੀ ਸੰਸਥਾਵਾਂ ਨੇ ਮਿਲ ਕੇ ਸ਼ੁਰੂ ਕੀਤਾ ਮੁਫ਼ਤ ਕੋਵਿਡ ਕੇਅਰ ਸੈਂਟਰ

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੁਝ ਸਮਾਜਸੇਵੀ ਸੰਸਥਾਵਾਂ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆ ਹਨ। ਇਸੇ ਕੜੀ ਤਹਿਤ ਕਰੀਬ ਇੱਕ ਦਰਜਨ ਸਮਾਜ ਸੇਵੀ ਸੰਸਥਾ ਵੱਲੋਂ ਬਾਦਲ ਰੋਡ ’ਤੇ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਮੁਫ਼ਤ ਕੋਵਿਡ ਸੈਂਟਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਮਰੀਜ ਦੇ ਇਲਾਜ ਤੋਂ ਲੈ ਖਾਣ ਪੀਣ ਤੱਕ ਦਾ ਇੰਤਜ਼ਾਮ ਬਿਲਕੁਲ ਮੁਫ਼ਤ ਕੀਤਾ ਗਿਆ ਹੈ।

ਬਠਿੰਡਾ ’ਚ ਸ਼ੁਰੂ ਕੀਤਾ ਗਿਆ ਮੁਫ਼ਤ ਕੋਵਿਡ ਸੈਂਟਰ

author img

By

Published : May 23, 2021, 10:30 AM IST

ਬਠਿੰਡਾ: ਕਰੀਬ ਇੱਕ ਦਰਜਨ ਸਮਾਜ ਸੇਵੀ ਸੰਸਥਾ ਵੱਲੋਂ ਬਾਦਲ ਰੋਡ ’ਤੇ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਮੁਫ਼ਤ ਕੋਵਿਡ ਸੈਂਟਰ ਸ਼ੁਰੂ ਕੀਤਾ ਗਿਆ। ਇਸ ਕੋਵਿਡ ਸੈਂਟਰ ਵਿਚ ਕੋਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਇਲਾਜ ਦੌਰਾਨ ਦਵਾਈਆਂ ਆਕਸੀਜਨ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤਾ ਗਿਆ ਹੈ।

ਬਠਿੰਡਾ ’ਚ ਸ਼ੁਰੂ ਕੀਤਾ ਗਿਆ ਮੁਫ਼ਤ ਕੋਵਿਡ ਸੈਂਟਰ

ਕੋਵਿਡ ਸੈਂਟਰ ’ਚ ਮਰੀਜ਼ ਦੇ ਨਾਲ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤਾ ਜਾਂਦਾ ਹੈ ਮੁਫ਼ਤ ਖਾਣਾ

ਇਸ ਮੌਕੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇਵੀ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਸਮਾਜ ਸੇਵੀ ਸੰਸਥਾ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮੁਫ਼ਤ ਕੋਵਿਡ ਸੈਂਟਰ ਸ਼ੁਰੂ ਕੀਤਾ ਗਿਆ ਹੈ ਇਸ ਕੋਵਿਡ ਸੈਂਟਰ ਤੱਕ ਮਰੀਜ਼ਾਂ ਨੂੰ ਲੈਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਸਮੁੱਚੀਆਂ ਸਮਾਜ ਸੇਵੀ ਸੰਸਥਾ ਵੱਲੋਂ ਕੀਤਾ ਗਿਆ ਹੈ। ਰਹਿਣ, ਖਾਣ-ਪੀਣ ਅਤੇ ਦਵਾਈਆਂ ਦਾ ਪ੍ਰਬੰਧ ਵੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤਾ ਜਾਵੇਗਾ।

ਪ੍ਰਾਈਵੇਟ ਹਸਪਤਾਲਾਂ ਦੁਆਰਾ ਕੀਤੀ ਜਾ ਰਹੀ ਲੁੱਟ ਤੋਂ ਬਚਾਉਣ ਲਈ ਕੀਤਾ ਗਿਆ ਉਪਰਾਲਾ

ਇਸ ਮੌਕੇ ਇੱਕ ਹੋਰ ਸਮਾਜ ਸੇਵੀ ਰਾਣਾ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਦਫ਼ਤਰਾਂ ਵੱਲੋਂ ਲਗਾਤਾਰ ਕੋਰੋਨਾ ਦੀ ਆਡ਼ ਵਿਚ ਮਰੀਜ਼ਾਂ ਦੀ ਲੁੱਟ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਇਹ ਮੁਫ਼ਤ ਕੋਵਿਡ ਸੈਂਟਰ ਪ੍ਰਸ਼ਾਸਨ ਦੀ ਸਹਾਇਤਾ ਨਾਲ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਆਮ ਲੋਕ ਕੋਰੋਨਾ ਮਹਾਂਮਾਰੀ ਦਾ ਮੁਫਤ ਵਿੱਚ ਇਲਾਜ ਕਰਵਾ ਸਕਣ।
ਉਨ੍ਹਾਂ ਦੱਸਿਆ ਕਿ ਇਸ ਕੋਵਿਡ ਸੈਂਟਰ ਵਿਚ 50 ਬੈੱਡ ਲਗਾਏ ਗਏ ਹਨ ਅਤੇ ਹੁਣ ਤੱਕ ਇਸ ਵਿਚ ਅੱਠ ਮਰੀਜ਼ ਦੀ ਭਰਤੀ ਕੀਤੀ ਗਈ ਹੈ ਜਿਨ੍ਹਾਂ ਦਾ ਮੁਫ਼ਤ ਇਲਾਜ ਇਨ੍ਹਾਂ ਸਮਾਜ ਸੇਵੀਆਂ ਵੱਲੋਂ ਕਰਵਾਇਆ ਜਾ ਰਿਹਾ।

ਗੌਰਤਲੱਬ ਹੈ ਕਿ ਇਸ ਕੋਵਿਡ ਸੈਂਟਰ ਵਿੱਚ ਪ੍ਰਸ਼ਾਸਨ ਵੱਲੋਂ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: SGPC ਵੱਲੋਂ ਬਣਾਏ ਕੋਵਿਡ ਕੇਅਰ ਸੈਂਟਰ ਦਾ ਸੁਖਬੀਰ ਵੱਲੋਂ ਉਦਘਾਟਨ

ETV Bharat Logo

Copyright © 2024 Ushodaya Enterprises Pvt. Ltd., All Rights Reserved.