ETV Bharat / state

Attack on Fruit Seller: ਬਠਿੰਡਾ ਵਿੱਚ ਫਰੂਟ ਵੇਚਣ ਵਾਲੇ ਉੱਤੇ ਹੋਇਆ ਜਾਨਲੇਵਾ ਹਮਲਾ

author img

By

Published : Feb 28, 2023, 5:21 PM IST

ਬਠਿੰਡਾ 'ਚ ਫਰੂਟ ਵੇਚਣ ਵਾਲੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਸਮੂਹ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

fruit-seller-attacked-with-sharp-weapons-in-bathinda
Attack on Fruit Seller : ਬਠਿੰਡਾ ਵਿੱਚ ਫਰੂਟ ਵੇਚਣ ਵਾਲੇ ਉੱਤੇ ਹੋਇਆ ਜਾਨਲੇਵਾ ਹਮਲਾ

ਬਠਿੰਡਾ : ਬਠਿੰਡਾ ਵਿੱਚ ਫਰੂਟ ਵੇਚਣ ਵਾਲੇ ਇਕ ਵਿਅਕਤੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਹ ਵਾਰਦਾਤ ਪਰਸਰਾਮ ਨਗਰ ਵਿਚਾਲੇ ਓਵਰਬ੍ਰਿਜ ਲਾਗੇ ਹੋਈ ਹੈ। ਜਾਣਕਾਰੀ ਮੁਤਾਬਿਕ ਕੁਝ ਲੋਕਾਂ ਉੱਤੇ ਹਫਤਾ ਵਸੂਲੀ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਇਲਜਾਮ ਲੱਗੇ ਹਨ। ਜ਼ਖਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲੇ ਦਾ ਸ਼ਿਕਾਰ ਹੋਏ ਅਮਨ ਕੁਮਾਰ ਵਾਸੀ ਸੁਰਖ਼ ਪੀਰ ਰੋਡ ਨੇ ਦੱਸਿਆ ਕਿ ਦੇਰ ਰਾਤ ਕੁਝ ਨੌਜਵਾਨ ਨਸ਼ੇ ਦੀ ਹਾਲਤ ਵਿਚ ਆਏ ਅਤੇ ਹਫਤਾ ਦੇਣ ਦੀ ਗੱਲ ਕਹਿਣ ਗੱਲੇ। ਜਦੋਂ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਨਸ਼ੇ ਵਿਚ ਧੁੱਤ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀਂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕੇ ਪੁਲਿਸ ਕੰਪਲੇਂਟ ਕਰਨ ਦੇ ਬਾਵਜੂਦ ਮੌਕੇ ਤੇ ਪੁਲਿਸ ਅਧਿਕਾਰੀ ਨਹੀਂ ਪਹੁੰਚੇ ਅਤੇ ਨਸ਼ੇ ਦੀ ਹਾਲਤ ਵਿਚ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਹਨਾਂ ਉੱਤੇ ਹਮਲਾ ਕਰ ਦਿੱਤਾ ਗਿਆ। ਉਹਨਾਂ ਕੋਲੋਂ ਤੇਜ਼ਧਾਰ ਹਥਿਆਰ ਸਨ।

ਪੁਲਿਸ ਉੱਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ: ਇਸ ਹਮਲੇ ਦੇ ਚਸ਼ਮਦੀਦ ਐਡਵੋਕੇਟ ਸੂਰਿਆ ਕਾਂਤ ਸਿੰਗਲਾ ਨੇ ਦੱਸਿਆ ਕਿ ਜਦ ਉਹ ਦੇਰ ਰਾਤ ਉਹ ਆਪਣੇ ਪਰਿਵਾਰ ਨਾਲ ਇਥੋਂ ਲੰਘ ਰਹੇ ਸਨ ਤਾਂ ਨਸ਼ੇ ਦੀ ਹਾਲਤ ਵਿਚ 5- 6 ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਇਨ੍ਹਾਂ ਵੱਲੋਂ ਇੱਥੇ ਗੁੰਡਾਗਰਦੀ ਕੀਤੀ ਗਈ। ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਪਰ ਪੁਲਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਹਮਲੇ ਕਾਰਨ ਦੁਕਾਨਦਾਰ ਖੌਫ਼ਜ਼ਦਾ ਹਨ ਤੇ ਕਿਸੇ ਨੇ ਵੀ ਦੁਕਾਨ ਨਹੀਂ ਖੋਲ੍ਹੀ ਹੈ।

ਰੇਹੜੀ ਚਾਲਕ ਚੁਗੀ ਰਾਮ ਨੇ ਦੱਸਿਆ ਕਿ ਦੇਰ ਰਾਤ ਨੌਜਵਾਨਾਂ ਵੱਲੋਂ ਇੱਥੇ ਫਰੂਟ ਦਾ ਕੰਮ ਕਰਨ ਵਾਲੇ ਲੋਕਾਂ ਤੋਂ ਹਫਤਾ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਵਿਰੋਧ ਕਰਨ ਉੱਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਉਹਨਾਂ ਵੱਲੋਂ ਅੱਜ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ। ਉਹਨਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਹੋ ਜਿਹੇ ਲੋਕਾਂ ਉੱਤੇ ਕਾਬੂ ਪਾਇਆ ਜਾਵੇ।

ਇਹ ਵੀ ਪੜ੍ਹੋ : Dere Sirsa Chief Channel: ਧੱਕੇ ਨਾਲ ਡੇਰਾ ਮੁਖੀ ਦਾ ਚੈਨਲ ਕਰਵਾਇਆ ਜਾ ਰਿਹਾ ਸਬਸਕ੍ਰਾਇਬ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਨੋਟਿਸ

ਉਧਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਐਸ ਐਚ ਓ ਥਾਣਾ ਕੈਨਾਲ ਕਰਮਜੀਤ ਕੌਰ ਦਾ ਕਹਿਣਾ ਹੈ ਇਹ ਘਟਨਾ ਦਾ ਪਤਾ ਚੱਲਣ ਤੋਂ ਬਾਅਦ ਪੀਸੀਆਰ ਦੀ ਟੀਮ ਮੌਕੇ ਤੇ ਪਹੁੰਚੀ ਸੀ। ਉਨ੍ਹਾਂ ਵੱਲੋਂ ਹਮਲਾਵਰਾਂ ਦੀ ਸ਼ਨਾਖਤ ਕਰ ਲਈ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.