ETV Bharat / state

ਗਾਂਧੀ ਜੈਯੰਤੀ ਮੌਕੇ ਬਠਿੰਡਾ ਨੂੰ ਪਲਾਸਟਿਕ ਮੁਕਤ ਕਰਨ ਦਾ ਰੱਖਿਆ ਟੀਚਾ - gandhi jayanti

ਬਠਿੰਡਾ 'ਚ ਗਾਂਧੀ ਜੈਯੰਤੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਲੋਕਾਂ ਨੂੰ ਬਠਿੰਡਾ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ ਕੀਤੀ।

ਫ਼ੋਟੋ
author img

By

Published : Oct 2, 2019, 12:19 PM IST

ਬਠਿੰਡਾ: ਜਿੱਥੇ ਅੱਜ ਪੂਰੇ ਦੇਸ਼ ਦੇ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਵਿੱਚ ਵੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਵੀਡੀਓ

ਇਸ ਮੌਕੇ ਮਨਪ੍ਰੀਤ ਬਾਦਲ ਨੇ ਸਮਾਜ ਨੂੰ ਗਾਂਧੀ ਜੀ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਗਾਂਧੀ ਜੀ ਦਾ ਕਹਿਣਾ ਸੀ ਕਿ ਦੇਸ਼ ਨੂੰ ਸਵੱਛ ਬਣਾਉਣ ਦੇ ਲਈ ਆਪਣਾ ਆਲਾ ਦੁਆਲਾ ਸਵੱਛ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ੇ ਦੀ ਥਾਂ ਖੱਦਰ ਦੇ ਬਣੇ ਥੈਲਿਆਂ ਦੀ ਵਰਤੋਂ ਕੀਤੀ ਜਾਵੇ। ਇਸ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਲੋਕਾਂ ਨੂੰ ਖੱਦਰ ਦੇ ਬਣੇ ਥੈਲੇ ਵੀ ਵੰਡੇ ਗਏ।

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸੋਚ ਸੀ ਕਿ ਦੇਸ਼ ਵਿੱਚ ਧਰਮ, ਜਾਤ, ਰੰਗ ਜਾਂ ਹੋਰ ਮੱਤਭੇਦ ਨਾ ਹੋਣ ਜਿਸ ਦੇ ਨਕਸ਼ੇ ਕਦਮ ਦੇ ਉੱਤੇ ਅੱਜ ਪ੍ਰਣ ਕਰੀਏ ਕਿ ਅਸੀਂ ਇਹ ਸਭ ਛੱਡ ਕੇ ਦੇਸ਼ ਦੀ ਤਰੱਕੀ ਦੀ ਗੱਲ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ।

Intro:ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਚ ਮਨਾਇਆ ਗਿਆ ਗਾਂਧੀ ਜੈਯੰਤੀ ਦਿਹਾੜਾ ਜਿੱਥੇ ਸਮਾਜ ਨੂੰ ਪਲਾਸਟਿਕ ਮੁਕਤ ਬਣਾਉਣ ਦੇ ਲਈ ਅਪੀਲ ਕਰਦਿਆਂ ਪਲਾਸਟਿਕ ਬੈਗ ਨਾ ਵਰਤਣ ਦੀ ਨਸੀਹਤ ਦਿੱਤੀ ਅਤੇ ਨਗਰ ਨਿਗਮ ਬਠਿੰਡਾ ਦੇ ਵੱਲੋਂ ਖੱਦਰ ਦੇ ਬਣੇ ਥੈਲਿਆਂ ਵੀ ਵੰਡੇ ਗਯੇ

Body:ਜਿੱਥੇ ਅੱਜ ਪੂਰੇ ਦੇਸ਼ ਦੇ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਵਿੱਚ ਵੀ ਅੱਜ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਇਸ ਮੌਕੇ ਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਵੱਲੋਂ ਸਮਾਜ ਨੂੰ ਗਾਂਧੀ ਜੀ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਦੇਸ਼ ਨੂੰ ਸਵੱਛ ਬਣਾਉਣ ਦੇ ਲਈ ਆਪਣਾ ਆਲਾ ਦੁਆਲਾ ਸਵੱਛ ਰੱਖੋ ਅਤੇ ਪਲਾਸਟਿਕ ਪਾਲੀਥੀਨ ਦੀ ਵਰਤੋਂ ਨਾ ਕਰੋ ਇਸ ਲਈ ਅਸੀਂ ਅੱਜ ਪ੍ਰਣ ਕਰੀਏ ਕਿ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਨਾ ਕਰਕੇ ਸਗੋਂ ਖੱਦਰ ਦੇ ਬਣੇ ਥੈਲਿਆਂ ਦੀ ਵਰਤੋਂ ਕੀਤੀ ਜਾਵੇ
ਇਸ ਮੌਕੇ ਤੇ ਮਨਪ੍ਰੀਤ ਬਾਦਲ ਵੱਲੋਂ ਨਗਰ ਨਿਗਮ ਬਠਿੰਡਾ ਦੇ ਨਾਂ ਤੋਂ ਬਣੇ ਖੱਦਰ ਦੇ ਬਣੇ ਥੈਲਿਆਂ ਨੂੰ ਵੰਡਿਆ ਗਿਆ ਅਤੇ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ, ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ,ਐਸਐਸਪੀ ਡਾ ਨਾਨਕ ਸਿੰਘ ,ਅਤੇ ਕਾਂਗਰਸ ਪਾਰਟੀ ਦੀ ਤਮਾਮ ਲੀਡਰਸ਼ਿਪ ਮੌਜੂਦ ਰਹੀ

ਇਸ ਮੌਕੇ ਤੇ ਮਨਪ੍ਰੀਤ ਬਾਦਲ ਵੱਲੋਂ ਮਹਾਤਮਾ ਗਾਂਧੀ ਦੀ ਜੀਵਨੀ ਬਾਰੇ ਸੰਦੇਸ਼ ਦਿੰਦਿਆਂ ਹੋਇਆ ਕਿਹਾ ਗਿਆ ਕਿ ਉਨ੍ਹਾਂ ਦੀ ਸੋਚ ਸੀ ਕਿ ਦੇਸ਼ ਵਿੱਚ ਧਰਮ ਜਾਤ ਰੰਗ ਜਾਂ ਹੋਰ ਮੱਤਭੇਦ ਨਾ ਹੋਣ ਜਿਸ ਦੇ ਨਕਸ਼ੇ ਕਦਮ ਦੇ ਉੱਤੇ ਅੱਜ ਅਸੀਂ ਪ੍ਰਣ ਕਰਾਂਗੇ ਕਿ ਅਸੀਂ ਇਹ ਸਭ ਛੱਡ ਕੇ ਦੇਸ਼ ਦੀ ਤਰੱਕੀ ਦੀ ਗੱਲ ਕਰਾਂਗੇ
ਇਸ ਮੌਕੇ ਤੇ ਮਨਪ੍ਰੀਤ ਬਾਦਲ ਵੱਲੋਂ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਕਰਤਾਰਪੁਰ ਡੇਰਾ ਬਾਬਾ ਨਾਨਕ ਦੇ ਦਰਸ਼ਨ ਦੀਦਾਰੇ ਲਈ ਰੱਖੀ ਗਈ ਫੀਸ ਨੂੰ ਲੈ ਕੇ ਕਿਹਾ ਕਿ ਇਹ ਮੁਲਕ ਦਾ ਆਪਣਾ ਅਧਿਕਾਰ ਹੈ ਕਿ ਉਹ ਇਸ ਦੇ ਲਈ ਫ਼ੀਸ ਰੱਖਣ ਇੱਕ ਮੁਲਕ ਨੂੰ ਨਸੀਹਤ ਨਹੀਂ ਦੇ ਸਕਦੇ

ਬਠਿੰਡਾ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਏਮਜ਼ ਪ੍ਰਾਜੈਕਟ ਦੀ ਉਸਾਰੀ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਪਾਰਟੀ ਤੇ ਨਿਰਵਿਘਨ ਬਿਜਲੀ ਨਾ ਦੇਣ ਦੇ ਅਰੋਪ ਲਗਾਏ ਸਨ ਜਿਸ ਦਾ ਜਵਾਬ ਦੇਣ ਦਾ ਮਨ ਬਾਦਲ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕਿਸੇ ਵੀ ਗੱਲ ਦਾ ਜਵਾਬ ਦੇਣਾ ਆਪਣੀ ਤੌਹੀਨ ਸਮਝਦੇ ਹਨ ਇਸ ਕਰਕੇ ਉਹ ਕੋਈ ਜਵਾਬ ਨਹੀਂ ਦੇਣਾ ਚਾਹੁੰਦੇ

ਬੀਤੇ ਦਿਨੀਂ ਮਨਪ੍ਰੀਤ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪੰਜ ਸੌ ਪੰਜਾਬੀ ਦਿਹਾੜੇ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸੇ ਵੀ ਕਿਸਾਨ ਤੇ ਮੁਕੱਦਮਾ ਦਰਜ ਹੋਇਆ ਤਾਂ ਉਨ੍ਹਾਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ ਜਿਸਦਾ ਜਵਾਬ ਦਿੰਦਿਆਂ ਹੋਇਆ ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਸ ਪੰਜ ਸੌ ਪੰਜਾਹਵੇਂ ਸ਼ੁਭ ਦਿਹਾੜੇ ਤੇ ਇੱਕ ਸਾਲ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ ਗਈ ਸੀ ਜੇਕਰ ਫਿਰ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਇਹ ਦੂਸ਼ਿਤ ਪੰਜਾਬ ਦਾ ਵਾਤਾਵਰਣ ਉਨ੍ਹਾਂ ਨੂੰ ਹੀ ਮੁਬਾਰਕ ਹੋਵੇ
ਵਾਈਟ- ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.