ਬਠਿੰਡਾ: ਸ਼ਹਿਰ ਵਿੱਚ ਪੁਲਿਸ ਨੇ ਇੱਕ ਨਾਂਮੀ ਗੈਂਗਸਟਰ ਗੁਰਲਾਲ ਸਿੰਘ ਉਰਫ਼ ਲਾਲੀ ਸਿਧਾਣਾ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਕੈਪਟਨ 'ਤੇ ਰਾਹੁਲ ਗਾਂਧੀ ਦੀ ਪਕੜ ਹੋਈ ਢਿੱਲੀ: ਬੈਂਸ
ਇਸ ਬਾਰੇ ਐੱਸਐੱਸਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਗੁਰਲਾਲ ਸਿੰਘ ਆਪਣੇ ਸੁਹਰੇ ਘਰ ਪਿੰਡ ਲਹਿਰਾ ਧੂੜਕੋਟ ਵਿੱਚ ਛੁਪਿਆ ਬੈਠਾ ਹੈ। ਇਸ ਤੋਂ ਬਾਅਦ ਸਾਡੀ ਪੁਲਿਸ ਵਲੋਂ ਘੇਰਾਬੰਦੀ ਕਰਕੇ ਉਸ ਨੂੰ ਵਡੀ ਗਿਣਤੀ 'ਚ ਨਾਜਾਇਜ਼ ਅਸਲੇ ਸਮੇਤ ਕਾਬੂ ਕਰ ਲਿਆ ਹੈ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਅਗਲੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।