ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਨੂੰ ਮਿਲਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਪਹੁੰਚੇ। ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਜਥੇਦਾਰ ਸਾਹਿਬ ਅਤੇ ਐਸ.ਜੀ.ਪੀ.ਸੀ. ਵਿਚਾਲੇ ਕੁੱਝ ਸ਼ਿਕਵੇ ਚੱਲ ਰਹੇ ਸਨ, ਜਿਨ੍ਹਾਂ ਨੂੰ ਲੈ ਕੇ ਦੋਵਾਂ ਵੱਲੋਂ ਗੱਲਬਾਤ ਕੀਤੀ ਗਈ ਅਤੇ ਇਹਨਾਂ ਨੂੰ ਦੂਰ ਕੀਤਾ ਗਿਆ। ਕਾਬਲੇਜ਼ਿਕਰ ਹੈ ਕਿ ਖਾਲਸਾਈ ਝੰਡੇ ਨੂੰ ਕੁੱਝ ਪੁਲਿਸ ਅਧਿਆਕੀਆਂ ਵੱਲੋਂ ਖਾਲਿਸਤਾਨੀ ਝੰਡੇ ਦੇ ਰੂਪ 'ਚ ਪੇਸ਼ ਕਰਨ ਅਤੇ ਕੁੱਝ ਚੈਨਲਾਂ ਦੁਆਰਾ ਸਿੱਖਾਂ ਖਿਲਾਫ ਕਾਨੂੰਨੀ ਕਾਰਵਾਈ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਦਮ ਨਾ ਚੁੱਕੇ ਜਾਣ ਸਬੰਧੀ ਨਰਾਜ਼ਗੀ ਸੀ।
ਐਸ.ਜੀ.ਪੀ.ਸੀ. ਨੇ ਚੁੱਕੇ ਕਦਮ: ਇਸ ਮੁਲਾਕਾਤ ਤੋਂ ਬਾਅਦ ਮੀਡੀਆ ਦੇ ਮੁਖਾਤਿਬ ਹੁੰਦੇ ਹੋਏ ਆਖਿਆ ਕਿ ਸਿੱਖ ਕੌਮ ਅਤੇ ਐਸ.ਜੀ.ਪੀ.ਸੀ. ਲਈ ਜਥੇਦਾਰ ਸਾਹਿਬ ਦਾ ਆਦੇਸ਼ ਸਿਰ ਮੱਥੇ 'ਤੇ ਹੈ। ਅਜਿਹਾ ਹੋ ਹੀ ਨਹੀਂ ਸਕਦਾ ਕਿ ਜਥੇਦਾਰ ਸਾਹਿਬ ਦੀ ਕਿਸੇ ਗੱਲ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਿਆਨ ਨਾ ਦੇਵੇ ਜਾਂ ਹੁਕਮ ਦੀ ਪਾਲਣਾ ਨਾ ਕਰੇ। ਉਨ੍ਹਾਂ ਆਖਿਆ ਕਿ ਜਿਨ੍ਹਾਂ ਨੇ ਵੀ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਹੈ ੳੇੁਨ੍ਹਾਂ ਖਿਲਾਫ਼ ਐਸ.ਜੀ.ਪੀ.ਸੀ. ਵੱਲੋਂ ਅਕੈਸ਼ਨ ਦੀ ਤਿਆਰੀ ਹੈ।
ਨੌਜਵਾਨਾਂ ਦੀ ਮਦਦ ਲਈ ਹੁਕਮ: ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਜਥੇਦਾਰ ਸਾਹਿਬ ਵੱਲੋਂ ਭਾਈ ਅਮ੍ਰਿੰਤਪਾਲ ਸਿੰਘ ਦੇ ਮਾਮਲੇ ਵਿੱਚ ਨੌਜਵਾਨਾਂ ਦੀ ਮਦਦ ਲਈ ਹੁਕਮ ਦਿੱਤਾ ਸੀ ਅਤੇ ਐਸ.ਜੀ.ਪੀ.ਸੀ. ਵੱਲੋਂ ਉਹਨਾਂ ਦੇ ਦਿੱਤੇ ਹੁਕਮ ਦੀ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਿੰਘ ਸਾਹਿਬ ਨੂੰ ਦੱਸਿਆ ਗਿਆ ਹੈ ਕਿ ਅਦਾਲਤੀ ਛੁੱਟੀਆਂ ਕਾਰਨ ਮਸਲਾ ਲਟਕ ਗਿਆ ਹੈ। ਸੋਮਵਾਰ ਨੂੰ ਸਬੰਧਿਤ ਪੁਲਿਸ ਅਧਿਕਾਰੀਆਂ ਅਤੇ ਮੀਡੀਆ 'ਚ ਨਸ਼ਰ ਕਰਨ ਵਾਲਿਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਜਾਣਗੇ। ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਘ ਸਾਹਿਬ ਨੂੰ ਇਹ ਜਾਣਕਾਰੀ ਵੀ ਦੇ ਦਿੱਤੀ ਗਈ ਹੈ ਕਿ ਡਿਬਰੂਗੜ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਨਾਲ ਰਾਬਤੇ ਲਈ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਾ ਵਫਦ ਕੱਲ ਅਸਾਮ ਪੁੱਜ ਜਾਵੇਗਾ। ਜਿੱਥੇ ਇਸ ਸਾਰੇ ਮਸਲੇ ਦੀ ਜਾਣਕਾਰੀ ਲਈ ਜਾਵੇਗੀ ਅਤੇ ਜਲਦ ਜਲਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਦਮ ਚੁੱਕੇ ਜਾ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਆਖਰ ਐੱਸ.ਜੀ.ਪੀ.ਸੀ ਵੱਲੋਂ ਕਿਸ-ਕਿਸ ਨੂੰ ਨੋਟਿਸ ਭੇਜਿਆ ਜਾਂਦਾ ਹੈ ਅਤੇ ਕਿਸ-ਕਿਸ ਉੱਤੇ ਕਾਰਵਾਈ ਕੀਤੀ ਜਾਵੇਗੀ। ਜ਼ਿਕਰੇਖਾਸ ਹੈ ਕਿ ਜਥੇਦਾਰ ਸਾਹਿਬ ਵੱਲੋਂ ਆਖਿਆ ਗਿਆ ਸੀ ਕਿ ਐਸ.ਜੀ.ਪੀ.ਸੀ ਵੱਲੋਂ ਉਨ੍ਹਾਂ ਦੇ ਹੁਕਮ ਦੀ ਪਾਲਣਾ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ: Vaisakhi In Pakistan: ਵਿਸਾਖੀ ਮਨਾਉਣ ਲਈ ਸੰਗਤ ਦਾ ਜਥਾ ਪਾਕਿਸਤਾਨ ਲਈ ਰਵਾਨਾ