ETV Bharat / state

ਗਿਆਨੀ ਹਰਪ੍ਰੀਤ ਸਿੰਘ ਨੇ ਗੁਰਪੁਰਬ ਮੌਕੇ ਸੰਗਤ ਨੂੰ ਕਿਸਾਨਾਂ ਦੇ ਹੱਕ ਅਰਦਾਸ ਕਰਨ ਦੀ ਕੀਤੀ ਅਪੀਲ

author img

By

Published : Nov 28, 2020, 2:59 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੇ ਹੱਕ 'ਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

Giani Harpreet Singh appealed to the sangat to pray for the rights of farmers on the occasion of Gurpurab
ਗਿਆਨੀ ਹਰਪ੍ਰੀਤ ਸਿੰਘ ਨੇ ਗੁਰਪੁਰਬ ਮੌਕੇ ਸੰਗਤ ਨੂੰ ਕਿਸਾਨਾਂ ਦੇ ਹੱਕ ਅਰਦਾਸ ਕਰਨ ਦੀ ਕੀਤੀ ਅਪੀਲ

ਤਲਵੰਡੀ ਸਾਬੋ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਅਤੇ ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੇ ਹਨ। ਕਈ ਥਾਂ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਤਸ਼ੱਦਦ ਵੀ ਕੀਤਾ ਗਿਆ ਹੈ। ਇਸ ਸਭ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ 'ਤੇ ਪਹੁੰਚ ਕੇ ਧਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਭ ਦੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੇ ਹੱਕ 'ਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਇਸ ਤਰਾਂ ਦਾ ਸਲੂਕ ਕੀਤਾ ਗਿਆ ਜਿਵੇਂ ਦੁਸ਼ਮਣ ਦੇਸ਼ ਦੀਆਂ ਫੌਜਾਂ ਨਾਲ ਕੀਤਾ ਜਾਂਦਾ ਹੈ। ਜਦੋਂ ਕਿ ਕਿਸਾਨਾਂ ਨੇ ਦਰਿਆਦਿਲੀ ਦਾ ਸਬੂਤ ਦਿੰਦੇ ਹੋਏ ਪੁਲਿਸ ਦੇ ਉਨ੍ਹਾਂ ਜਵਾਨਾਂ ਤੱਕ ਨੂੰ ਲੰਗਰ ਛਕਾਇਆ ਜਿਨ੍ਹਾਂ ਨੇ ਕਿਸਾਨਾਂ ਦਾ ਰਾਹ ਰੋਕਿਆ।

ਸਿੰਘ ਸਾਹਿਬ ਨੇ ਸੰਘਰਸ਼ ਦੌਰਾਨ ਵਾਟਰ ਕੈਨਨ ਦਾ ਰੁਖ ਬਦਲਣ ਵਾਲੇ ਕਿਸਾਨ ਨੌਜਵਾਨ 'ਤੇ ਹਰਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ ਕਿਸਾਨਾਂ ਦੇ ਹੱਕ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੀ ਕੌਮ ਗੁਰਪੁਰਬ ਵਾਲੇ ਦਿਨ ਅਰਦਾਸ ਕਰੇ ਕਿ ਵਾਹਿਗੁਰੂ ਕਿਸਾਨਾਂ ਨੂੰ ਬਲ ਬਖਸ਼ੇ ਅਤੇ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.