ETV Bharat / state

ਬਠਿੰਡਾ: ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਕਰ ਰਹੀ ਪੁਲਿਸ - girl committed suicide

ਸੁਨਾਮ ਨਗਰ ਦੀ ਗਲੀ ਨੰਬਰ 2 ਵਿੱਚ ਇੱਕ ਕੁੜੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।

ਬਠਿੰਡਾ: ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਕਰ ਰਹੀ ਪੁਲਿਸ

author img

By

Published : Aug 26, 2020, 6:09 PM IST

ਬਠਿੰਡਾ: ਸੁਨਾਮ ਨਗਰ ਦੀ ਗਲੀ ਨੰਬਰ 2 ਵਿੱਚ ਇੱਕ ਕੁੜੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਕੁੜੀ ਦਾ ਨਾਂਅ ਸੋਨਿਕਾ ਹੈ ਤੇ ਉਸ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ।

ਬਠਿੰਡਾ: ਕੁੜੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਕਰ ਰਹੀ ਪੁਲਿਸ

ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਮੈਂਬਰ ਜੱਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸੁਨਾਮ ਨਗਰ ਵਿੱਚ ਇੱਕ ਕੁੜੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਗਰੋਂ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਦੇਖਿਆ ਤਾਂ ਕੁੜੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ। ਫਿਲਹਾਲ ਉਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਐਸਐਚਓ ਚਮਕੌਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਕੇਸ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ। ਜਾਂਚ ਪੂਰੀ ਹੋ ਜਾਣ ਤੋਂ ਬਾਅਦ ਹੀ ਅਸਲ ਮਾਮਲੇ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਸ਼ਨਾਖਤ ਸੋਨਿਕਾ ਵਜੋਂ ਹੋਈ ਹੈ। ਐਸਐਚਓ ਨੇ ਦੱਸਿਆ ਕਿ ਪੁਲਿਸ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਨਾਲ ਪੁੱਛ ਪੜਤਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਸੋਨਿਕਾ ਦੇ ਮਰਨ ਦੇ ਸਹੀ ਕਾਰਨਾਂ ਦਾ ਪਤਾ ਚੱਲ ਸਕੇਗਾ।

ਇਹ ਵੀ ਪੜ੍ਹੋ:ਭਾਰਤ 'ਚ 32 ਲੱਖ ਤੋਂ ਪਾਰ ਹੋਇਆ ਕੋਰੋਨਾ ਪੀੜਤਾਂ ਦਾ ਅੰਕੜਾ, 59 ਹਜ਼ਾਰ ਤੋਂ ਵੱਧ ਮੌਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.