ETV Bharat / state

ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਿਰ ਦੀ ਦਿੱਤੀ ਵਧਾਈ, ਮੋਦੀ ਦੇ ਬਿਆਨ ਬਾਰੇ ਕੁੱਝ ਨਹੀਂ ਬੋਲੇ - harpreet singh congratulates for ram mandir

ਤਲਵੰਡੀ ਸਾਬੋ ਵਿਖੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਿਰ ਦੀ ਉਸਾਰੀ ਦੀ ਸ਼ੁਰੂਆਤ ਨੂੰ ਲੈ ਕੇ ਸਮੂਹ ਹਿੰਦੂ ਸਮਾਜ ਨੂੰ ਵਧਾਈ ਦਿੱਤੀ ਅਤੇ ਹੋਰਾਂ ਧਰਮਾਂ ਦੇ ਧਾਰਮਿਕ ਅਸਥਾਨਾਂ ਵੱਲ ਵੀ ਖ਼ਾਸ ਧਿਆਨ ਦੇਣ ਦੀ ਅਪੀਲ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਿਰ ਦੀ ਦਿੱਤੀ ਵਧਾਈ, ਮੋਦੀ ਦੇ ਬਿਆਨ ਬਾਰੇ ਕੁੱਝ ਨਹੀਂ ਬੋਲੇ

author img

By

Published : Aug 7, 2020, 3:36 PM IST

ਤਲਵੰਡੀ ਸਾਬੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਵੱਲੋਂ ਕੁੱਝ ਸਵਾਲ-ਜਵਾਬ ਕੀਤੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦੀ ਸ਼ੁਰੂਆਤ ਨੂੰ ਲੈ ਕੇ ਸਮੂਹ ਹਿੰਦੂ ਸਮਾਜ ਨੂੰ ਵਧਾਈਆਂ ਦਿੱਤੀਆਂ।

ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਅਗਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਿਆ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਿਰ ਦੀ ਦਿੱਤੀ ਵਧਾਈ, ਮੋਦੀ ਦੇ ਬਿਆਨ ਬਾਰੇ ਕੁੱਝ ਨਹੀਂ ਬੋਲੇ

ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇਂ ਹਿੰਦੂ ਸਮਾਜ ਦੇ ਲਈ ਰਾਮ ਮੰਦਿਰ ਮੁੱਖ ਸਥਾਨ ਰੱਖਦਾ ਹੈ, ਉਸ ਹੀ ਤਰ੍ਹਾਂ ਸਿੱਖ ਸਮਾਜ ਲਈ ਵੀ ਉਨ੍ਹਾਂ ਦੇ ਧਾਰਮਿਕ ਅਸਥਾਨ ਉੱਚ ਸਥਾਨ ਰੱਖਦੇ ਹਨ।

ਇਸ ਲਈ ਸਿੱਖ ਸਮਾਜ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਸਿੱਖਾਂ ਦੇ ਧਾਰਿਮਕ ਅਸਥਾਨ ਜਿਵੇਂ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਗੁਰਦੁਆਰਾ ਡਾਂਗਮਾਰ ਸਾਹਿਬ ਅਤੇ ਮੰਗੂ ਮੱਠ ਵੱਲ ਵੀ ਖ਼ਾਸ ਧਿਆਨ ਦਿੱਤਾ ਜਾਵੇ।

ਉਥੇ ਹੀ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜੋ ਸਿੱਖ ਸੰਗਤਾਂ ਪਾਕਿਸਤਾਨ ਵਿਖੇ ਸਥਿਤ ਗੁਰੂਘਰਾਂ ਦੇ ਦਰਸ਼ਨ ਦੀਦਾਰੇ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਕੋਰੋਨਾ ਦੀਆਂ ਹਦਾਇਤਾਂ ਦੇ ਅਧੀਨ ਗੁਰੂਘਰਾਂ ਦੇ ਦਰਸ਼ਨਾਂ ਲਈ ਇਜਾਜ਼ਤ ਦਿੱਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.