ਬਠਿੰਡਾ: 6ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਵਿੱਚ ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਬਠਿੰਡਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇਸ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰਦਰਸ਼ਨਕਾਰੀਆਂ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਡਾ. ਗੁਰਮੇਲ ਦੀ ਬਦਲੀ ਕਰਨ ਦਾ ਵੀ ਵਿਰੋਧ ਕੀਤਾ ਗਿਆ ਹੈ।
ਇਸ ਮੌਕੇ ਡਾ. ਜਗਰੂਪ ਸਿੰਘ ਨੇ ਦੱਸਿਆ, ਕਿ ਹੜਤਾਲ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ, ਸਰਕਾਰ ਵੱਲੋਂ ਸਟੇਟ ਬਾਡੀ ਨੂੰ ਭਰੋਸਾ ਦਿਵਾਇਆ ਗਿਆ ਹੈ, ਕਿ ਸੋਮਵਾਰ ਤੱਕ ਤੁਹਾਡੀਆਂ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ, ਅਤੇ ਡਾ ਗੁਰਮੇਲ ਦੀ ਕੀਤੀ ਗਈ ਬਦਲੀ ਸਬੰਧੀ ਵੀ ਫੈਸਲਾ ਲਿਆ ਜਾਵੇਗਾ
ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਨੂੰ ਇਸ ਕੋਰੋਨਾ ਮਹਾਮਾਰੀ ਦੌਰਾਨ ਡਾਕਟਰਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ। ਕਿਉਂਕਿ ਇਸ ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਪਰਵਾਹ ਕੀਤੇ ਬਿਨ੍ਹਾਂ 24-24 ਘੰਟੇ ਮੌਤ ਦੇ ਮੂੰਹ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ, ਤੇ ਅਣਗਿਣਤੀ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਾਹਰ ਕੱਢਿਆ ਹੈ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਡਾਕਟਰਾਂ ਨੂੰ ਸਨਮਾਨਿਤ ਕਰਨ ਦੀ ਬਜ਼ਾਏ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਸਰਕਾਰ ਨੂੰ ਡਾਕਟਰਾਂ ਦੇ ਸਨਮਾਨ ਵਜੋਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਚਾਹੀਦਾ ਸੀ, ਪਰ ਸਰਕਾਰ ਉਸ ਦੇ ਉਲਟ ਉਨ੍ਹਾਂ ਦੀਆਂ ਤਨਖਾਹਾ ਵਿੱਚ ਭਾਰੀ ਕਟੌਤੀ ਕਰ ਰਹੀ ਹੈ। ਜੋ ਉਹ ਕਦੇ ਬਰਦਾਸ਼ ਨਹੀਂ ਕਰਨਗੇ।
ਇਹ ਵੀ ਪੜ੍ਹੋ:ਮੰਗਾਂ ਨੂੰ ਲੈਕੇ ਡਾਕਟਰਾਂ ਵੱਲੋਂ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ