ETV Bharat / state

ਧਾਰਾ 370 ਖ਼ਤਮ: ਸੈਂਟਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਵਧਾਈ ਸੁਰੱਖਿਆ

ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਉਣ ਤੋਂ ਬਾਅਦ ਸਰਕਾਰ ਨੇ ਬਠਿੰਡਾ ਵਿੱਚ ਸਥਿਤ ਸੈਂਟਰਲ ਯੂਨੀਵਰਸਿਟੀ ਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਫ਼ੋਟੋ
author img

By

Published : Aug 6, 2019, 4:43 PM IST

ਬਠਿੰਡਾ: ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾ ਦਿੱਤੀ ਗਈ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਸਥਿਤ ਸੈਂਟਰਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: ਬੇਅਦਬੀ ਮਾਮਲੇ 'ਤੇ ਬਿਕਰਮ ਮਜੀਠੀਆ ਨੇ ਸਾਧੇ ਕੈਪਟਨ 'ਤੇ ਨਿਸ਼ਾਨੇ

ਦੱਸ ਦਈਏ ਕਿ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਵਿੱਚ ਕਰੀਬ 105 ਕਸ਼ਮੀਰੀ ਵਿਦਿਆਰਥੀ ਆਪਣੀ ਪੜ੍ਹਾਈ ਕਰ ਰਹੇ ਹਨ। ਇਸ ਬਾਰੇ ਸੈਂਟਰਲ ਯੂਨੀਵਰਸਿਟੀ ਦੇ ਸਕਿਉਰਿਟੀ ਇੰਚਾਰਜ ਉਮੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਦੇ ਅਧਿਕਾਰੀਆਂ ਨੇ ਸੈਂਟਰਲ ਯੂਨੀਵਰਸਿਟੀ ਦਾ ਜਾਇਜ਼ਾ ਲਿਆ ਸੀ ਤੇ ਉਨ੍ਹਾਂ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ 24 ਘੰਟੇ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਉਨ੍ਹਾਂ ਦੇ ਮਨ 'ਚ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੈ।

ਉੱਥੇ ਹੀ ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾ ਦਿੱਤੀ ਹੈ ਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਨਹੀਂ ਦਿੱਤਾ ਜਾਵੇਗਾ। ਜੰਮੂ-ਕਸ਼ਮੀਰ 'ਚ ਧਾਰਾ 370 ਖ਼ਤਮ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰਕੇ ਕੇਂਦਰ ਸ਼ਾਸਿਤ ਸੂਬਾ ਐਲਾਨ ਦਿੱਤਾ ਗਿਆ ਹੈ।

Intro:ਬਠਿੰਡਾ ਵਿੱਚ ਕਸ਼ਮੀਰੀ ਯਾਤਰਾ ਦੀ ਸੁਰੱਖਿਆ ਵਧਾਈ ਕਰੋੜਾਂ Body:ਕੇਂਦਰ ਸਰਕਾਰ ਵੱਲੋਂ ਤਿੰਨ ਸੌ ਸੱਤਰ ਹਟਾਏ ਜਾਣ ਦੇ ਬਾਅਦ ਸਰਕਾਰ ਨੇ ਸੂਬੇ ਚ ਰਹਿੰਦੇ ਕਸ਼ਮੀਰੀ ਯਾਤਰਾ ਦੀ ਸੁਰੱਖਿਆ ਵਧਾ ਦਿ ਵਧਾ ਦਿੱਤੀ ਹੈ ਦੱਸ ਦਈਏ ਕਿ ਬਠਿੰਡਾ ਦੇ ਸੈਂਟਰਲ ਯੂਨੀਵਰਸਿਟੀ ਵਿੱਚ ਇੱਕ ਸੌ ਪੰਜ ਦੇ ਕਰੀਬ ਕਸ਼ਮੀਰੀ ਸਟੂਡੈਂਟ ਆਪਣੀ ਪੜ੍ਹਾਈ ਕਰ ਰਹੇ ਹਨ ,ਕਸ਼ਮੀਰੀ ਸਟੂਡੈਂਟ ਸੈਂਟਰ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਹਨ ਸੈਂਟਰਲ ਯੂਨੀਵਰਸਿਟੀ ਦੇ ਸਕਿਉਰਿਟੀ ਇੰਚਾਰਜ ਉਮੇਸ਼ ਕੁਮਾਰ ਨੇ ਦੱਸਿਆ ਕਿ ਸੋਮਵਾਰ ਨੂੰ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਅਧਿਕਾਰੀ ਨੇ ਸੈਂਟਰਲ ਯੂਨੀਵਰਸਿਟੀ ਦਾ ਜਾਇਜ਼ਾ ਲਿਆ ਸੀ ਉਮੇਸ਼ ਕੁਮਾਰ ਨੇ ਦੱਸਿਆ ਕਿ ਚੌਬੀ ਘੰਟੇ ਸੁਰੱਖਾ ਕਸ਼ਮੀਰੀ ਸਟੂਡੈਂਟ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ ,ਉਨ੍ਹਾਂ ਦੇ ਮਨ ਵਿਚ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੈ 'ਬਠਿੰਡਾ ਦੇ ਡੀਐਸਪੀ ਸਿਟੀ ਗੁਰਜੀਤ ਰੋਮਾਣਾ ਨੇ ਦੱਸਿਆ ਕਿ ਕਸ਼ਮੀਰੀ ਸਟੂਡੈਂਟ ਦੀ ਸੁਰੱਖਿਆ ਯਕੀਨੀ ਬਣਾ ਦਿੱਤੀ ਹੈ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ Conclusion:ਬਠਿੰਡਾ ਵਿੱਚ ਸਾਰੇ ਕਸ਼ਮੀਰੀ ਅਤੇ ਜੰਮੂ ਦੇ ਰਹਿਣ ਵਾਲੇ ਸਟੂਡੈਂਟ ਅਤੇ ਕਸ਼ਮੀਰੀ ਪਰਿਵਾਰ ਸੁਰੱਖਿਅਤ ਹਨ 'ਕਿਸੇ ਦੇ ਮਨ ਵਿੱਚ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.