ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਕਸਬੇ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਬੁੰਗਾ ਨਾਨਕਸਰ ਸਾਹਿਬ ਦਾ ਜ਼ਮੀਨੀ ਵਿਵਾਦ ਪਿਛਲੇ ਹਫਤੇ ਤੋਂ ਸੁਰਖੀਆਂ ਵਿਚ ਬਣਿਆ ਹੋਇਆ ਸੀ, ਜਿਸ ਵਿੱਚ ਰਵਿਦਾਸੀਆ ਸਿੰਘਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਜ਼ਮੀਨ ਉਤੇ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਐਸਜੀਪੀਸੀ ਵੱਲੋਂ ਮਾਮਲਾ ਕੋਰਟ ਵਿਚ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਸੀ। ਇਸ ਮਸਲੇ ਨੂੰ ਲੈ ਕੇ ਕੁਝ ਸਿਆਸੀ ਪਾਰਟੀਆਂ ਵੀ ਅੱਗੇ ਆਈਆਂ। ਜਿਥੇ ਇਸ ਮਸਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਉਥੇ ਹੀ ਬਹੁਜਨ ਸਮਾਜ ਪਾਰਟੀ ਅਤੇ ਦਲਿਤ ਮਹਾਂਪੰਚਾਇਤ ਦੇ ਚੇਅਰਮੈਨ ਸ਼ਾਮਲ ਹੋਏ ਸਨ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੋਵਾਂ ਧਿਰਾਂ ਨੂੰ ਬਿਠਾ ਕੇ ਮਸਲਾ ਸੁਲਝਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਦੋਵਾਂ ਧਿਰਾਂ ਦਾ ਕਰਵਾਇਆ ਰਾਜ਼ੀਨਾਮਾ : ਇਸ ਵਿਵਾਦ ਤੋਂ ਪਹਿਲਾਂ ਹੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ, ਜਿਸ ਤੋਂ ਬਾਅਦ ਦੋਹੇਂ ਧਿਰਾਂ ਨੂੰ ਰਾਜ਼ੀਨਾਮੇ ਲਈ ਵੱਖ-ਵੱਖ ਥਾਵਾਂ 'ਤੇ ਬਿਠਾ ਕੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੀਟਿੰਗ ਲਈਆਂ ਗਈਆਂ। ਇਸ ਕਈ ਘੰਟੇ ਦੀ ਮੀਟਿੰਗ ਤੋਂ ਬਾਅਦ ਆਖਰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਦੋਵੇਂ ਧਿਰਾਂ ਸਹਿਮਤ ਕਰਨ ਵਿੱਚ ਕਾਮਯਾਬ ਹੋਏ ਅਤੇ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਦੋਵੇਂ ਧਿਰਾਂ ਨੇ ਇੱਕ ਮੰਚ ਤੇ ਇਕੱਠੇ ਬੈਠ ਕੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
- ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜਿਆ, ਆਵਾਜਾਹੀ ਦਰੁਸਤ ਕਰੋ, ਨਾ ਕਿ ਗੱਡੀਆਂ ਰੋਕ ਕੇ ਟ੍ਰੈਫਿਕ ਸਮੱਸਿਆ ਪੈਦਾ ਕਰੋ...
- ਕੈਬਨਿਟ ਮੀਟਿੰਗ ਮਗਰੋਂ ਜਲੰਧਰ ਨੂੰ ਸੀਐੱਮ ਮਾਨ ਨੇ ਦਿੱਤੀਆਂ ਸੌਗਾਤਾਂ, ਜ਼ਿਲ੍ਹੇ ਦੇ ਵਿਕਾਸ ਲਈ 95 ਕਰੋੜ 16 ਲੱਖ ਦੀ ਪਹਿਲੀ ਕਿਸ਼ਤ ਕੀਤੀ ਜਾਰੀ
- The new electricity rates: ਨਵੀਆਂ ਬਿਜਲੀ ਦਰਾਂ ਦਾ ਉਪਭੋਗਤਾ 'ਤੇ ਨਹੀਂ ਪਵੇਗਾ ਕੋਈ ਅਸਰ: ਹਰਭਜਨ ਸਿੰਘ ਈ.ਟੀ.ਓ.
ਰਵਿਦਾਸੀਆ ਭਾਈਚਾਰੇ ਵੱਲੋਂ ਐਸਜੀਪੀਸੀ ਦਾ ਧੰਨਵਾਦ : ਇਸ ਮੌਕੇ ਬਸਪਾ ਦੇ ਜਨਰਲ ਸੈਕਟਰੀ ਪੰਜਾਬ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕਿਹਾ ਕਿ ਐਸਜੀਪੀਸੀ ਨੇ ਵੱਡਾ ਦਿਲ ਕੀਤਾ ਹੈ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਦੇ ਲਈ ਇਸ ਮਸਲੇ ਵਿਚ ਇਸ ਜ਼ਮੀਨ ਨੂੰ ਰਵਿਦਾਸੀ ਭਾਈਚਾਰੇ ਦੇ ਗੁਰਦੁਆਰੇ ਦੇ ਨਾਮ ਰਹਿਣ ਦਾ ਭਰੋਸਾ ਦਿਵਾਇਆ ਹੈ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਬੁੰਗਾ ਨਾਨਕਸਰ ਸਾਹਿਬ ਦੀ ਜ਼ਮੀਨ ਉਤੇ ਵਾਹੀ ਜਾ ਕੋਈ ਵੀ ਨਿਰਮਾਣ ਕੀਤਾ ਜਾਵੇਗਾ ਤਾਂ ਉਸ ਤੇ ਵਿੱਚ ਰਵਿਦਾਸ ਬਾਬਾ ਬੀਰ ਸਿੰਘ ਅਤੇ ਬਾਬਾ ਧੀਰ ਸਿੰਘ ਦੀ ਯਾਦਗਾਰ ਨੂੰ ਮੁੱਖ ਰੱਖਿਆ ਜਾਵੇਗਾ। ਇਸ ਲਈ ਉਹ ਸਮੁੱਚੀ ਐਸਜੀਪੀਸੀ ਦੇ ਧੰਨਵਾਦੀ ਹਨ, ਜਿਨ੍ਹਾਂ ਵੱਲੋਂ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਦੇ ਨਾਲ-ਨਾਲ ਆਪਣੀ ਸੂਝ-ਬੂਝ ਦੇ ਨਾਲ ਮਾਮਲੇ ਨੂੰ ਸੁਲਝਾਇਆ ਹੈ।
ਆਪਸੀ ਭਾਈਚਾਾਰੇ ਵਿੱਚ ਮਤਭੇਦ ਨਹੀਂ ਹੋਣੇ ਚਾਹੀਦੇ : ਇਸਦੇ ਨਾਲ ਹੀ ਐਸਜੀਪੀਸੀ ਮੈਂਬਰ ਮੋਹਨ ਸਿੰਘ ਬੰਗੀ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਰਵਿਦਾਸੀਆ ਸਿੰਘਾਂ ਦਾ ਗੁਰਦੁਆਰਾ ਬਿਲਕੁਲ ਇਸੇ ਤਰੀਕੇ ਨਾਲ ਬਰਕਰਾਰ ਰਹੇਗਾ ਅਤੇ ਐਸਜੀਪੀਸੀ ਇਸ ਵਿੱਚ ਦਖਲ ਨਹੀਂ ਦੇਵੇਗੀ। ਇਸ ਦਾ ਅਧਿਕਾਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਆਪਸੀ ਭਾਈਚਾਰਾ ਕਾਇਮ ਰੱਖਣ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ ਹੈ ਅਤੇ ਜੋ ਵੀ ਜ਼ਮੀਨ ਉਸਾਰੀ ਦੇ ਲਈ ਘਟੇਗੀ ਤਾਂ ਵੀ ਐਸਜੀਪੀਸੀ ਆਪਣੀ ਜ਼ਮੀਨ ਵਿਚੋਂ ਵੀ ਸਹਿਯੋਗ ਅਦਾ ਕਰੇਗੀ ਪਰ ਆਪਸੀ ਭਾਈਚਾਰੇ ਵਿਚ ਮਤਭੇਦ ਨਹੀਂ ਹੋਣੇ ਚਾਹੀਦੇ ਹਨ।