ETV Bharat / state

ਕਿਸਾਨਾਂ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਬੇਟੇ ਦਾ ਜ਼ਬਰਦਸਤ ਵਿਰੋਧ

ਬਠਿੰਡਾ ਦੇ ਪਿੰਡ ਸਧਾਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਦੇ ਬੇਟੇ ਹਰਮਨਵੀਰ ਸਿੰਘ ਜੈਸੀ ਕਾਂਗੜ (Kangar like Harmanveer Singh) ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕੀਤਾ ਗਿਆ।

ਕਿਸਾਨਾਂ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਬੇਟੇ ਦਾ ਜ਼ਬਰਦਸਤ ਵਿਰੋਧ
ਕਿਸਾਨਾਂ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਬੇਟੇ ਦਾ ਜ਼ਬਰਦਸਤ ਵਿਰੋਧ
author img

By

Published : Oct 31, 2021, 4:54 PM IST

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਨਰਮੇਂ ਦੀਆਂ ਫਸਲਾਂ ਬਰਬਾਦ ਹੋਈਆਂ ਸੀ। ਜਿਸ ਤੋਂ ਬਾਅਦ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਵੱਲੋਂ ਹੁਣ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਿਰਾਓ ਕੀਤੇ ਜਾ ਰਹੇ ਹਨ।

ਜਿਸ ਤਹਿਤ ਹੀ ਐਲਾਨ ਅੱਜ ਬਠਿੰਡਾ ਦੇ ਪਿੰਡ ਸਧਾਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (Gurpreet Singh Kangar) ਦੇ ਬੇਟੇ ਹਰਮਨਵੀਰ ਸਿੰਘ ਜੈਸੀ ਕਾਂਗੜ (Kangar like Harmanveer Singh) ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕੀਤਾ ਗਿਆ।

ਕਿਸਾਨਾਂ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਦੇ ਬੇਟੇ ਦਾ ਜ਼ਬਰਦਸਤ ਵਿਰੋਧ

ਦੱਸ ਦਈਏ ਕਿ ਹਰਮਨਵੀਰ ਕਾਂਗੜ ਇਸ ਮੌਕੇ ਪੰਜਾਬ ਸਰਕਾਰ (Government of Punjab) ਵੱਲੋਂ ਮੁਆਫ਼ ਕੀਤੇ ਗਏ ਬਿਜਲੀ ਦੇ ਬਕਾਇਆ ਬਿੱਲਾਂ ਸਬੰਧੀ ਲਗਾਏ ਗਏ ਕੈਂਪ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ।

ਸਿਆਸੀ ਪਾਰਟੀਆਂ ਦੇ ਪੋਸਟਰਾਂ 'ਤੇ ਕਿਸਾਨਾਂ ਨੇ ਪੋਥੀ ਸੀ ਕਾਲਖ

ਜ਼ਿਲ੍ਹੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ (Political parties) ਦੇ ਲੱਗੇ ਪੋਸਟਰਾਂ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਵਰਕਰਾਂ ਵੱਲੋਂ ਕਾਲਖ ਪੋਤ ਦਿੱਤੀ ਗਈ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ (Political parties) ਵੱਲੋਂ ਕਿਸਾਨਾਂ (Farmers) ਦੀ ਗੱਲ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਿਸਾਨਾਂ ਦਾ ਇਨ੍ਹਾਂ ਪਾਰਟੀਆਂ ਨੇ ਕੋਈ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨਰਮੇ ਦੀ ਫਸਲ (Cotton crop) ਦੀ ਖਰਾਬੀ ਦਾ ਮੁਆਵਜ਼ਾ ਲੈਣ ਲਈ ਮਿੰਨੀ ਸਕੱਤਰੇਤ (Mini Secretariat) ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਕਿਸੇ ਵੀ ਪਾਰਟੀ (Any party) ਨੇ ਜਾ ਕੇ ਕਿਸਾਨਾਂ ਦੀ ਸਾਰ ਨਹੀਂ ਲਈ, ਜਿਸ ਤਹਿਤ ਉਨ੍ਹਾਂ ਦੀ ਜਥੇਬੰਦੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਸਿਆਸੀ ਪਾਰਟੀਆਂ (Political parties) ਨੂੰ ਪਿੰਡਾਂ ਵਿਚ ਨਾ ਵੜਨ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਪੋਸਟਰਾਂ 'ਤੇ ਕਾਲਖ ਪੋਥੀ ਜਾਵੇ।

ਸਿਆਸੀ ਆਗੂਆਂ ਦਾ ਕਿਸਾਨਾਂ ਵਲੋਂ ਕੀਤਾ ਗਿਆ ਵਿਰੋਧ

ਕਿਸਾਨ ਟੋਨੀ ਸਿੰਘ ਅਤੇ ਬਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਨਰਮਾ ਖਰਾਬੇ ਦੇ ਮੁਆਵਜ਼ੇ ਲਈ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਬਠਿੰਡਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨੇ 'ਤੇ ਬੈਠੇ ਹਨ ਪਰ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੀ ਹਮਾਇਤ ਨਹੀਂ ਕੀਤੀ ਗਈ, ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਨਾ ਦਿੱਤਾ ਜਾਵੇ ਅਤੇ ਇਨ੍ਹਾਂ ਵੱਲੋਂ ਲਗਾਏ ਗਏ ਪੋਸਟਰਾਂ (Poster) ਤੇ ਕਾਲਖ ਪੋਥੀ ਜਾਵੇ ਤਾਂ ਕਿ ਇਨ੍ਹਾਂ ਦੇ ਚਿਹਰੇ ਕਾਲੇ ਕੀਤੇ ਜਾ ਸਕਣ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਅਤੇ ਰੋਡ ਉਪਰ ਲੱਗੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਮੂੰਹ 'ਤੇ ਕਾਲਖ ਪੋਥੀ ਗਈ। ਉਨ੍ਹਾਂ ਕਿਹਾ ਕਿ ਹੁਣ ਇਹ ਸਿਆਸੀ ਨੇਤਾ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਨਾ ਵੜਣ ਕਿਉਂਕਿ ਕਿਸਾਨ ਹੁਣ ਇਨ੍ਹਾਂ ਨੂੰ ਸੌਖੇ ਤਰੀਕੇ ਨਾਲ ਪਿੰਡਾਂ ਵਿੱਚ ਨਹੀਂ ਆਉਣ ਦੇਣਗੇ।

ਇਹ ਵੀ ਪੜ੍ਹੋ:- ਸਿਆਸੀ ਪਾਰਟੀਆਂ ਦੇ ਪੋਸਟਰਾਂ 'ਤੇ ਕਿਸਾਨਾਂ ਨੇ ਪੋਥੀ ਕਾਲਖ

ETV Bharat Logo

Copyright © 2024 Ushodaya Enterprises Pvt. Ltd., All Rights Reserved.