ਬਠਿੰਡਾ: 19 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰਰਾਜਨੀਤਕ ਪਾਰਟੀਆਂ ਵੱਲੋਂ ਗਤੀਵਿਧੀਆਂ ਹੋਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸ ਨੂੰ ਲੈ ਕੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਵਰਕਰਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵੱਲੋਂ ਬਠਿੰਡਾ ਲੋਕ ਸਭਾ ਦੀ ਸੀਟ ਤੋਂ ਗੁਰਸੇਵਕ ਸਿੰਘ ਜਵਾਹਰਕੇ ਵਲੋਂ ਚੋਣ ਲੜਨ ਦੀ ਗੱਲ ਕਹੀ।
ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਐਲਾਨੇ ਗਏ ਨਵੇਂ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਜੋ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਉਮੀਦਵਾਰ ਐਲਾਨਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਦੋ ਸੀਟਾਂ ਐਲਾਨ ਕੀਤੀਆਂ ਗਈਆਂ ਹਨ ਜਿਸ ਵਿੱਚ ਇੱਕ ਸੀਟ ਸੰਗਰੂਰ ਤੋਂ ਸਿਮਰਜੀਤ ਸਿੰਘ ਮਾਨ ਅਤੇ ਦੂਜੀ ਸੀਟ ਬਠਿੰਡਾ ਤੋਂ (ਜਿਸ 'ਤੇਪਹਿਲਾਂ ਗੁਰਦੀਪ ਸਿੰਘ ਬਰਾੜ ਦੇ ਨਾਂਅ ਦੇਐਲਾਨ ਦੀ ਚਰਚਾਸੀ)ਉਹ ਖ਼ੁਦ ਲੜਨਗੇ।
ਗੁਰਸੇਵਕ ਸਿੰਘ ਜਵਾਰਕੇ ਨੇ ਕਿਹਾ ਕਿ ਬਰਗਾੜੀ ਮੋਰਚਾ ਅਤੇ ਉਨ੍ਹਾਂ ਦੇ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਪੂਰਾ ਸਹਿਯੋਗ ਉਨ੍ਹਾਂ ਦੇ ਨਾਲ ਹੋਵੇਗਾ। ਦੂਜੇ ਪਾਸੇ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਦੇ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਜਲੰਧਰ ਦਾ ਰਹਿਣ ਵਾਲਾ ਹੈ ਪਰ ਉਹ ਬਠਿੰਡਾ ਤੋਂ ਜੇਕਰ ਚੋਣ ਲੜਦਾ ਹੈ ਤਾਂ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਜਦਕਿ ਬਠਿੰਡਾ ਇੱਕ ਪੰਥਕ ਸੀਟ ਹੈ ਤੇ ਇੱਥੇ ਲੋਕ ਪੰਥ ਦੇ ਉਮੀਦਵਾਰ ਨੂੰ ਹੀ ਵੋਟ ਪਾਉਣਗੇ। ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਨੂੰ ਜਿਨ੍ਹਾਂ ਨੇ ਪੰਥ ਨੂੰ ਲੁੱਟਿਆ ਅਤੇ ਕੁੱਟਿਆ ਹੈ, ਉਨ੍ਹਾਂ ਨੂੰ ਲੋਕ ਵੋਟ ਨਹੀਂ ਪਾਉਣਗੇ।