ਬਠਿੰਡਾ: ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆਂ 'ਤੇ ਇਕ ਫੋਟੋ ਵਾਇਰਲ ਕੀਤੀ ਸੀ। ਇਸ ਫੋਟੋ ਵਿੱਚ ਅਕਾਲੀ ਦਲ ਦੇ ਧੜੇ ਨਾਲ ਖੜ੍ਹੇ ਹਰਜਿੰਦਰ ਸਿੰਘ ਨੂੰ ਗੈਂਗਸਟਰ ਲਿਖਿਆ ਸੀ, ਹੁਣ ਹਰਜਿੰਦਰ ਸਿੰਘ ਨੇ ਸਾਹਮਣੇ ਆਕੇ ਕੈਪਟਨ ਬਾਰੇ ਵੱਡਾ ਬਿਆਨ ਦਿੱਤਾ ਹੈ।
ਪਿੰਡ ਜਗਾ ਰਾਮ ਤੀਰਥ ਵਾਸੀ ਸਾਬਕਾ ਸਰਪੰਚ ਹਰਜਿੰਦਰ ਸਿੰਘ ਉਰਫ ਬਿੱਟੂ ਨੇ ਦੱਸਿਆ ਕਿ ਉਹ ਗੈਂਗਸਟਰ ਨਹੀਂ ਹਨ। ਉਨ੍ਹਾਂ ਦਾ ਨਾਮ ਪਤਾ ਨਹੀ ਕਿਉ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਫੋਟੋ ਅਖ਼ਬਾਰਾਂ ਵਿੱਚ ਲਗਵਾਈ ਜਾ ਰਹੀ ਹੈ। ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ ਸੀ ਪਰ ਹੁਣ ਕੈਪਟਨ ਅਮਰਿੰਦਰ ਖੁਦ ਉਨ੍ਹਾਂ ਨੂੰ ਗੈਂਗਸਟਰ ਕਹਿ ਕੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਹਨ।
ਪਰ ਸਰਪੰਚ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਦੇ ਸਦਕੇ ਹੀ ਉਹ ਪਿੰਡ ਦੇ ਸਰਪੰਚ ਬਣੇ ਸਨ ਅਤੇ ਉਨ੍ਹਾਂ ਨੇ ਲੋਕਾਂ ਲਈ ਕਾਫੀ ਕੰਮ ਕਰਵਾਏ ,ਬਿੱਟੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਾਂਗਰਸ ਪੂਰੇ ਕੇਸ ਦੀ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਵੇ ਤਾਂ ਕਿ ਸੱਚ ਦਾ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਉੱਤੇ ਗੈਂਗਸਟਰ ਦਾ ਜਿਹੜਾ ਇਲਜ਼ਾਮ ਲਗਾਇਆ ਗਿਆ ਹੈ ਉਸ ਤੋਂ ਉਸ ਦਾ ਪੂਰਾ ਪਰਿਵਾਰ ਮਾਨਸਿਕ ਤੌਰ 'ਤੇ ਸਦਮੇ ਵਿਚ ਚਲਾ ਗਿਆ ਹੈ।
ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਬੇਸ਼ੱਕ ਉਨ੍ਹਾਂ ਉੱਤੇ ਸੱਤ ਮੁਕੰਦਮੇ ਦਰਜ਼ ਸੀ ਪਰ ਮਾਣਯੋਗ ਅਦਾਲਤ ਨੇ ਸਾਰੇ ਕੇਸਾਂ ਵਿੱਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ ,ਕੈਪਟਨ ਸਰਕਾਰ ਉਨ੍ਹਾਂ ਨੂੰ ਗੈਂਗਸਟਰ ਕਿਸ ਤਰੀਕੇ ਨਾਲ ਆਖ ਸਕਦੀ ਹੈ ਉਨ੍ਹਾਂ ਨੂੰ ਵੀ ਖੁਦ ਇਸ ਗੱਲ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਤਰ੍ਹਾਂ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਤਿਆਰ ਹਨ, ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਡੀਜੀਪੀ ਤੋਂ ਵੀ ਮੰਗ ਕਰਦੇ ਹਨ ਕਿ ਉਹ ਉਨ੍ਹਾਂ ਦੇ ਮਾਮਲੇ ਦੀ ਉੱਚ ਪੱਧਰ 'ਤੇ ਜਾਂਚ ਕਰਵਾਉਣ ਤਾਂਕਿ ਉਨ੍ਹਾਂ 'ਤੇ ਲੱਗਿਆ ਗੈਂਗਸਟਰ ਦਾ ਕਲੰਕ ਧੋਇਆ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਲਗਾਤਾਰ ਉਨ੍ਹਾਂ ਦੇ ਪਰਿਵਾਰ ਨੂੰ ਫੋਨ ਆ ਰਹੇ ਹਨ ਅਤੇ ਗੈਂਗਸਟਰ ਹੋਣ ਦੇ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਨੇ ਮਨ ਬਣਾਇਆ ਹੈ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਅੱਜ ਵੀ ਉਹ ਕਾਂਗਰਸ ਪਾਰਟੀ ਦੇ ਵਰਕਰ ਹੀ ਹਨ।
ਇਹ ਵੀ ਪੜੋ: ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ 12 ਘੰਟਿਆਂ ਦਾ ਅਸਮ ਬੰਦ ਜਾਰੀ
ਪੰਜਾਬ ਦੇ ਕਿਸੇ ਵੀ ਗੈਂਗਸਟਰ ਦੇ ਨਾਲ ਕੋਈ ਸੰਬੰਧ ਨਹੀਂ ਹਨ ਨਾ ਹੀ ਉਨ੍ਹਾਂ ਨੇ ਅਜਿਹਾ ਕੋਈ ਕੰਮ ਕੀਤਾ ਹੈ, ਜਿਸ ਤੋਂ ਸਾਬਤ ਹੋ ਸਕੇ ਕਿ ਉਹ ਗੈਂਗਸਟਰ ਹਨ।