ਬਠਿੰਡਾ: ਪਾਕਿਸਤਾਨ ਦੇ ਵਿੱਚ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਨਿਵਾਰ ਨੂੰ ਬਠਿੰਡਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ।
ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਿੱਚ ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਹਨ, ਜੋ ਕੇਂਦਰ ਸਰਕਾਰ ਉੱਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਮੋਦੀ ਸਰਕਾਰ ਦੇ ਉੱਤੇ ਦਬਾਅ ਬਣਾਵੇ ਜਾਂ ਧਰਨੇ ਲਗਾਵੇ ਅਤੇ ਨਨਕਾਣਾ ਸਾਹਿਬ ਦੇ ਉੱਤੇ ਹੋਏ ਪਥਰਾਅ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਤੇ ਦਬਾਅ ਬਣਾਉਣ ਲਈ ਕਿਹਾ ਜਾਵੇ ਜੇਕਰ ਉਹ ਇਹ ਦਬਾਅ ਨਹੀਂ ਬਣਾ ਸਕਦੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣ।
ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਦੇ ਵਿੱਚ ਲਗਾਤਾਰ ਵਾਧੇ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸਮੇਂ ਸਮੇਂ ਸਿਰ ਧਰਨੇ ਵੀ ਦਿੱਤੇ ਜਾ ਰਹੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਸੱਤ ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਬਿਜਲੀ ਦੀਆਂ ਦਰਾਂ ਦੇ ਵਿੱਚ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਪ੍ਰਾਈਵੇਟ ਬਿਜਲੀ ਉਤਪਾਦਕਾਂ ਉਤਪਾਦਕਾਂ ਦੇ ਨਾਲ ਸਮਝੌਤਾ ਕੀਤਾ ਗਿਆ ਸੀ ਜਿਸ ਨੂੰ ਭੰਗ ਕਰਨ ਦੇ ਲਈ ਕੈਪਟਨ ਸਰਕਾਰ ਝੂਠ ਬੋਲ ਕੇ ਸੱਤਾ ਦੇ ਵਿੱਚ ਆਈ ਕਿ ਉਹ ਇਨ੍ਹਾਂ ਪ੍ਰਾਈਵੇਟ ਬਿਜਲੀ ਉਤਪਾਦਕਾਂ ਦੇ ਸਮਝੌਤੇ ਰੱਦ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਵੇਗੀ। ਕਾਂਗਰਸ ਸਰਕਾਰ ਝੂਠ ਬੋਲ ਕੇ ਲੋਕਾਂ ਨੂੰ ਸੱਤਾ ਦੇ ਵਿੱਚ ਆਈ ਹੈ ਜਿਸ ਨੂੰ ਯਾਦ ਕਰਵਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।