ਬਠਿੰਡਾ : ਕੋਰੋਨਾ ਮਹਾਂਮਾਰੀ ਤੇ ਚਲਦਿਆਂ ਪੈਦਾ ਹੋਈ ਆਕਸੀਜਨ (Oxygen) ਦੀ ਕਮੀ ਦੀ ਪੂਰਤੀ ਲਈ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਵੱਲੋਂ ਦੋ ਆਕਸੀਜਨ ਪਲਾਂਟ ਲਗਾਉਣ ਲਈ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਗਈ ਹੈ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਦੋ ਸਿਵਲ ਹਸਪਤਾਲ ਤਲਵੰਡੀ ਸਾਬੋ ਅਤੇ ਗੋਨਿਆਣਾ ਮੰਡੀ ਵਿਖੇ ਦੋ ਆਕਸੀਜਨ ਪਲਾਂਟ ਲਾਉਣ ਲਈ ਐਮਪੀ ਕੋਟੇ ਵਿੱਚੋਂ ਡੇਢ ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਦੋ ਆਕਸੀਜਨ ਪਲਾਂਟ ਲਾਉਣ ਦਾ ਮਨਜ਼ੂਰੀ ਪੱਤਰ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਬੀ ਸ਼੍ਰੀਨਿਵਾਸਨ ਨੂੰ ਸੌਂਪਿਆ ਗਿਆ।
ਇਹ ਵੀ ਪੜ੍ਹੋ : Wrestler Sushil Kumar ’ਤੇ ਲੱਗੇ ਹੋਰ ਵੀ ਗੰਭੀਰ ਇਲਜ਼ਾਮ
ਇਸ ਮੌਕੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਾਲ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਸ ਤੇ ਉਨ੍ਹਾਂ ਗਾਂਟ ਦਾ ਮਨਜ਼ੂਰੀ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਨ੍ਹਾਂ ਆਕਸੀਜਨ ਪਲਾਂਟਾਂ ਉਤੇ 75-75 ਲੱਖ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਪਲਾਂਟਾਂ ਦੇ ਸਥਾਪਤ ਹੋਣ ਨਾਲ ਆਕਸੀਜਨ ਦੀ ਸਮੱਸਿਆ ਦੂਰ ਹੋਵੇਗੀ।
ਕੋਰੋਨਾ ਮਹਾਂਮਾਰੀ ਕਾਰਨ ਆਕਸੀਜਨ ਦੀ ਭਾਰੀ ਕਿੱਲਤ ਦੇ ਚਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੋਰੋਨਾ ਮਰੀਜ਼ਾਂ ਲਈ ਆਪਣੇ ਤੌਰ ਤੇ ਆਕਸੀਜਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।