ਬਠਿੰਡਾ : 19 ਮਈ ਨੂੰ ਪੰਜਾਬ ਦੇ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂਦੀਆਂ ਗਤੀਵਿਧੀਆਂ ਹੋਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਵੋਟਾਂ ਮੰਗਣ ਦੇ ਲਈ ਬਠਿੰਡਾ ਦੇ ਵਿੱਚ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਉੱਤੇ ਟਿੱਪਣੀ ਕਰਦਿਆਂ ਹੋਇਆ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੇ ਵਿੱਚ ਕੀਤੇ ਗਏ ਵਾਅਦਿਆਂ ਨੂੰ ਝੂਠਾ ਦੱਸਿਆ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਗਠਬੰਧਨ ਨੂੰ ਠੱਗਬੰਧਨ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਬਠਿੰਡਾ ਤੋਂ ਲੋਕ ਸਭਾ ਦੀ ਸੀਟ ਡਿਕਲੇਅਰ ਨਹੀਂ ਕੀਤੀ ਪਰ ਵੋਟਾਂ ਦੇ ਪ੍ਰਚਾਰ ਕਰਨ ਲਈ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ।
ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਝੂਠ ਬੋਲ ਕੇ ਸੱਤਾ ਦੇ ਵਿੱਚ ਆਈ ਹੈ ਅਤੇ ਉਨ੍ਹਾਂ ਨੇ ਮਨਪ੍ਰੀਤ ਬਾਦਲ ਨੂੰ ਨਾਕਾਬਲ ਖਜ਼ਾਨਾ ਮੰਤਰੀ ਦੱਸਿਆ। ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਗਠਬੰਧਨ ਨੂੰ ਵੀ ਠੱਗਬੰਧਨ ਹੀ ਕਿਹਾ।
ਹਰਸਿਮਰਤ ਕੌਰ ਬਾਦਲ ਨੇ ਆਪਣੇ ਵਿਕਾਸ ਕਾਰਜਾਂ ਨੂੰ ਗਿਣਾਉਂਦਿਆਂ ਹੋਇਆਂ ਲੋਕਾਂ ਨੂੰ ਅਕਾਲੀ ਦਲ ਨੂੰ ਵੋਟ ਪਾਉਣ ਲਈ ਅਪੀਲ ਕੀਤੀ।