ETV Bharat / state

ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ...

ਬਠਿੰਡਾ ਤੋਂ ਪਾਰਲੀਮੈਂਟ (Parliament) ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ  ਆਪਣੀ 100 ਹਲਕਿਆਂ ਦੀ ਯਾਤਰਾ ਨੂੰ ਰੱਦ ਕੀਤਾ ਹੈ।

ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ...
ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ...
author img

By

Published : Sep 9, 2021, 9:52 PM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਦਾਨ ਵਿੱਚ ਉਤਾਰੇ ਗਏ। ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਬਠਿੰਡਾ ਤੋਂ ਪਾਰਲੀਮੈਂਟ (Parliament) ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ‘ਤੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ 100 ਹਲਕਿਆਂ ਦੀ ਯਾਤਰਾ ਨੂੰ ਰੱਦ ਕੀਤਾ ਹੈ।

ਉਨ੍ਹਾਂ ਨੇ ਕਿਹਾ, ਕਿ ਸੰਯੁਕਤ ਕਿਸਾਨ ਮੋਰਚੇ ਦੇ ਸਵਾਲਾਂ ਦੇ ਜਵਾਬ ਦੇਣ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਮੌਕੇ ਹਰਸਿਮਰਤ ਕੌਰ ਬਾਦਲ (Rasimrat Kaur Badal) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਕਿਸਾਨਾਂ (Farmers) ਦੀ ਪਾਰਟੀ ਕਿਹਾ, ਉਨ੍ਹਾਂ ਨੇ ਕਿਹਾ, ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋ ਕਿਸਾਨਾਂ ਲਈ ਕੀਤਾ ਹੈ, ਉਹ ਕਦੇ ਵੀ ਤੇ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ।

ਉਨ੍ਹਾਂ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਹੈ, ਤੇ ਹਮੇਸ਼ਾ ਕਿਸਾਨਾਂ ਦੇ ਨਾਲ ਹੀ ਰਹੇਗੀ। ਉਨ੍ਹਾ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ, ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਰੱਸੇ ਨਾਲ ਨਾ ਬੰਨਿਆ ਜਾਵੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ।

ਕਿਸਾਨੀ ਅੰਦੋਲਨ ‘ਤੇ ਹਰਸਿਮਰਤ ਬਾਦਲ ਦਾ ਵੱਡਾ ਬਿਆਨ...

ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ ‘ਤੇ 40 ਰੁਪਏ ਦੇ ਵਾਧੇ ਨੂੰ ਸ਼ਰਮਨਾਕ ਦੱਸਦਿਆਂ ਕਿਹਾ, ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਚੁੱਕੀਆਂ ਹਨ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਉਦੇ ਕਿਹਾ, ਕਿ ਕੈਪਟਨ ਸਰਕਾਰ (Captain Sarkar) ਨੇ ਪੰਜਾਬ ਵਿੱਚ ਗੈਂਗਸਟਰ ਕਲਚਰ (Gangster culture) ਇੱਕ ਵਾਰ ਫਿਰ ਤੋਂ ਪੈਂਦਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਆਪਣੇ ਨਿੱਜੀ ਲਾਭ ਲਈ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹਨ।

ਸਾਸਦ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆਂ ਦਾ ਸਭ ਤੋਂ ਫੇਲ੍ਹ ਮੁੱਖ ਮੰਤਰੀ ਦੱਸਿਆ, ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਜੋ 2017 ਦੀਆਂ ਚੋਣਾਂ ਵਿੱਚ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਛੱਡ ਬਾਕੀ ਸਿਆਸੀਆਂ ਪਾਰਟੀਆਂ ਨਾਲ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.