ETV Bharat / state

Harsimrat Kaur on Centre Govt: "ਪੰਜਾਬ ਦੇ ਗੁਰਧਾਮਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ"

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੇ ਬੁਢਲਾਡਾ ਵਿਖੇ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਉਤੇ ਤੰਜ ਕੱਸੇ।

Harsimrat Kaur Badal on central government and state government in Bathinda
"ਪੰਜਾਬ ਦੇ ਗੁਰਧਾਮਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ"
author img

By

Published : Mar 11, 2023, 9:44 AM IST

"ਪੰਜਾਬ ਦੇ ਗੁਰਧਾਮਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ"

ਬਠਿੰਡਾ : ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਦੇ ਬੁਢਲਾਡਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਬੁਢਲਾਡਾ ਗਊਸ਼ਾਲਾ ਗੋਬਿੰਦਪੁਰਾ ਅਤੇ ਕਈ ਪਿੰਡਾਂ ਵਿੱਚ ਗ੍ਰਾਂਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਅਤੇ ਕੇਂਦਰ ਸਰਕਾਰ ਉੱਤੇ ਨਿਸ਼ਾਨੇ ਸਾਧੇ।

ਮੁੱਖ ਮਤੰਰੀ ਪੰਜਾਬ ਨੂੰ ਚੁਟਕਲਿਆਂ ਤੋਂ ਇਲਾਵਾ ਕੁਝ ਨਹੀਂ ਦੇ ਸਕਦੇ : ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਉਤੇ ਤੰਜ ਕਸਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਕਾਂਗਰਸ ਸਮੇਤ ਕੇਂਦਰ ਸਰਕਾਰ ਨੇ ਦੋਵੇਂ ਹੱਥਾਂ ਨਾਲ ਪੰਜਾਬ ਨੂੰ ਲੁੱਟਿਆ ਅਤੇ ਹੁਣ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਸੌ ਕਰੋੜ ਦਾ ਕਰਜ਼ਾਈ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਉਹ ਵੀ ਪੂਰੇ ਨਹੀਂ ਕੀਤੇ ਅਤੇ ਔਰਤਾਂ ਨੂੰ 1000 ਰੁਪਏ ਨਾ ਦੇਣ ਤੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਚੁਟਕਲਿਆਂ ਇਲਾਵਾ ਕੁਝ ਨਹੀਂ ਦੇ ਸਕਦੇ ਤੇ ਹੁਣ ਕੇਂਦਰ ਦੇ ਹਵਾਲੇ ਕਰ ਰਹੇ ਹਨ।

ਇਹ ਵੀ ਪੜ੍ਹੋ : Lookout Notice Issued: ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ, ਨਹੀਂ ਕਰ ਸਕਣਗੇ ਵਿਦੇਸ਼ ਦੀ ਸੈਰ

ਕੇਂਦਰ ਸਰਕਾਰ ਵੀ ਪੰਜਾਬ ਨੂੰ ਖਤਮ ਕਰਨ ਉਤੇ ਤੁਲੀ : ਉਨ੍ਹਾਂ ਕਿਹਾ ਕਿ ਅੱਧਾ ਪੰਜਾਬ ਬੀਐਸਐਫ ਦੇ ਹਵਾਲੇ ਕਰ ਦਿੱਤਾ ਹੈ ਅਤੇ ਹੁਣ ਰਾਜਸਥਾਨ ਫ਼ੀਡਰ ਉਤੇ ਪੰਜਾਬ ਦਾ ਪਾਣੀ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਚੁੱਪੀ ਧਾਰ ਕੇ ਬੈਠੇ ਹੋਏ ਹਨ। ਉਨ੍ਹਾਂ ਪੈਨਸ਼ਨ ਅਤੇ ਆਟਾ ਦਾਲ ਸਕੀਮ ਉਤੇ ਬੋਲਦੇ ਹੋਏ ਕਿਹਾ ਕਿ ਆਟਾ-ਦਾਲ ਸਕੀਮ ਦੇ ਕਾਰਡ ਕੱਟੇ ਜਾ ਰਹੇ ਹਨ ਦੂਸਰੇ ਪਾਸੇ ਕੇਂਦਰ ਸਰਕਾਰ ਵੀ ਪੰਜਾਬ ਨੂੰ ਖਤਮ ਕਰਨ ਉਤੇ ਤੁਲੀ ਹੋਈ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਰਾਜਸਥਾਨ ਦੇ ਗੁਰਧਾਮਾਂ ਉਤੇ ਕੇਂਦਰ ਪਹਿਲਾਂ ਤੋਂ ਹੀ ਆਪਣਾ ਕਬਜ਼ਾ ਕਰ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਗੁਰੂਧਾਮਾਂ ਉਤੇ ਨਜ਼ਰ ਬਣਾਈ ਬੈਠੇ ਹਨ। ਕੇਂਦਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : Excise Policy: ਪੰਜਾਬ ਕੈਬਨਿਟ ਨੇ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ

ਪੰਜਾਬ ਵਿਚ ਹਾਲਾਤ ਚੰਗੇ ਨਹੀਂ : ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹਾਲਾਤ ਚੰਗੇ ਨਹੀਂ ਹਨ ਅਤੇ ਪੰਜਾਬ ਸਰਕਾਰ ਸਿਰਫ ਐਲਾਨ ਕਰ ਰਹੀ ਹੈ ਜਦੋਂ ਕਿ ਪੰਜਾਬ ਦੇ ਵਿਚ ਨਿਰਲਿਪਤ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦਾ ਅਸਲੀ ਚਿਹਰਾ ਦਿਖਾ ਦੇਣਗੇ। ਦੂਜੇ ਪਾਸੇ ਉਨ੍ਹਾਂ ਮੁੱਖ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ ਸੀਐੱਮ ਵੱਲੋਂ ਕਾਨੂੰਨ ਪ੍ਰਬੰਧਾਂ ਨੂੰ ਲੈ ਕੇ ਕੋਈ ਸਖਤ ਫੈਸਲਾ ਨਹੀਂ ਲਿਆ ਜਾ ਰਿਹਾ। ਬਜਟ ਤੋਂ ਵੀ ਲੋਕਾਂ ਨੂੰ ਕੋਈ ਖਾਸ ਉਮੀਦ ਨਹੀਂ ਹੈ। ਚੋਣਾਂ ਦੌਰਾਨ ਕੀਤੇ ਵਾਅਦੇ ਹੁਣ ਤਕ ਪੂਰੇ ਨਹੀਂ ਹੋਏ ਤੇ ਨਾ ਹੀ ਬਜਟ ਵਿਚ ਉਨ੍ਹਾਂ ਵਾਅਦਿਆਂ ਦਾ ਕੋਈ ਜ਼ਿਕਰ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.