ETV Bharat / state

Harsimrat Kaur Badal: ''ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੱਗੇ ਮਾਨ ਸਰਕਾਰ ਨੇ ਗੋਡੇ ਟੇਕ ਦਿੱਤੇ''

ਹਰਸਿਮਰਤ ਕੌਰ ਬਾਦਲ ਨੇ ਆਪਣੇ ਲੋਕ ਸਭਾ ਹਲਕਾ ਬਠਿੰਡਾ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਬੇਅਦਬੀ ਦੇ ਮਾਮਲੇ ਉਤੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਘੇਰਿਆ ਹੈ। ਉਨ੍ਹਾਂ ਅਜਨਾਲਾ ਘਟਨਾ ਉਤੇ ਵੀ ਆਪਣਾ ਪੱਖ ਰੱਖਿਆ। ਜਾਣੋ ਇਸ ਮਾਮਲੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਕੀ ਕਿਹਾ...

Harsimrat Kaur Badal
Harsimrat Kaur Badal
author img

By

Published : Feb 25, 2023, 11:00 PM IST

Harsimrat Kaur Badal

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਲੋਕ ਸਭਾ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਜਿੱਥੇ ਦੌਰੇ ਦੌਰਾਨ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਸਾਂਝੇ ਕੀਤੇ ਉਥੇ ਹੀ ਕਈ ਪਿੰਡਾਂ ਵਿੱਚ ਗਰਾਂਟਾਂ ਵੀ ਜਾਰੀ ਕੀਤੀਆ। ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੱਤਾ।

'ਮਾਨ ਸਰਕਾਰ ਨੇ ਗੋਡੇ ਟੇਕ ਦਿੱਤੇ': ਸ਼ਾਜ਼ਿਸ ਕਰਾਰ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ। ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਸਗੋਂ ਪਰਚਾ ਦਰਜ ਕਰਨ ਦੀ ਬਿਜਾਏ ਲੋਕਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਛੱਡ ਦਿੱਤਾ ਗਿਆ। ਮਾਨ ਸਰਕਾਰ ਨੇ ਗੋਡੇ ਟੇਕ ਦਿੱਤੇ ਹਨ। ਗੁਰੂ ਸਾਹਿਬ ਦੀ ਬੇਅਦਬੀ ਲਈ ਸਿਆਸਤ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾਉਣ ਵਾਲੇ ਵਿਅਕਤੀ ਖਿਲਾਫ ਕਿਉਂ ਕੁਝ ਨਹੀਂ ਬੋਲ ਰਹੀ। ਉਨ੍ਹਾਂ ਕਿਹਾ ਕੇ ਗੁਰੂ ਸਾਹਿਬ ਨੂੰ ਢਾਲ ਬਣਾ ਕੇ ਲੜਾਈ ਲੜਨ ਵਾਲੇ ਬੁਜ਼ਦਿਲ ਖ਼ਿਲਾਫ਼ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਅਜਨਾਲਾ ਵਿੱਚ ਹੋਈ ਬੇਅਦਬੀ: ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਵਿਚ ਪੇਸ਼ ਕੀਤੇ ਗਏ ਚਲਾਨ 'ਤੇ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਰੋਡ ਚਲਾਣ ਦੱਸਦੇ ਹੋਏ ਕਿਹਾ ਕਿ ਜਿਸ ਤਰ੍ਹਾ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਨੂੰ ਮਾਨਯੋਗ ਕੋਰਟ ਨੇ ਚੁੱਕ ਕੇ ਬਾਹਰ ਸੁੱਟ ਦਿੱਤਾ ਸੀ ਤੇ ਇਸ ਇਸ ਚਲਾਣ ਵਿੱਚ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਰਲ ਕੇ ਸਿਆਸਤ ਕਰ ਰਹੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ 92 ਲੋਕਾਂ ਨੂੰ ਬਹੁਮਤ ਨਾਲ ਜਿਤਾਇਆ ਹੈ ਕਿਧਰੇ ਨਜ਼ਰ ਨਹੀਂ ਆ ਰਹੇ। ਬੇਸ਼ੱਕ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸਨ ਪੂਰੇ ਕਰਨ ਦੀ ਬਜਾਏ ਬਾਦਲ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ।

ਅਕਾਲੀ ਦਲ ਨਹੀਂ ਸਗੋਂ ਪੰਜਾਬ ਕਮਜ਼ੋਰ ਹੋ ਰਿਹਾ: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮਜ਼ੋਰ ਨਹੀਂ ਹੋਇਆ ਸਗੋਂ ਪੰਜਾਬ ਕਮਜ਼ੋਰ ਹੋਇਆ ਹੈ। ਪੰਜਾਬ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਖਿਲਾਫ ਬੜੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਥੋਂ ਦੇ ਨੌਜਵਾਨਾਂ ਨੂੰ ਨਸ਼ੇ ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖਾਲੀ ਕਰਨ ਦੀਆਂ ਸਾਜ਼ਿਸਾ ਚੱਲ ਰਹੀਆਂ ਹਨ ਇਸ ਦੇ ਖਿਲਾਫ ਪੰਜਾਬੀਆਂ ਨੂੰ ਮਿਲ ਕੇ ਲੜਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ:- Amritpal Singh Target Kangana Ranaut: ਕੰਗਨਾ ਰਣੌਤ ਦੇ ਟਵੀਟਾਂ ਦਾ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਜਵਾਬ.. ਕਹੀ ਵੱਡੀ ਗੱਲ

ETV Bharat Logo

Copyright © 2024 Ushodaya Enterprises Pvt. Ltd., All Rights Reserved.